< ਨਹਮਯਾਹ 9 >

1 ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।
וּבְיֹום֩ עֶשְׂרִ֨ים וְאַרְבָּעָ֜ה לַחֹ֣דֶשׁ הַזֶּ֗ה נֶאֶסְפ֤וּ בְנֵֽי־יִשְׂרָאֵל֙ בְּצֹ֣ום וּבְשַׂקִּ֔ים וַאֲדָמָ֖ה עֲלֵיהֶֽם׃
2 ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।
וַיִּבָּֽדְלוּ֙ זֶ֣רַע יִשְׂרָאֵ֔ל מִכֹּ֖ל בְּנֵ֣י נֵכָ֑ר וַיַּעַמְד֗וּ וַיִּתְוַדּוּ֙ עַל־חַטֹּ֣אתֵיהֶ֔ם וַעֲוֹנֹ֖ות אֲבֹתֵיהֶֽם׃
3 ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ।
וַיָּק֙וּמוּ֙ עַל־עָמְדָ֔ם וַֽיִּקְרְא֗וּ בְּסֵ֨פֶר תֹּורַ֧ת יְהוָ֛ה אֱלֹהֵיהֶ֖ם רְבִעִ֣ית הַיֹּ֑ום וּרְבִעִית֙ מִתְוַדִּ֣ים וּמִֽשְׁתַּחֲוִ֔ים לַיהוָ֖ה אֱלֹהֵיהֶֽם׃ פ
4 ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ।
וַיָּ֜קָם עַֽל־מַֽעֲלֵ֣ה הַלְוִיִּ֗ם יֵשׁ֨וּעַ וּבָנִ֜י קַדְמִיאֵ֧ל שְׁבַנְיָ֛ה בֻּנִּ֥י שֵׁרֵבְיָ֖ה בָּנִ֣י כְנָ֑נִי וַֽיִּזְעֲקוּ֙ בְּקֹ֣ול גָּדֹ֔ול אֶל־יְהוָ֖ה אֱלֹהֵיהֶֽם׃
5 ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”
וַיֹּאמְר֣וּ הַלְוִיִּ֡ם יֵשׁ֣וּעַ וְ֠קַדְמִיאֵל בָּנִ֨י חֲשַׁבְנְיָ֜ה שֵׁרֵֽבְיָ֤ה הֹֽודִיָּה֙ שְׁבַנְיָ֣ה פְתַֽחְיָ֔ה ק֗וּמוּ בָּרֲכוּ֙ אֶת־יְהוָ֣ה אֱלֹֽהֵיכֶ֔ם מִן־הָעֹולָ֖ם עַד־הָעֹולָ֑ם וִיבָֽרְכוּ֙ שֵׁ֣ם כְּבֹודֶ֔ךָ וּמְרֹומַ֥ם עַל־כָּל־בְּרָכָ֖ה וּתְהִלָּֽה׃
6 “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
אַתָּה־ה֣וּא יְהוָה֮ לְבַדֶּךָ֒ אַתְּ (אַתָּ֣ה) עָשִׂ֡יתָ אֶֽת־הַשָּׁמַיִם֩ שְׁמֵ֨י הַשָּׁמַ֜יִם וְכָל־צְבָאָ֗ם הָאָ֜רֶץ וְכָל־אֲשֶׁ֤ר עָלֶ֙יהָ֙ הַיַּמִּים֙ וְכָל־אֲשֶׁ֣ר בָּהֶ֔ם וְאַתָּ֖ה מְחַיֶּ֣ה אֶת־כֻּלָּ֑ם וּצְבָ֥א הַשָּׁמַ֖יִם לְךָ֥ מִשְׁתַּחֲוִֽים׃
7 ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
אַתָּה־הוּא֙ יְהוָ֣ה הָאֱלֹהִ֔ים אֲשֶׁ֤ר בָּחַ֙רְתָּ֙ בְּאַבְרָ֔ם וְהֹוצֵאתֹ֖ו מֵא֣וּר כַּשְׂדִּ֑ים וְשַׂ֥מְתָּ שְּׁמֹ֖ו אַבְרָהָֽם׃
