< ਨਹਮਯਾਹ 9 >
1 ੧ ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।
這月二十四日,以色列人聚集禁食,身穿麻衣,頭蒙灰塵。
2 ੨ ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।
以色列人就與一切外邦人離絕,站着承認自己的罪惡和列祖的罪孽。
3 ੩ ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ।
那日的四分之一站在自己的地方念耶和華-他們上帝的律法書,又四分之一認罪,敬拜耶和華-他們的上帝。
4 ੪ ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ।
耶書亞、巴尼、甲篾、示巴尼、布尼、示利比、巴尼、基拿尼站在利未人的臺上,大聲哀求耶和華-他們的上帝。
5 ੫ ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”
利未人耶書亞、甲篾、巴尼、哈沙尼、示利比、荷第雅、示巴尼、毗他希雅說:「你們要站起來稱頌耶和華-你們的上帝,永世無盡。耶和華啊,你榮耀之名是應當稱頌的!超乎一切稱頌和讚美。」
6 ੬ “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
「你,惟獨你是耶和華!你造了天和天上的天,並天上的萬象,地和地上的萬物,海和海中所有的;這一切都是你所保存的。天軍也都敬拜你。
7 ੭ ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
你是耶和華上帝,曾揀選亞伯蘭,領他出迦勒底的吾珥,給他改名叫亞伯拉罕。
8 ੮ ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।”
你見他在你面前心裏誠實,就與他立約,應許把迦南人、赫人、亞摩利人、比利洗人、耶布斯人、革迦撒人之地賜給他的後裔,且應驗了你的話,因為你是公義的。
9 ੯ “ਤੂੰ ਸਾਡੇ ਪੁਰਖਿਆਂ ਦੀ ਬਿਪਤਾ ਨੂੰ ਮਿਸਰ ਵਿੱਚ ਵੇਖਿਆ ਅਤੇ ਤੂੰ ਲਾਲ ਸਮੁੰਦਰ ਉੱਤੇ ਉਨ੍ਹਾਂ ਦੀ ਦੁਹਾਈ ਨੂੰ ਸੁਣਿਆ।
「你曾看見我們列祖在埃及所受的困苦,垂聽他們在紅海邊的哀求,
10 ੧੦ ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।
就施行神蹟奇事在法老和他一切臣僕,並他國中的眾民身上。你也得了名聲,正如今日一樣,因為你知道他們向我們列祖行事狂傲。
11 ੧੧ ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।
你又在我們列祖面前把海分開,使他們在海中行走乾地,將追趕他們的人拋在深海,如石頭拋在大水中;
12 ੧੨ ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।
並且白晝用雲柱引導他們,黑夜用火柱照亮他們當行的路。
13 ੧੩ ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।
你也降臨在西奈山,從天上與他們說話,賜給他們正直的典章、真實的律法、美好的條例與誡命,
14 ੧੪ ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।
又使他們知道你的安息聖日,並藉你僕人摩西傳給他們誡命、條例、律法。
15 ੧੫ ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”
從天上賜下糧食充他們的飢,從磐石使水流出解他們的渴,又吩咐他們進去得你起誓應許賜給他們的地。
16 ੧੬ ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
「但我們的列祖行事狂傲,硬着頸項不聽從你的誡命;
17 ੧੭ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ਼ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
不肯順從,也不記念你在他們中間所行的奇事,竟硬着頸項,居心背逆,自立首領,要回他們為奴之地。但你是樂意饒恕人,有恩典,有憐憫,不輕易發怒,有豐盛慈愛的上帝,並不丟棄他們。
18 ੧੮ ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
他們雖然鑄了一隻牛犢,彼此說『這是領你出埃及的神』,因而大大惹動你的怒氣;
19 ੧੯ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।
你還是大施憐憫,在曠野不丟棄他們。白晝,雲柱不離開他們,仍引導他們行路;黑夜,火柱也不離開他們,仍照亮他們當行的路。
20 ੨੦ ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।
你也賜下你良善的靈教訓他們;未嘗不賜嗎哪使他們糊口,並賜水解他們的渴。
