< ਨਹਮਯਾਹ 6 >
1 ੧ ਫਿਰ ਜਦ ਸਨਬੱਲਟ ਅਤੇ ਤੋਬਿਆਹ ਅਤੇ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਇਹ ਖ਼ਬਰ ਹੋਈ ਕਿ ਮੈਂ ਸ਼ਹਿਰਪਨਾਹ ਬਣਾ ਲਈ ਹੈ ਅਤੇ ਕੋਈ ਦਰਾਰ ਬਾਕੀ ਨਹੀਂ ਰਹੀ ਭਾਵੇਂ ਮੈਂ ਅਜੇ ਤੱਕ ਫਾਟਕਾਂ ਦੇ ਦਰਵਾਜ਼ੇ ਨਹੀਂ ਲਾਏ ਸਨ।
Бысть же егда услыша Санаваллат и Товиа и Гисам Аравийский и прочии врази наши, яко создах стену, и не остася в них скважня: и аз даже до времене онаго дверий не поставих во вратех:
2 ੨ ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।
и посла Санаваллат и Гисам ко мне, глаголюща: прииди, и соберемся вкупе в весех на поли Оно (глаголемем). Тии же помышляста мне сотворити злое.
3 ੩ ਇਸ ਲਈ ਮੈਂ ਉਨ੍ਹਾਂ ਨੂੰ ਸੰਦੇਸ਼ਵਾਹਕਾਂ ਦੇ ਰਾਹੀਂ ਇਹ ਉੱਤਰ ਦਿੱਤਾ, “ਮੈਂ ਤਾਂ ਇੱਕ ਵੱਡਾ ਕੰਮ ਕਰ ਰਿਹਾ ਹਾਂ ਅਤੇ ਹੇਠਾਂ ਨਹੀਂ ਆ ਸਕਦਾ, ਮੇਰੇ ਤੁਹਾਡੇ ਕੋਲ ਹੇਠਾਂ ਆਉਣ ਦੇ ਕਾਰਨ ਇਹ ਕੰਮ ਕਿਉਂ ਰੋਕਿਆ ਜਾਵੇ?”
И послах к нима послов, глаголя: дело велико аз творю и не могу снити, да не престанет дело: егда же совершу е, взыду к вама.
4 ੪ ਉਨ੍ਹਾਂ ਨੇ ਚਾਰ ਵਾਰੀ ਇਹੋ ਸੰਦੇਸ਼ ਮੇਰੇ ਕੋਲ ਭੇਜਿਆ, ਅਤੇ ਹਰ ਵਾਰੀ ਮੈਂ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਉੱਤਰ ਦਿੱਤਾ।
И посласта ко мне, якоже глагол сей, четырижды, и послах к нима по сим.
5 ੫ ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ,
И присла ко мне Санаваллат пятое отрока своего, и послание отверсто в руку его, и бе написано в нем:
6 ੬ ਜਿਸ ਵਿੱਚ ਇਹ ਲਿਖਿਆ ਹੋਇਆ ਸੀ, “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਸ਼ਹਿਰਪਨਾਹ ਨੂੰ ਬਣਵਾਉਂਦਾ ਹੈਂ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਨ੍ਹਾਂ ਦਾ ਰਾਜਾ ਬਣਨਾ ਚਾਹੁੰਦਾ ਹੈ।
во языцех услышано есть, и Гисам рече, яко ты и Иудее мыслите отступити, сего ради ты созидаеши стену, и ты да будеши им в царя:
7 ੭ ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”
и к сим пророки поставил еси себе, да будеши во Иерусалиме царем над Иудою: и ныне возвестятся царю словеса сия: и сего ради ныне прииди, да сотворима совет вкупе.
8 ੮ ਤਦ ਮੈਂ ਉਸ ਨੂੰ ਇਹ ਉੱਤਰ ਭੇਜਿਆ, “ਜਿਵੇਂ ਤੂੰ ਕਿਹਾ ਹੈ, ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ!”
И послах к нему, глаголя: не сотворися по словесем сим, якоже ты глаголеши, зане от сердца твоего ты лжеши в сих:
9 ੯ ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ। ਹੁਣ ਹੇ ਪਰਮੇਸ਼ੁਰ! ਮੇਰੇ ਹੱਥਾਂ ਨੂੰ ਤਕੜੇ ਕਰ!
яко вси страшат нас, глаголюще: ослабеют руцы их от дела сего, и не сотворится: и ныне укрепих руки моя.
