< ਨਹਮਯਾਹ 9 >
1 ੧ ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।
And on the twenty-fourth day of this month the children of Israel were assembled with fasting, and with sackclothes, and earth upon them.
2 ੨ ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।
And the seed of Israel separated themselves from all foreigners, and stood and confessed their sins, and the iniquities of their fathers.
3 ੩ ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ।
And they stood up in their place, and read in the book of the law of Jehovah their God a fourth part of the day; and a fourth part they confessed, and worshipped Jehovah their God.
4 ੪ ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ।
Then stood up upon the platform of the Levites, Jeshua, and Bani, Kadmiel, Shebaniah, Bunni, Sherebiah, Bani, Chenani, and cried with a loud voice to Jehovah their God.
5 ੫ ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”
And the Levites, Jeshua, and Kadmiel, Bani, Hashabniah, Sherebiah, Hodijah, Shebaniah, Pethahiah, said, Stand up, bless Jehovah your God from eternity to eternity. And let [men] bless the name of thy glory, which is exalted above all blessing and praise.
6 ੬ “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
Thou art the Same, thou alone, Jehovah, who hast made the heaven of heavens, and all their host, the earth and all that is therein, the seas and all that is therein. And thou quickenest them all; and the host of heaven worshippeth thee.
7 ੭ ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
Thou art the Same, Jehovah Elohim, who didst choose Abram and broughtest him forth out of Ur of the Chaldees, and gavest him the name of Abraham;
8 ੮ ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।”
and foundest his heart faithful before thee, and madest the covenant with him to give the land of the Canaanites, the Hittites, the Amorites, and the Perizzites, and the Jebusites, and the Girgashites, — to give it to his seed; and thou hast performed thy words, for thou art righteous.
9 ੯ “ਤੂੰ ਸਾਡੇ ਪੁਰਖਿਆਂ ਦੀ ਬਿਪਤਾ ਨੂੰ ਮਿਸਰ ਵਿੱਚ ਵੇਖਿਆ ਅਤੇ ਤੂੰ ਲਾਲ ਸਮੁੰਦਰ ਉੱਤੇ ਉਨ੍ਹਾਂ ਦੀ ਦੁਹਾਈ ਨੂੰ ਸੁਣਿਆ।
And thou sawest the affliction of our fathers in Egypt, and heardest their cry by the Red Sea;
10 ੧੦ ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।
and didst shew signs and wonders upon Pharaoh, and upon all his servants, and upon all the people of his land; for thou knewest that they dealt proudly against them, and thou didst make thee a name, as it is this day.
11 ੧੧ ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।
And thou didst divide the sea before them, and they went through the midst of the sea on dry [ground]; and their pursuers thou threwest into the depths, as a stone into the mighty waters.
12 ੧੨ ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।
And thou leddest them in the day by a pillar of cloud, and in the night by a pillar of fire, to give them light in the way wherein they should go.
13 ੧੩ ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।
And thou camest down on mount Sinai, and didst speak with them from the heavens, and gavest them right judgments and true laws, good statutes and commandments.
14 ੧੪ ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।
And thou madest known unto them thy holy sabbath, and prescribedst for them commandments and statutes and a law, through Moses thy servant.
15 ੧੫ ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”
And thou gavest them bread from the heavens for their hunger, and broughtest forth water for them out of the rock for their thirst, and didst say to them that they should go in to possess the land which thou hadst sworn to give them.
16 ੧੬ ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
But they, our fathers, dealt proudly, and hardened their neck, and hearkened not to thy commandments,
17 ੧੭ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ਼ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
and refused to obey, neither were they mindful of thy wonders which thou hadst done among them; but hardened their neck, and in their rebellion made a captain to return to their bondage. But thou art a God ready to forgive, gracious and merciful, slow to anger and of great loving-kindness, and thou forsookest them not.
18 ੧੮ ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
Yea, when they had made them a molten calf, and said, This is thy god that brought thee up out of Egypt! and they had wrought great provocation,
19 ੧੯ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।
yet thou in thy manifold mercies forsookest them not in the wilderness. The pillar of the cloud departed not from over them by day, to lead them on the way; neither the pillar of fire by night, to shew them light, and the way wherein they should go.
20 ੨੦ ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।
Thou gavest also thy good Spirit to instruct them, and withheldest not thy manna from their mouth, and gavest them water for their thirst.