8 ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।”
וּמָצָ֣אתָ אֶת־לְבָבֹו֮ נֶאֱמָ֣ן לְפָנֶיךָ֒ וְכָרֹ֨ות עִמֹּ֜ו הַבְּרִ֗ית לָתֵ֡ת אֶת־אֶרֶץ֩ הַכְּנַעֲנִ֨י הַחִתִּ֜י הָאֱמֹרִ֧י וְהַפְּרִזִּ֛י וְהַיְבוּסִ֥י וְהַגִּרְגָּשִׁ֖י לָתֵ֣ת לְזַרְעֹ֑ו וַתָּ֙קֶם֙ אֶת־דְּבָרֶ֔יךָ כִּ֥י צַדִּ֖יק אָֽתָּה׃
9 “ਤੂੰ ਸਾਡੇ ਪੁਰਖਿਆਂ ਦੀ ਬਿਪਤਾ ਨੂੰ ਮਿਸਰ ਵਿੱਚ ਵੇਖਿਆ ਅਤੇ ਤੂੰ ਲਾਲ ਸਮੁੰਦਰ ਉੱਤੇ ਉਨ੍ਹਾਂ ਦੀ ਦੁਹਾਈ ਨੂੰ ਸੁਣਿਆ।
וַתֵּ֛רֶא אֶת־עֳנִ֥י אֲבֹתֵ֖ינוּ בְּמִצְרָ֑יִם וְאֶת־זַעֲקָתָ֥ם שָׁמַ֖עְתָּ עַל־יַם־סֽוּף׃
10 ੧੦ ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।
וַ֠תִּתֵּן אֹתֹ֨ת וּמֹֽפְתִ֜ים בְּפַרְעֹ֤ה וּבְכָל־עֲבָדָיו֙ וּבְכָל־עַ֣ם אַרְצֹ֔ו כִּ֣י יָדַ֔עְתָּ כִּ֥י הֵזִ֖ידוּ עֲלֵיהֶ֑ם וַתַּֽעַשׂ־לְךָ֥ שֵׁ֖ם כְּהַיֹּ֥ום הַזֶּֽה׃
11 ੧੧ ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।
וְהַיָּם֙ בָּקַ֣עְתָּ לִפְנֵיהֶ֔ם וַיַּֽעַבְר֥וּ בְתֹוךְ־הַיָּ֖ם בַּיַּבָּשָׁ֑ה וְֽאֶת־רֹ֨דְפֵיהֶ֜ם הִשְׁלַ֧כְתָּ בִמְצֹולֹ֛ת כְּמֹו־אֶ֖בֶן בְּמַ֥יִם עַזִּֽים׃
12 ੧੨ ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।
וּבְעַמּ֣וּד עָנָ֔ן הִנְחִיתָ֖ם יֹומָ֑ם וּבְעַמּ֥וּד אֵשׁ֙ לַ֔יְלָה לְהָאִ֣יר לָהֶ֔ם אֶת־הַדֶּ֖רֶךְ אֲשֶׁ֥ר יֵֽלְכוּ־בָֽהּ׃
13 ੧੩ ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।
וְעַ֤ל הַר־סִינַי֙ יָרַ֔דְתָּ וְדַבֵּ֥ר עִמָּהֶ֖ם מִשָּׁמָ֑יִם וַתִּתֵּ֨ן לָהֶ֜ם מִשְׁפָּטִ֤ים יְשָׁרִים֙ וְתֹורֹ֣ות אֱמֶ֔ת חֻקִּ֥ים וּמִצְוֹ֖ת טֹובִֽים׃
14 ੧੪ ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।
וְאֶת־שַׁבַּ֥ת קָדְשְׁךָ֖ הֹודַ֣עַתָ לָהֶ֑ם וּמִצְוֹ֤ות וְחֻקִּים֙ וְתֹורָ֔ה צִוִּ֣יתָ לָהֶ֔ם בְּיַ֖ד מֹשֶׁ֥ה עַבְדֶּֽךָ׃
15 ੧੫ ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”
וְ֠לֶחֶם מִשָּׁמַ֜יִם נָתַ֤תָּה לָהֶם֙ לִרְעָבָ֔ם וּמַ֗יִם מִסֶּ֛לַע הֹוצֵ֥אתָ לָהֶ֖ם לִצְמָאָ֑ם וַתֹּ֣אמֶר לָהֶ֗ם לָבֹוא֙ לָרֶ֣שֶׁת אֶת־הָאָ֔רֶץ אֲשֶׁר־נָשָׂ֥אתָ אֶת־יָדְךָ֖ לָתֵ֥ת לָהֶֽם׃
