< ਨਹਮਯਾਹ 8 >
1 ੧ ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।
Then all the people gathered themselves together as one man, into the broad way that was before the water-gate, —and they spake unto Ezra the scribe, to bring the book of the law of Moses, which Yahweh had commanded Israel.
2 ੨ ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ,
So then Ezra the priest brought the law, before the convocation of both men and women, and all that had understanding to hearken, —on the first day of the seventh month;
3 ੩ ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ।
and read therein, before the broad place which was before the water-gate, from the time it was light, until the noon of the day, in presence of the men and the women, and such as had understanding, —and, the ears of all the people, were unto the book of the law.
4 ੪ ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ।
And Ezra the scribe stood upon a lofty platform of wood, which they had made for the purpose, and there stood, beside him, Mattithiah and Shema and Anaiah and Uriah and Hilkiah and Maaseiah, on his right hand, —and, on his left, Pedaiah and Mishael and Malchijah and Hashum and Hashbaddanah, Zechariah, Meshullam.
5 ੫ ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।
And Ezra the scribe opened the book before the eyes of all the people, for, above all the people, was he, —and, when he opened it, all the people, stood up.
6 ੬ ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।
And Ezra blessed Yahweh the great God, —and all the people responded, Amen! Amen! with the lifting up of their hands, —and they bent their heads and bowed themselves down unto Yahweh, with their faces to the ground.
7 ੭ ਤਦ ਯੇਸ਼ੂਆ, ਬਾਨੀ, ਸ਼ੇਰੇਬਯਾਹ, ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਾਨਾਨ, ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਤੇ ਪਰਜਾ ਆਪਣੇ ਸਥਾਨ ਤੇ ਖੜ੍ਹੀ ਰਹੀ।
And, Jeshua and Bani and Sherebiah, Jamin, Akkub, Shabbethai, Hodiah, Maaseiah, Kelita, Azariah, Jozabad, Hanan, Pelaiah, and the Levites, did cause the people to understand the law, the people, remaining in their places.
8 ੮ ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।
So they read in the book of the law of God, distinctly, —and, giving the sense, caused them to understand the reading.
9 ੯ ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ।
Then Nehemiah—he, was the governor—and Ezra the priest the scribe, and the Levites who were causing the people to understand, said unto all the people, To-day, is, holy, unto Yahweh your God, do not mourn, nor weep, —for, weeping, were all the people, when they heard the words of the law.
10 ੧੦ ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”
So he said unto them—Go your way, eat the fat and drink the sweet, and send portions unto them for whom nothing is prepared, for holy is the day, unto our Lord, —and be not grieved, for, the joy of Yahweh, is your strength.
11 ੧੧ ਤਦ ਲੇਵੀਆਂ ਨੇ ਸਾਰੀ ਪਰਜਾ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ ਕਿਉਂ ਜੋ ਅੱਜ ਦਾ ਦਿਨ ਪਵਿੱਤਰ ਹੈ, ਅਤੇ ਉਦਾਸ ਨਾ ਹੋਵੋ।”
And, the Levites, were quieting all the people, saying—Hush! for, the day, is holy, —and be not grieved.
12 ੧੨ ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।
And all the people went their way, to eat and to drink, and to send portions, and to make great rejoicing, —because they had understood the words which were made known unto them.
13 ੧੩ ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇਕੱਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ।
And, on the second day, were gathered together—the ancestral heads of all the people, the priests and the Levites, unto Ezra the scribe, —even to give attention unto the words of the law.
14 ੧੪ ਉਨ੍ਹਾਂ ਨੂੰ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਇਹ ਹੁਕਮ ਦਿੱਤਾ ਸੀ ਕਿ ਇਸਰਾਏਲੀ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਰਿਹਾ ਕਰਨ
And they found written in the law, —that Yahweh gave command through Moses, that the sons of Israel should dwell in booths, during the festival of the seventh month;
15 ੧੫ ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।
and that they should publish and send along a proclamation throughout all their cities and throughout Jerusalem, saying, Forth to the mountain, and bring in branches of olive, and branches of oleaster, and branches of myrtle, and branches of palms, and branches of thick trees, —to make booths, as it is written.
16 ੧੬ ਤਦ ਲੋਕ ਬਾਹਰ ਗਏ ਅਤੇ ਟਹਿਣੀਆਂ ਨੂੰ ਲਿਆਏ ਅਤੇ ਆਪਣੇ-ਆਪਣੇ ਘਰ ਦੀ ਛੱਤ ਉੱਤੇ, ਆਪਣੇ ਵਿਹੜਿਆਂ ਵਿੱਚ ਅਤੇ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਅਤੇ ਜਲ-ਫਾਟਕ ਦੇ ਚੌਂਕ ਵਿੱਚ ਅਤੇ ਇਫ਼ਰਾਈਮੀ ਫਾਟਕ ਦੇ ਚੌਂਕ ਵਿੱਚ ਆਪਣੇ ਲਈ ਡੇਰੇ ਬਣਾਏ।
So the people went forth, and brought in, and made themselves booths, every one upon his roof, and in their courts, and in the courts of the house of God, and in the broad place of the water-gate, and in the broad place of the gate of Ephraim.
17 ੧੭ ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।
And all the convocation of them who had returned out of the captivity made booths, and dwelt in booths, for, since the days of Jeshua son of Nun, had not the sons of Israel done so, unto that day, —and there was very great rejoicing.
18 ੧੮ ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਂ-ਸਭਾ ਹੋਈ।
So he read in the book of the law of God, day by day, from the first day unto the last day, and they kept the festival seven days, and, on the eighth day, a closing feast, according to the regulation.