10 ੧੦ ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।”
И аз внидох в дом Семеа сына Далаиева, сына Метавеилева, и той заключен, и рече: да соберемся в дом Божий посреде его и заключим двери его, яко приходят нощию, да убиют тя.
11 ੧੧ ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”
И рекох: кто есть муж, яков аз, и убежит? Или кто яко аз, иже внидет в дом, и жив будет? Не вниду.
12 ੧੨ ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।
И уразумех, и се, Бог не посла его: яко пророчествова слово на мя.
13 ੧੩ ਉਨ੍ਹਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਕਿ ਮੈਂ ਡਰ ਜਾਂਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣਾਂ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।
И Товиа и Санаваллат наяста на мя народ, да устрашуся, и сотворю тако, и согрешу, и да буду им во имя зло, яко да поносят ми.
14 ੧੪ “ਹੇ ਮੇਰੇ ਪਰਮੇਸ਼ੁਰ, ਤੋਬਿਆਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ।”
Помяни, Боже, Товию и Санаваллата по делом их сим, и Ноадиа пророка и прочих пророк, иже страшаху мя.
15 ੧੫ ਇਸ ਤਰ੍ਹਾਂ ਅਲੂਲ ਮਹੀਨੇ ਦੀ ਪੱਚੀ ਤਾਰੀਖ਼ ਨੂੰ ਅਰਥਾਤ ਬਵੰਜਾ ਦਿਨਾਂ ਵਿੱਚ ਸ਼ਹਿਰਪਨਾਹ ਬਣ ਕੇ ਪੂਰੀ ਹੋ ਗਈ।
И совершися стена в двадесять пятый месяца Елула в пятьдесят и два дни.
16 ੧੬ ਫਿਰ ਅਜਿਹਾ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਇਹ ਸੁਣਿਆ ਤਦ ਸਾਡੇ ਚੁਫ਼ੇਰੇ ਰਹਿਣ ਵਾਲੀਆਂ ਸਾਰੀਆਂ ਕੌਮਾਂ ਦੇ ਲੋਕ ਡਰ ਗਏ ਅਤੇ ਉਹ ਬਹੁਤ ਹੀ ਸ਼ਰਮਿੰਦੇ ਹੋਏ ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਇਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਹੋਇਆ ਹੈ।
И бысть егда услышаша вси врази наши, и убояшася вси языцы, иже окрест нас, и нападе страх велик пред очи их, и познаша, яко от Господа Бога нашего совершено бысть дело сие.
17 ੧੭ ਨਾਲੇ ਉਨ੍ਹਾਂ ਦਿਨਾਂ ਵਿੱਚ ਯਹੂਦੀ ਸਾਮੰਤਾਂ ਦੀਆਂ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਕੋਲ ਗਈਆਂ ਅਤੇ ਤੋਬਿਆਹ ਦੀਆਂ ਚਿੱਠੀਆਂ ਉਨ੍ਹਾਂ ਕੋਲ ਆਈਆਂ।
И во дни оны от многих державных Иудиных послания прихождаху к Товии, и Товиина (послания) прихождаху к ним.
18 ੧੮ ਕਿਉਂ ਜੋ ਉਹ ਆਰਹ ਦੇ ਪੁੱਤਰ ਸ਼ਕਨਯਾਹ ਦਾ ਜੁਵਾਈ ਸੀ, ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਦੀ ਧੀ ਨਾਲ ਵਿਆਹ ਕਰ ਲਿਆ ਸੀ, ਇਸ ਲਈ ਬਹੁਤ ਸਾਰੇ ਯਹੂਦੀਆਂ ਨੇ ਉਸ ਦੇ ਪੱਖ ਵਿੱਚ ਹੋਣ ਦੀ ਸਹੁੰ ਖਾਧੀ ਸੀ।
Мнози бо во Иудеи кляшася ему, яко зять бе Сехении сына Ираева: и Ионафан сын его поя дщерь Месулама сына Варахиина в жену.
19 ੧੯ ਉਹ ਉਸ ਦੀਆਂ ਨੇਕੀਆਂ ਮੈਨੂੰ ਦੱਸਦੇ ਰਹਿੰਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਕੇ ਦੱਸਦੇ ਸਨ ਅਤੇ ਤੋਬਿਆਹ ਮੈਨੂੰ ਡਰਾਉਣ ਲਈ ਚਿੱਠੀਆਂ ਭੇਜਦਾ ਹੁੰਦਾ ਸੀ।
И словеса его быша глаголющии ко мне, и словеса моя быша износящии ему. И послание посла Товиа, да устрашит мене.