< ਨਹਮਯਾਹ 7 >
1 ੧ ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ,
성이 건축되매 문짝을 달고 문지기와 노래하는 자들과 레위 사람들을 세운 후에
2 ੨ ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।
내 아우 하나니와 영문의 관원 하나냐로 함께 예루살렘을 다스리게 하였는데 하나냐는 위인이 충성되어 하나님을 경외함이 무리에서 뛰어난자라
3 ੩ ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”
내가 저희에게 이르기를 해가 높이 뜨기 전에는 예루살렘 성문을 열지 말고 아직 파수할 때에 곧 문을 닫고 빗장을 지르며 또 예루살렘 거민으로 각각 반차를 따라 파수하되 자기 집 맞은편을 지키게 하라 하였노니
4 ੪ ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ।
그 성은 광대하고 거민은 희소하여 가옥을 오히려 건축하지 못하였음이니라
5 ੫ ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -
내 하나님이 내 마음을 감동하사 귀인들과 민장과 백성을 모아 보계대로 계수하게 하신고로 내가 처음으로 돌아온 자의 보계를 얻었는데 거기 기록한 것을 보면
6 ੬ ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
옛적에 바벨론 왕 느부갓네살에게 사로잡혀 갔던 자 중에서 놓임을 받고 예루살렘과 유다로 돌아와 각기 본성에 이른 자 곧
7 ੭ ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -
스룹바벨과, 예수아와, 느헤미야와, 아사랴와, 라아마와, 나하마니와, 모르드개와, 빌산과, 미스베렛과, 비그왜와, 느훔과, 바아나 등과 함께 나온 이스라엘 백성의 명수가 이러하니라
8 ੮ ਪਰੋਸ਼ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ,
바로스 자손이 이천 일백 칠십 이명이요
9 ੯ ਸ਼ਫ਼ਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ,
스바댜 자손이 삼백 칠십 이명이요
10 ੧੦ ਆਰਹ ਦੀ ਸੰਤਾਨ ਛੇ ਸੌ ਬਵੰਜਾ,
아라 자손이 육백 오십 이명이요
11 ੧੧ ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ,
바핫모압 자손 곧 예수아와 요압 자손이 이천 팔백 십 팔명이요
12 ੧੨ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
엘람 자손이 일천 이백 오십 사명이요
13 ੧੩ ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ,
삿두 자손이 팔백 사십 오명이요
14 ੧੪ ਜ਼ੱਕਈ ਦੀ ਸੰਤਾਨ ਸੱਤ ਸੌ ਸੱਠ,
삭개 자손이 칠백 육십명이요
15 ੧੫ ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ,
빈누이 자손이 육백 사십 팔명이요
16 ੧੬ ਬੇਬਾਈ ਦੀ ਸੰਤਾਨ ਛੇ ਸੌ ਅਠਾਈ,
브배 자손이 육백 이십 팔명이요
17 ੧੭ ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ,
아스갓 자손이 이천 삼백 이십 이명이요
18 ੧੮ ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ,
아도니감 자손이 육백 육십 칠명이요
19 ੧੯ ਬਿਗਵਈ ਦੀ ਸੰਤਾਨ ਦੋ ਹਜ਼ਾਰ ਸਤਾਹਠ,
비그왜 자손이 이천 육십 칠명이요
20 ੨੦ ਆਦੀਨ ਦੀ ਸੰਤਾਨ ਛੇ ਸੌ ਪਚਵੰਜਾ,
아딘 자손이 육백 오십 오명이요
21 ੨੧ ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ,
아델 자손 곧 히스기야 자손이 구십 팔명이요
22 ੨੨ ਹਾਸ਼ੁਮ ਦੀ ਸੰਤਾਨ ਤਿੰਨ ਸੌ ਅਠਾਈ,
하숨 자손이 삼백 이십 팔명이요
23 ੨੩ ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ,
베새 자손이 삼백 이십 사명이요
24 ੨੪ ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ,
하립 자손이 일백 십 이명이요
25 ੨੫ ਗਿਬਓਨ ਦੀ ਸੰਤਾਨ ਪਚਾਨਵੇਂ,
기브온 사람이 구십 오명이요
26 ੨੬ ਬੈਤਲਹਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ,
베들레헴과 느도바 사람이 일백 팔십 팔명이요
27 ੨੭ ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ,
아나돗 사람이 일백 이십 팔명이요
28 ੨੮ ਬੈਤ ਅਜ਼ਮਾਵਥ ਦੇ ਮਨੁੱਖ ਬਤਾਲੀ,
벧아스마웹 사람이 사십 이명이요
29 ੨੯ ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ,
기럇여아림과 그비라와 브에롯 사람이 칠백 사십 삼명이요
30 ੩੦ ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ,
라마와 게바 사람이 육백 이십 일명이요
31 ੩੧ ਮਿਕਮਾਸ਼ ਦੇ ਮਨੁੱਖ ਇੱਕ ਸੌ ਬਾਈ,
믹마스 사람이 일백 이십 이명이요
32 ੩੨ ਬੈਤਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ,
벧엘과 아이 사람이 일백 이십 삼명이요
33 ੩੩ ਦੂਸਰੇ ਨਬੋ ਦੀ ਸੰਤਾਨ ਬਵੰਜਾ,
기타 느보 사람이 오십 이명이요
34 ੩੪ ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
기타 엘람 자손이 일천 이백 오십 사명이요
35 ੩੫ ਹਾਰੀਮ ਦੀ ਸੰਤਾਨ ਤਿੰਨ ਸੌ ਵੀਹ,
하림 자손이 삼백 이십명이요
36 ੩੬ ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ,
여리고 자손이 삼백 사십 오명이요
37 ੩੭ ਲੋਦ ਅਤੇ ਹਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ,
로드와 하딧과 오노 자손이 칠백 이십 일명이요
38 ੩੮ ਸਨਾਆਹ ਦੀ ਸੰਤਾਨ ਤਿੰਨ ਹਜ਼ਾਰ ਨੌ ਸੌ ਤੀਹ।
스나아 자손이 삼천 구백 삼십명이었느니라
39 ੩੯ ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ,
제사장들은 예수아의 집 여다야 자손이 구백 칠십 삼명이요
40 ੪੦ ਇੰਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ,