21 ੨੧ ਚਾਲ੍ਹੀ ਸਾਲ ਤੱਕ ਤੂੰ ਜੰਗਲ ਵਿੱਚ ਉਨ੍ਹਾਂ ਦੀ ਪਾਲਣਾ ਕੀਤੀ ਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਨ੍ਹਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।
Yea, forty years didst thou sustain them in the wilderness; they lacked nothing; their clothes grew not old, and their feet swelled not.
22 ੨੨ ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।
And thou gavest them kingdoms and peoples, and didst divide them by countries; and they possessed the land of Sihon, as well the land of the king of Heshbon, as the land of Og king of Bashan.
23 ੨੩ ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ।
And their children thou didst multiply as the stars of heaven, and thou broughtest them into the land concerning which thou didst say to their fathers that they should go in to possess it.
24 ੨੪ ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।
And the children went in and possessed the land; and thou subduedst before them the inhabitants of the land, the Canaanites, and gavest them into their hands, both their kings and the peoples of the land, that they might do with them as they would.
25 ੨੫ ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।
And they took strong cities, and a fat land, and possessed houses full of all good things, wells digged, vineyards and olive-gardens, and fruit trees in abundance. And they did eat and were filled, and became fat, and delighted themselves in thy great goodness.
26 ੨੬ “ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
But they were disobedient, and rebelled against thee, and cast thy law behind their backs, and slew thy prophets who testified against them to turn them to thee, and they wrought great provocations.
27 ੨੭ ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
And thou gavest them into the hand of their oppressors, and they oppressed them; and in the time of their distress, when they cried unto thee, thou heardest them from the heavens, and according to thy manifold mercies thou gavest them saviours, who saved them out of the hand of their oppressors.
28 ੨੮ ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,
But when they had rest, they did evil again before thee; and thou didst leave them in the hand of their enemies, and they had dominion over them; and again they cried unto thee, and thou heardest [them] from the heavens, and many times didst thou deliver them, according to thy mercies.
29 ੨੯ ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।
And thou testifiedst against them, that thou mightest bring them again unto thy law; but they dealt proudly, and hearkened not unto thy commandments, but sinned against thine ordinances (which if a man do, he shall live in them); and they withdrew the shoulder, and hardened their neck, and would not hear.
30 ੩੦ ਫਿਰ ਵੀ ਤੂੰ ਬਹੁਤ ਸਾਲਾਂ ਤੱਕ ਉਨ੍ਹਾਂ ਨੂੰ ਸਹਿੰਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਲਾਇਆ, ਇਸ ਲਈ ਤੂੰ ਉਨ੍ਹਾਂ ਨੂੰ ਦੇਸ਼-ਦੇਸ਼ ਦੇ ਲੋਕਾਂ ਦੇ ਹੱਥ ਵਿੱਚ ਦੇ ਦਿੱਤਾ।
And many years didst thou forbear with them, and testifiedst against them by thy Spirit through thy prophets; but they would not give ear: and thou gavest them into the hand of the peoples of the lands.
31 ੩੧ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।”
Nevertheless for thy manifold mercies' sake, thou didst not make a full end of them nor forsake them; for thou art a gracious and merciful God.
32 ੩੨ “ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
And now, our God, the great, the mighty, and the terrible God, who keepest covenant and loving-kindness, let not all the trouble seem little before thee, that hath come upon us, on our kings, on our princes, and on our priests, and on our prophets, and on our fathers, and on all thy people, since the days of the kings of Assyria unto this day.
33 ੩੩ ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।
But thou art just in all that is come upon us; for thou hast acted according to truth, and we have done wickedly.
34 ੩੪ ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।
And our kings, our princes, our priests, and our fathers, have not performed thy law, nor hearkened unto thy commandments and thy testimonies, wherewith thou didst testify against them.
35 ੩੫ ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।”
And they have not served thee in their kingdom, and in thy great goodness that thou gavest them, and in the large and fat land that thou didst set before them, neither turned they from their wicked works.
36 ੩੬ “ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!
Behold, we are servants this day, and the land that thou gavest unto our fathers to eat the fruit thereof and the good thereof, behold, we are bondmen in it.
37 ੩੭ ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।”
And it yieldeth much increase unto the kings whom thou hast set over us because of our sins: and they have dominion over our bodies, and over our cattle, at their pleasure; and we are in great distress.
38 ੩੮ ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।
And because of all this we make a sure covenant, and write it; and our princes, our Levites, [and] our priests are at the sealing.