< ਨਹਮਯਾਹ 5 >
1 ੧ ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।
ഈ സമയം ജനവും അവരുടെ ഭാര്യമാരും തങ്ങളുടെ യെഹൂദാസഹോദരന്മാർക്കെതിരേ ഒരു വലിയ ആവലാതി ഉയർത്തി.
2 ੨ ਕੁਝ ਤਾਂ ਕਹਿੰਦੇ ਸਨ, “ਅਸੀਂ ਆਪਣੇ ਪੁੱਤਰ ਅਤੇ ਧੀਆਂ ਸਮੇਤ ਬਹੁਤ ਸਾਰੇ ਹਾਂ। ਸਾਨੂੰ ਅੰਨ ਦਿੱਤਾ ਜਾਵੇ, ਜੋ ਅਸੀਂ ਖਾ ਕੇ ਜੀਉਂਦੇ ਰਹੀਏ।”
“ഞങ്ങളും ഞങ്ങളുടെ പുത്രന്മാരും പുത്രിമാരും വളരെയേറെയുണ്ട്. ഞങ്ങൾക്കു ഭക്ഷണത്തിനും ജീവൻ നിലനിർത്തുന്നതിനും, ധാന്യം ആവശ്യമാണ്,” എന്നു ചിലർ പറഞ്ഞു.
3 ੩ ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।”
മറ്റുചിലർ, “ക്ഷാമകാലത്ത് ധാന്യം കിട്ടാൻ ഞങ്ങളുടെ വയലുകളും മുന്തിരിത്തോപ്പുകളും വീടുകളുംവരെ പണയപ്പെടുത്തുകയാണ്” എന്നു പറഞ്ഞുകൊണ്ടിരുന്നു.
4 ੪ ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
“ഞങ്ങളുടെ വയലുകളുടെയും മുന്തിരിത്തോപ്പുകളുടെയുംമേലുള്ള രാജനികുതി കൊടുക്കാൻ ഞങ്ങൾക്കു കടം വാങ്ങേണ്ടിവന്നു.
5 ੫ ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।”
ഞങ്ങളുടെ മാംസവും രക്തവും ഞങ്ങളുടെ സഹോദരങ്ങളുടേതുപോലെയും ഞങ്ങളുടെ മക്കൾ അവരുടെ മക്കളെപ്പോലെയും ആണെങ്കിലും ഞങ്ങളുടെ പുത്രന്മാരെയും പുത്രിമാരെയും അടിമകളായി വിടാൻ ഞങ്ങൾ നിർബന്ധിതരാകുന്നു. ഞങ്ങളുടെ പുത്രിമാരിൽ ചിലർ ഇപ്പോൾത്തന്നെ അടിമകളായിരിക്കുന്നു. ഞങ്ങളുടെ വയലുകളും മുന്തിരിത്തോപ്പുകളും അന്യരുടെ പക്കൽ ആയിക്കഴിഞ്ഞതിനാൽ ഞങ്ങൾക്കു യാതൊരു നിർവാഹവുമില്ല,” എന്നു വേറെ ചിലരും പറഞ്ഞു.
6 ੬ ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਾਂ ਮੈਨੂੰ ਬਹੁਤ ਗੁੱਸਾ ਚੜ੍ਹਿਆ
ഈ നിലവിളിയും പരാതിയും കേട്ട് എനിക്കു വളരെ കോപമുണ്ടായി.
7 ੭ ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ
ഇതെക്കുറിച്ചു ഞാൻ ശരിക്കും ആലോചിച്ചശേഷം ഇതിന് ഉത്തരവാദികളായ പ്രഭുക്കന്മാരെയും ഉദ്യോഗസ്ഥരെയും ശാസിച്ചു: “നിങ്ങളിൽ ഓരോരുത്തനും നിങ്ങളുടെ സഹോദരങ്ങളിൽനിന്നു പലിശ വാങ്ങുന്നല്ലോ,” എന്നു പറഞ്ഞു. ഇവർക്കെതിരേ ഞാൻ ഒരു വലിയ യോഗം വിളിച്ചുകൂട്ടി,
8 ੮ ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ
ഇപ്രകാരം പറഞ്ഞു: “യെഹൂദേതരർക്കു വിറ്റിരുന്ന നമ്മുടെ യെഹൂദാസഹോദരങ്ങളെ നാം കഴിവുള്ളിടത്തോളം തിരികെ വാങ്ങി. ഇപ്പോഴോ, നമ്മുടെ സഹോദരങ്ങൾ നമുക്കുതന്നെ വിൽക്കപ്പെടേണ്ടതിനു നാം അവരെ വിൽക്കുകയാണോ?” അതിനു മറുപടിയൊന്നും പറയാനില്ലാതെ അവർ നിശ്ശബ്ദരായി നിന്നു.