임멜 자손이 일천 오십 이명이요
41 ੪੧ ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ,
바수훌 자손이 일천 이백 사십 칠명이요
42 ੪੨ ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
하림 자손이 일천 십 칠명이였느니라
43 ੪੩ ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ।
레위 사람들은 호드야 자손 곧 예수아와 갓미엘 자손이 칠십 사명이요
44 ੪੪ ਗਾਇਕ ਇਹ ਸਨ: ਆਸਾਫ਼ ਦੀ ਸੰਤਾਨ ਇੱਕ ਸੌ ਅੱਠਤਾਲੀ,
노래하는 자들은 아삽 자손이 일백 사십 팔명이요
45 ੪੫ ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।
문지기들은 살룸 자손과, 아델 자손과, 달문 자손과, 악굽 자손과, 하디다 자손과, 소배 자손이 모두 일백 삼십 팔명이었느니라
46 ੪੬ ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
느디님 사람들은 시하 자손과, 하수바 자손과, 답바옷 자손과
47 ੪੭ ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
게로스 자손과, 시아 자손과, 바돈 자손과, 르바나 자손과
48 ੪੮ ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਸ਼ਲਮਈ ਦੀ ਸੰਤਾਨ,
하가바 자손과, 살매 자손과
49 ੪੯ ਹਾਨਾਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ,
하난 자손과, 깃델 자손과, 가할 자손과
50 ੫੦ ਰਆਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ,
르아야 자손과, 르신 자손과, 느고다 자손과
51 ੫੧ ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ,
갓삼 자손과, 웃사 자손과, 바세아 자손과
52 ੫੨ ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
베새 자손과, 므우님 자손과, 느비스심 자손과
53 ੫੩ ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
박북 자손과, 하그바 자손과, 할훌 자손과
54 ੫੪ ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
바슬릿 자손과, 므히다 자손과, 하르사 자손과
55 ੫੫ ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
바르고스 자손과, 시스라 자손과, 데마 자손과
56 ੫੬ ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
느시야 자손과, 하디바 자손이었느니라
57 ੫੭ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ,
솔로몬의 신복의 자손은 소대 자손과, 소베렛 자손과, 브리다 자손과
58 ੫੮ ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
야알라 자손과, 다르곤 자손과, 깃델 자손과
59 ੫੯ ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ।
스바댜 자손과, 핫딜 자손과, 보게렛하스바임 자손과, 아몬 자손이니
60 ੬੦ ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
모든 느디님 사람과 솔로몬의 신복의 자손이 삼백 구십 이명이었느니라
61 ੬੧ ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ:
델멜라와, 델하르사와, 그룹과, 앗돈과, 임멜로부터 올라온 자가 있으나 그 종족과 보계가 이스라엘에 속하였는지는 증거할 수 없으니
62 ੬੨ ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ,
저희는 들라야 자손과, 도비야 자손과, 느고다 자손이라 도합이 육백 사십 이명이요
63 ੬੩ ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
제사장 중에는 호바야 자손과 학고스 자손과 바르실래 자손이니 바르실래는 길르앗 사람 바르실래의 딸 중에 하나로 아내를 삼고 바르실래의 이름으로 이름한 자라
64 ੬੪ ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
이 사람들이 보계중에서 자기 이름을 찾아도 얻지 못한고로 저희를 부정하게 여겨 제사장의 직분을 행치 못하게 하고
65 ੬੫ ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
방백이 저희에게 명하여 `우림과 둠밈을 가진 제사장이 일어나기 전에는 지성물을 먹지 말라' 하였느니라
66 ੬੬ ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
온 회중의 합계가 사만 이천 삼백 육십명이요
67 ੬੭ ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
그 외에 노비가 칠천 삼백 삼십 칠명이요, 노래하는 남녀가 이백 사십 오명이요
68 ੬੮ ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,
말이 칠백 삼십 육이요, 노새가 이백 사십 오요
69 ੬੯ ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
약대가 사백 삼십 오요, 나귀가 육천 칠백 이십이었느니라
70 ੭੦ ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।
어떤 족장들은 역사를 위하여 보조하였고 방백은 금 일천 다릭과, 대접 오십과, 제사장의 의복 오백 삼십 벌을 보물 곳간에 드렸고
71 ੭੧ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ,
또 어떤 족장들은 금 이만 다릭과 은 이천 이백 마네를 역사 곳간에 드렸고
72 ੭੨ ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।
그 나머지 백성은 금 이만 다릭과 은 이천 마네와 제사장의 의복 육십 칠 벌을 드렸느니라
73 ੭੩ ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।
이와 같이 제사장들과 레위 사람들과 문지기들과 노래하는 자들과 백성 몇명과 느디님 사람들과 온 이스라엘이 다 그 본성에 거하였느니라