< ਨਹਮਯਾਹ 4 >

1 ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।
ויהי כאשר שמע סנבלט כי אנחנו בונים את החומה ויחר לו ויכעס הרבה וילעג על היהודים
2 ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”
ויאמר לפני אחיו וחיל שמרון ויאמר מה היהודים האמללים עשים היעזבו להם היזבחו היכלו ביום היחיו את האבנים מערמות העפר והמה שרופות
3 ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”
וטוביה העמני אצלו ויאמר גם אשר הם בונים--אם יעלה שועל ופרץ חומת אבניהם
4 “ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਨ੍ਹਾਂ ਦੀ ਇਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ ਦੇ।
שמע אלהינו כי היינו בוזה והשב חרפתם אל ראשם ותנם לבזה בארץ שביה
5 ਉਨ੍ਹਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਨ੍ਹਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਨ੍ਹਾਂ ਨੇ ਤੇਰੇ ਕ੍ਰੋਧ ਨੂੰ ਕਾਰੀਰਗਾਂ ਦੇ ਅੱਗੇ ਭੜਕਾਇਆ ਹੈ।”
ואל תכס על עונם וחטאתם מלפניך אל תמחה כי הכעיסו לנגד הבונים
6 ਸੋ ਅਸੀਂ ਸ਼ਹਿਰਪਨਾਹ ਨੂੰ ਬਣਾਉਂਦੇ ਗਏ ਅਤੇ ਸਾਰੀ ਸ਼ਹਿਰਪਨਾਹ ਅੱਧੀ ਉਚਾਈ ਤੱਕ ਜੁੜ ਗਈ ਕਿਉਂ ਜੋ ਲੋਕ ਪੂਰੇ ਦਿਲ ਨਾਲ ਕੰਮ ਕਰ ਰਹੇ ਸਨ।
ונבנה את החומה ותקשר כל החומה עד חציה ויהי לב לעם לעשות
7 ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।
ויהי כאשר שמע סנבלט וטוביה והערבים והעמנים והאשדודים כי עלתה ארוכה לחמות ירושלם--כי החלו הפרצים להסתם ויחר להם מאד
8 ਤਦ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਯੋਜਨਾ ਬਣਾਈ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਸ ਵਿੱਚ ਗੜ੍ਹਬੜ ਪਾ ਦੇਈਏ।
ויקשרו כלם יחדו לבוא להלחם בירושלם ולעשות לו תועה
9 ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ।
ונתפלל אל אלהינו ונעמיד משמר עליהם יומם ולילה מפניהם
10 ੧੦ ਤਦ ਯਹੂਦਾਹ ਦੇ ਲੋਕਾਂ ਨੇ ਕਿਹਾ, “ਭਾਰ ਚੁੱਕਣ ਵਾਲਿਆਂ ਦਾ ਬਲ ਘੱਟਦਾ ਜਾਂਦਾ ਹੈ ਅਤੇ ਮਲਬਾ ਬਹੁਤ ਪਿਆ ਹੋਇਆ ਹੈ, ਇਸ ਲਈ ਅਸੀਂ ਸ਼ਹਿਰਪਨਾਹ ਨੂੰ ਨਹੀਂ ਬਣਾ ਸਕਦੇ।”
ויאמר יהודה כשל כח הסבל והעפר הרבה ואנחנו לא נוכל לבנות בחומה
11 ੧੧ ਅਤੇ ਸਾਡੇ ਵਿਰੋਧੀ ਕਹਿਣ ਲੱਗੇ, “ਜਦ ਤੱਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਮਾਰ ਨਾ ਦੇਈਏ ਅਤੇ ਉਨ੍ਹਾਂ ਦੇ ਕੰਮ ਨੂੰ ਬੰਦ ਨਾ ਕਰ ਦੇਈਏ, ਤਦ ਤੱਕ ਨਾ ਉਹ ਕੁਝ ਜਾਨਣਗੇ ਅਤੇ ਨਾ ਹੀ ਵੇਖਣਗੇ।”
ויאמרו צרינו לא ידעו ולא יראו עד אשר נבוא אל תוכם והרגנום והשבתנו את המלאכה
12 ੧੨ ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਨ੍ਹਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।
ויהי כאשר באו היהודים הישבים אצלם ויאמרו לנו עשר פעמים מכל המקמות אשר תשובו עלינו
13 ੧੩ ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।
ואעמיד מתחתיות למקום מאחרי לחומה--בצחחיים (בצחחים) ואעמיד את העם למשפחות עם חרבתיהם רמחיהם וקשתתיהם
14 ੧੪ ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”
וארא ואקום ואמר אל החרים ואל הסגנים ואל יתר העם--אל תיראו מפניהם את אדני הגדול והנורא זכרו והלחמו על אחיכם בניכם ובנתיכם נשיכם ובתיכם
15 ੧੫ ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ।
ויהי כאשר שמעו אויבינו כי נודע לנו ויפר האלהים את עצתם ונשוב (ונשב) כלנו אל החומה איש אל מלאכתו
16 ੧੬ ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।
ויהי מן היום ההוא חצי נערי עשים במלאכה וחצים מחזיקים והרמחים המגנים והקשתות והשרינים והשרים--אחרי כל בית יהודה
17 ੧੭ ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,
הבונים בחומה והנשאים בסבל עמשים באחת ידו עשה במלאכה ואחת מחזקת השלח
18 ੧੮ ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।
והבונים--איש חרבו אסורים על מתניו ובונים והתוקע בשופר אצלי
19 ੧੯ ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ ਦੂਜੇ ਤੋਂ ਦੂਰ ਹਾਂ,
ואמר אל החרים ואל הסגנים ואל יתר העם--המלאכה הרבה ורחבה ואנחנו נפרדים על החומה רחוקים איש מאחיו
20 ੨੦ ਇਸ ਲਈ ਜਿੱਧਰੋਂ ਵੀ ਤੁਸੀਂ ਨਰਸਿੰਗੇ ਦੀ ਅਵਾਜ਼ ਸੁਣੋ ਉੱਥੇ ਹੀ ਸਾਡੇ ਕੋਲ ਇਕੱਠੇ ਹੋ ਜਾਇਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ।”
במקום אשר תשמעו את קול השופר שמה תקבצו אלינו אלהינו ילחם לנו
21 ੨੧ ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।
ואנחנו עשים במלאכה וחצים מחזיקים ברמחים מעלות השחר עד צאת הכוכבים
22 ੨੨ ਫਿਰ ਉਸ ਸਮੇਂ ਮੈਂ ਲੋਕਾਂ ਨੂੰ ਇਹ ਵੀ ਕਿਹਾ, “ਹਰ ਇੱਕ ਮਨੁੱਖ ਆਪਣੇ ਸੇਵਕ ਸਮੇਤ ਯਰੂਸ਼ਲਮ ਵਿੱਚ ਰਾਤ ਕੱਟਿਆ ਕਰੇ ਤਾਂ ਜੋ ਉਹ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ।”
גם בעת ההיא אמרתי לעם--איש ונערו ילינו בתוך ירושלם והיו לנו הלילה משמר והיום מלאכה
23 ੨੩ ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।
ואין אני ואחי ונערי ואנשי המשמר אשר אחרי--אין אנחנו פשטים בגדינו איש שלחו המים

< ਨਹਮਯਾਹ 4 >