21 ੨੧ ਚਾਲ੍ਹੀ ਸਾਲ ਤੱਕ ਤੂੰ ਜੰਗਲ ਵਿੱਚ ਉਨ੍ਹਾਂ ਦੀ ਪਾਲਣਾ ਕੀਤੀ ਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਨ੍ਹਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।
在曠野四十年,你養育他們,他們就一無所缺:衣服沒有穿破,腳也沒有腫。
22 ੨੨ ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।
並且你將列國之地照分賜給他們,他們就得了西宏之地、希實本王之地,和巴珊王噩之地。
23 ੨੩ ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ।
你也使他們的子孫多如天上的星,帶他們到你所應許他們列祖進入得為業之地。
24 ੨੪ ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।
這樣,他們進去得了那地,你在他們面前制伏那地的居民,就是迦南人;將迦南人和其君王,並那地的居民,都交在他們手裏,讓他們任意而待。
25 ੨੫ ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।
他們得了堅固的城邑、肥美的地土、充滿各樣美物的房屋、鑿成的水井、葡萄園、橄欖園,並許多果木樹。他們就吃而得飽,身體肥胖,因你的大恩,心中快樂。
26 ੨੬ “ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
「然而,他們不順從,竟背叛你,將你的律法丟在背後,殺害那勸他們歸向你的眾先知,大大惹動你的怒氣。
27 ੨੭ ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
所以你將他們交在敵人的手中,磨難他們。他們遭難的時候哀求你,你就從天上垂聽,照你的大憐憫賜給他們拯救者,救他們脫離敵人的手。
28 ੨੮ ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,
但他們得平安之後,又在你面前行惡,所以你丟棄他們在仇敵的手中,使仇敵轄制他們。然而他們轉回哀求你,你仍從天上垂聽,屢次照你的憐憫拯救他們,
29 ੨੯ ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।
又警戒他們,要使他們歸服你的律法。他們卻行事狂傲,不聽從你的誡命,干犯你的典章(人若遵行就必因此活着),扭轉肩頭,硬着頸項,不肯聽從。
30 ੩੦ ਫਿਰ ਵੀ ਤੂੰ ਬਹੁਤ ਸਾਲਾਂ ਤੱਕ ਉਨ੍ਹਾਂ ਨੂੰ ਸਹਿੰਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਲਾਇਆ, ਇਸ ਲਈ ਤੂੰ ਉਨ੍ਹਾਂ ਨੂੰ ਦੇਸ਼-ਦੇਸ਼ ਦੇ ਲੋਕਾਂ ਦੇ ਹੱਥ ਵਿੱਚ ਦੇ ਦਿੱਤਾ।
但你多年寬容他們,又用你的靈藉眾先知勸戒他們,他們仍不聽從,所以你將他們交在列國之民的手中。
31 ੩੧ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।”
然而你大發憐憫,不全然滅絕他們,也不丟棄他們;因為你是有恩典、有憐憫的上帝。
32 ੩੨ “ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
「我們的上帝啊,你是至大、至能、至可畏、守約施慈愛的上帝。我們的君王、首領、祭司、先知、列祖,和你的眾民,從亞述列王的時候直到今日所遭遇的苦難,現在求你不要以為小。
33 ੩੩ ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।
在一切臨到我們的事上,你卻是公義的;因你所行的是誠實,我們所做的是邪惡。
34 ੩੪ ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।
我們的君王、首領、祭司、列祖都不遵守你的律法,不聽從你的誡命和你警戒他們的話。
35 ੩੫ ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।”
他們在本國裏沾你大恩的時候,在你所賜給他們這廣大肥美之地上不事奉你,也不轉離他們的惡行。
36 ੩੬ “ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!
我們現今作了奴僕;至於你所賜給我們列祖享受其上的土產,並美物之地,看哪,我們在這地上作了奴僕!
37 ੩੭ ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।”
這地許多出產歸了列王,就是你因我們的罪所派轄制我們的。他們任意轄制我們的身體和牲畜,我們遭了大難。」
38 ੩੮ ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।
因這一切的事,我們立確實的約,寫在冊上。我們的首領、利未人,和祭司都簽了名。