< ਨਹਮਯਾਹ 5 >
1 ੧ ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।
Then there arose a great cry of the people and of their wives against their brothers the Jews.
2 ੨ ਕੁਝ ਤਾਂ ਕਹਿੰਦੇ ਸਨ, “ਅਸੀਂ ਆਪਣੇ ਪੁੱਤਰ ਅਤੇ ਧੀਆਂ ਸਮੇਤ ਬਹੁਤ ਸਾਰੇ ਹਾਂ। ਸਾਨੂੰ ਅੰਨ ਦਿੱਤਾ ਜਾਵੇ, ਜੋ ਅਸੀਂ ਖਾ ਕੇ ਜੀਉਂਦੇ ਰਹੀਏ।”
For there were some who said, “We, our sons and our daughters, are many. Let us get grain, that we may eat and live.”
3 ੩ ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।”
There were also some who said, “We are mortgaging our fields, our vineyards, and our houses. Let us get grain, because of the famine.”
4 ੪ ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
There were also some who said, “We have borrowed money for the king’s tribute using our fields and our vineyards as collateral.
5 ੫ ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।”
Yet now our flesh is as the flesh of our brothers, our children as their children. Behold, we bring our sons and our daughters into bondage to be servants, and some of our daughters have been brought into bondage. It is also not in our power to help it, because other men have our fields and our vineyards.”
6 ੬ ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਾਂ ਮੈਨੂੰ ਬਹੁਤ ਗੁੱਸਾ ਚੜ੍ਹਿਆ
I was very angry when I heard their cry and these words.
7 ੭ ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ
Then I consulted with myself, and contended with the nobles and the rulers, and said to them, “You exact usury, everyone of his brother.” I held a great assembly against them.
8 ੮ ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ
I said to them, “We, after our ability, have redeemed our brothers the Jews that were sold to the nations; and would you even sell your brothers, and should they be sold to us?” Then they held their peace, and found not a word to say.
9 ੯ ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?
Also I said, “The thing that you do is not good. Should not you walk in the fear of our God because of the reproach of the nations, our enemies?
10 ੧੦ ਮੈਂ ਅਤੇ ਮੇਰੇ ਭਰਾ ਅਤੇ ਮੇਰੇ ਜੁਆਨ ਵੀ ਉਨ੍ਹਾਂ ਨੂੰ ਰੁਪਿਆ ਅਤੇ ਅੰਨ ਉਧਾਰ ਦਿੰਦੇ ਹਾਂ। ਪਰ ਬਿਆਜ ਲੈਣਾ ਬੰਦ ਕੀਤਾ ਜਾਵੇ!
I likewise, my brothers and my servants, lend them money and grain. Please let us stop this usury.
11 ੧੧ ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।”
Please restore to them, even today, their fields, their vineyards, their olive groves, and their houses, also the hundredth part of the money, and of the grain, the new wine, and the oil, that you are charging them.”
12 ੧੨ ਤਦ ਉਨ੍ਹਾਂ ਨੇ ਕਿਹਾ, “ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਨਹੀਂ ਲਵਾਂਗੇ, ਜਿਵੇਂ ਤੁਸੀਂ ਕਿਹਾ ਹੈ, ਅਸੀਂ ਉਸੇ ਤਰ੍ਹਾਂ ਹੀ ਕਰਾਂਗੇ।” ਤਦ ਮੈਂ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਹੁੰ ਖੁਆਈ ਕਿ ਉਹ ਇਸੇ ਵਾਇਦੇ ਦੇ ਅਨੁਸਾਰ ਕਰਨ।
Then they said, “We will restore them, and will require nothing of them. We will do so, even as you say.” Then I called the priests, and took an oath of them, that they would do according to this promise.
13 ੧੩ ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ!” ਤਦ ਸਾਰੀ ਸਭਾ ਨੇ ਕਿਹਾ, “ਆਮੀਨ!” ਅਤੇ ਯਹੋਵਾਹ ਦੀ ਉਸਤਤ ਕੀਤੀ। ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ।
Also I shook out my lap, and said, “So may God shake out every man from his house, and from his labor, that does not perform this promise; even may he be shaken out and emptied like this.” All the assembly said, “Amen,” and praised the LORD. The people did according to this promise.
14 ੧੪ ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,
Moreover from the time that I was appointed to be their governor in the land of Judah, from the twentieth year even to the thirty-second year of Artaxerxes the king, that is, twelve years, I and my brothers have not eaten the bread of the governor.
15 ੧੫ ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।
But the former governors who were before me were supported by the people, and took bread and wine from them, plus forty shekels of silver; yes, even their servants ruled over the people, but I did not do so, because of the fear of God.
16 ੧੬ ਨਾਲੇ ਮੈਂ ਸ਼ਹਿਰ ਪਨਾਹ ਦੇ ਕੰਮ ਵਿੱਚ ਤਕੜਾਈ ਨਾਲ ਲੱਗਿਆ ਰਿਹਾ, ਅਤੇ ਅਸੀਂ ਕੋਈ ਖੇਤ ਮੁੱਲ ਨਾ ਲਿਆ ਅਤੇ ਮੇਰੇ ਸਾਰੇ ਜੁਆਨ ਕੰਮ ਕਰਨ ਲਈ ਉੱਥੇ ਇਕੱਠੇ ਰਹਿੰਦੇ ਸਨ।
Yes, I also continued in the work of this wall. We did not buy any land. All my servants were gathered there to the work.
17 ੧੭ ਮੇਰੀ ਮੇਜ਼ ਤੋਂ ਖਾਣ ਵਾਲੇ ਇੱਕ ਸੌ ਪੰਜਾਹ ਯਹੂਦੀ ਅਤੇ ਹਾਕਮ ਸਨ, ਅਤੇ ਉਹ ਵੀ ਜਿਹੜੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚੋਂ ਸਾਡੇ ਕੋਲ ਆਏ ਸਨ।
Moreover there were at my table, of the Jews and the rulers, one hundred fifty men, in addition to those who came to us from among the nations that were around us.
18 ੧੮ ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
Now that which was prepared for one day was one ox and six choice sheep. Also fowls were prepared for me, and once in ten days a store of all sorts of wine. Yet for all this, I did not demand the governor’s pay, because the bondage was heavy on this people.
19 ੧੯ ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ।
Remember me, my God, for all the good that I have done for this people.