9 ੯ ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?
ഞാൻ വീണ്ടും പറഞ്ഞു: “നിങ്ങൾ ഈ ചെയ്തതു ശരിയല്ല, യെഹൂദേതരരായ ശത്രുക്കളുടെ നിന്ദ ഏൽക്കാതിരിക്കാൻ നാം നമ്മുടെ ദൈവത്തെ ഭയപ്പെട്ടു ജീവിക്കേണ്ടതല്ലയോ?
10 ੧੦ ਮੈਂ ਅਤੇ ਮੇਰੇ ਭਰਾ ਅਤੇ ਮੇਰੇ ਜੁਆਨ ਵੀ ਉਨ੍ਹਾਂ ਨੂੰ ਰੁਪਿਆ ਅਤੇ ਅੰਨ ਉਧਾਰ ਦਿੰਦੇ ਹਾਂ। ਪਰ ਬਿਆਜ ਲੈਣਾ ਬੰਦ ਕੀਤਾ ਜਾਵੇ!
ഞാനും എന്റെ സഹോദരന്മാരും ഭൃത്യന്മാരും അവർക്കു പണവും ധാന്യവും കൊടുക്കുന്നുണ്ട്. എന്നാൽ, പലിശ വാങ്ങുന്നത് അവസാനിപ്പിക്കുക.
11 ੧੧ ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।”
ഉടൻതന്നെ അവരുടെ വയലുകളും മുന്തിരിത്തോപ്പുകളും ഒലിവുതോട്ടങ്ങളും വീടുകളും മടക്കിനൽകുക. പണം, ധാന്യം, പുതിയ വീഞ്ഞ്, ഒലിവെണ്ണ എന്നിവയ്ക്ക് നൂറിൽ ഒന്നുവീതം അവരിൽനിന്നും വാങ്ങിയിരുന്ന പലിശയും മടക്കിക്കൊടുക്കുക.”
12 ੧੨ ਤਦ ਉਨ੍ਹਾਂ ਨੇ ਕਿਹਾ, “ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਨਹੀਂ ਲਵਾਂਗੇ, ਜਿਵੇਂ ਤੁਸੀਂ ਕਿਹਾ ਹੈ, ਅਸੀਂ ਉਸੇ ਤਰ੍ਹਾਂ ਹੀ ਕਰਾਂਗੇ।” ਤਦ ਮੈਂ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਹੁੰ ਖੁਆਈ ਕਿ ਉਹ ਇਸੇ ਵਾਇਦੇ ਦੇ ਅਨੁਸਾਰ ਕਰਨ।
“ഞങ്ങൾ അതു മടക്കിക്കൊടുക്കാം,” അവർ പറഞ്ഞു, “അവരിൽനിന്ന് ഇനി യാതൊന്നും ഞങ്ങൾ ആവശ്യപ്പെടുകയില്ല. അങ്ങു പറയുന്നതുപോലെതന്നെ ഞങ്ങൾ ചെയ്യാം.” അപ്പോൾ ഞാൻ പുരോഹിതന്മാരെ വിളിച്ച് അവർ വാഗ്ദാനംചെയ്തതുപോലെ പാലിക്കുമെന്നു പ്രഭുക്കന്മാരെയും ഉദ്യോഗസ്ഥന്മാരെയുംകൊണ്ടു ശപഥംചെയ്യിച്ചു.
13 ੧੩ ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ!” ਤਦ ਸਾਰੀ ਸਭਾ ਨੇ ਕਿਹਾ, “ਆਮੀਨ!” ਅਤੇ ਯਹੋਵਾਹ ਦੀ ਉਸਤਤ ਕੀਤੀ। ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ।
എന്നിട്ട് ഞാൻ എന്റെ വസ്ത്രത്തിന്റെ മടക്കുകൾ കുടഞ്ഞുകൊണ്ട്, “ഈ വാഗ്ദാനം പാലിക്കാത്ത ഏതു മനുഷ്യനെയും അവന്റെ ഭവനത്തിൽനിന്നും സ്വത്തിൽനിന്നും ദൈവം ഇപ്രകാരം കുടഞ്ഞുകളയട്ടെ. ആ മനുഷ്യൻ ഇപ്രകാരം കുടഞ്ഞും ഒഴിഞ്ഞുംപോകട്ടെ” എന്നു പറഞ്ഞു. ഇതു കേട്ട് ആ സമൂഹം മുഴുവനും “ആമേൻ,” എന്നു പറഞ്ഞു. അവർ യഹോവയെ സ്തുതിച്ചു. ജനം വാഗ്ദാനം ചെയ്തതുപോലെതന്നെ പ്രവർത്തിച്ചു.
14 ੧੪ ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,
അർഥഹ്ശഷ്ടാരാജാവിന്റെ ഇരുപതാമാണ്ടിൽ ഞാൻ യെഹൂദാദേശത്തിനു ദേശാധിപതിയായി നിയമിക്കപ്പെട്ടതുമുതൽ അദ്ദേഹത്തിന്റെ മുപ്പത്തിരണ്ടാമാണ്ടുവരെയുള്ള പന്ത്രണ്ടുവർഷം ഞാനോ എന്റെ സഹോദരന്മാരോ ദേശാധിപതിക്ക് അനുവദനീയമായിരുന്ന ഭക്ഷണവിഹിതം വാങ്ങിയിരുന്നില്ല.
15 ੧੫ ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।
എന്നാൽ എനിക്കു മുമ്പുണ്ടായിരുന്ന പഴയ ദേശാധിപതിമാർ ജനത്തെ വളരെ ഭാരപ്പെടുത്തി. അവരിൽനിന്ന് ആഹാരവും വീഞ്ഞും അതിനുംപുറമേ നാൽപ്പതുശേക്കേൽ വെള്ളിയും വാങ്ങിയിരുന്നു. അവരുടെ സേവകരും ജനത്തിന്റെമേൽ അധികാരം ചെലുത്തിയിരുന്നു. എന്നാൽ ദൈവഭയംനിമിത്തം ഞാൻ അങ്ങനെ ചെയ്തില്ല.
16 ੧੬ ਨਾਲੇ ਮੈਂ ਸ਼ਹਿਰ ਪਨਾਹ ਦੇ ਕੰਮ ਵਿੱਚ ਤਕੜਾਈ ਨਾਲ ਲੱਗਿਆ ਰਿਹਾ, ਅਤੇ ਅਸੀਂ ਕੋਈ ਖੇਤ ਮੁੱਲ ਨਾ ਲਿਆ ਅਤੇ ਮੇਰੇ ਸਾਰੇ ਜੁਆਨ ਕੰਮ ਕਰਨ ਲਈ ਉੱਥੇ ਇਕੱਠੇ ਰਹਿੰਦੇ ਸਨ।
അതിനുപകരം, ഞാൻ മതിൽപണിക്കുവേണ്ടി മുഴുവൻ ശ്രദ്ധയും നൽകി. എന്റെ സേവകരെല്ലാം പണിക്കു വന്നുകൂടി; ഞങ്ങൾ നിലങ്ങളൊന്നും കൈവശപ്പെടുത്തിയതുമില്ല.
17 ੧੭ ਮੇਰੀ ਮੇਜ਼ ਤੋਂ ਖਾਣ ਵਾਲੇ ਇੱਕ ਸੌ ਪੰਜਾਹ ਯਹੂਦੀ ਅਤੇ ਹਾਕਮ ਸਨ, ਅਤੇ ਉਹ ਵੀ ਜਿਹੜੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚੋਂ ਸਾਡੇ ਕੋਲ ਆਏ ਸਨ।
യെഹൂദരും ഉദ്യോഗസ്ഥരുമായ നൂറ്റി അൻപതുപേരും ചുറ്റുപാടുമുള്ള രാഷ്ട്രങ്ങളിൽനിന്ന് ഞങ്ങളുടെയടുക്കൽ വരുന്നവരും എന്റെ മേശമേൽനിന്ന് ഭക്ഷിച്ചിരുന്നു.
18 ੧੮ ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
ഒരു ദിവസത്തേക്ക് ഒരു കാളയെയും വിശേഷമായ ആറ് ആടിനെയും ഏതാനും പക്ഷികളെയും എനിക്കായി പാകംചെയ്യും; പത്തുദിവസത്തിൽ ഒരിക്കൽ എല്ലാത്തരം വീഞ്ഞും ധാരാളമായി കൊണ്ടുവരികയും ചെയ്യും. എങ്കിലും ഇതിനുവേണ്ടി ഞാൻ ദേശാധിപതിയുടെ അഹോവൃത്തിക്കുള്ള തുക വാങ്ങിയില്ല; കാരണം ജനത്തിന്മേലുള്ള ഭാരം വളരെയധികമായിരുന്നു.
19 ੧੯ ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ।
എന്റെ ദൈവമേ, ഈ ജനത്തിനുവേണ്ടി ഞാൻ ചെയ്തതെല്ലാം എന്റെ നന്മയ്ക്കായി ഓർക്കേണമെ.