16 ੧੬ ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
וְהֵ֥ם וַאֲבֹתֵ֖ינוּ הֵזִ֑ידוּ וַיַּקְשׁוּ֙ אֶת־עָרְפָּ֔ם וְלֹ֥א שָׁמְע֖וּ אֶל־מִצְוֹתֶֽיךָ׃
17 ੧੭ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ਼ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
וַיְמָאֲנ֣וּ לִשְׁמֹ֗עַ וְלֹא־זָכְר֤וּ נִפְלְאֹתֶ֙יךָ֙ אֲשֶׁ֣ר עָשִׂ֣יתָ עִמָּהֶ֔ם וַיַּקְשׁוּ֙ אֶת־עָרְפָּ֔ם וַיִּתְּנוּ־רֹ֛אשׁ לָשׁ֥וּב לְעַבְדֻתָ֖ם בְּמִרְיָ֑ם וְאַתָּה֩ אֱלֹ֨והַּ סְלִיחֹ֜ות חַנּ֧וּן וְרַח֛וּם אֶֽרֶךְ־אַפַּ֥יִם וְרַב־וְחֶסֶד (חֶ֖סֶד) וְלֹ֥א עֲזַבְתָּֽם׃
18 ੧੮ ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
אַ֗ף כִּֽי־עָשׂ֤וּ לָהֶם֙ עֵ֣גֶל מַסֵּכָ֔ה וַיֹּ֣אמְר֔וּ זֶ֣ה אֱלֹהֶ֔יךָ אֲשֶׁ֥ר הֶעֶלְךָ֖ מִמִּצְרָ֑יִם וֽ͏ַיַּעֲשׂ֔וּ נֶאָצֹ֖ות גְּדֹלֹֽות׃
19 ੧੯ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।
וְאַתָּה֙ בְּרַחֲמֶ֣יךָ הָֽרַבִּ֔ים לֹ֥א עֲזַבְתָּ֖ם בַּמִּדְבָּ֑ר אֶת־עַמּ֣וּד הֶ֠עָנָן לֹא־סָ֨ר מֵעֲלֵיהֶ֤ם בְּיֹומָם֙ לְהַנְחֹתָ֣ם בְּהַדֶּ֔רֶךְ וְאֶת־עַמּ֨וּד הָאֵ֤שׁ בְּלַ֙יְלָה֙ לְהָאִ֣יר לָהֶ֔ם וְאֶת־הַדֶּ֖רֶךְ אֲשֶׁ֥ר יֵֽלְכוּ־בָֽהּ׃
20 ੨੦ ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।
וְרוּחֲךָ֨ הַטֹּובָ֔ה נָתַ֖תָּ לְהַשְׂכִּילָ֑ם וּמַנְךָ֙ לֹא־מָנַ֣עְתָּ מִפִּיהֶ֔ם וּמַ֛יִם נָתַ֥תָּה לָהֶ֖ם לִצְמָאָֽם׃
21 ੨੧ ਚਾਲ੍ਹੀ ਸਾਲ ਤੱਕ ਤੂੰ ਜੰਗਲ ਵਿੱਚ ਉਨ੍ਹਾਂ ਦੀ ਪਾਲਣਾ ਕੀਤੀ ਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਨ੍ਹਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।
וְאַרְבָּעִ֥ים שָׁנָ֛ה כִּלְכַּלְתָּ֥ם בַּמִּדְבָּ֖ר לֹ֣א חָסֵ֑רוּ שַׂלְמֹֽתֵיהֶם֙ לֹ֣א בָל֔וּ וְרַגְלֵיהֶ֖ם לֹ֥א בָצֵֽקוּ׃
22 ੨੨ ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।
וַתִּתֵּ֨ן לָהֶ֤ם מַמְלָכֹות֙ וַעֲמָמִ֔ים וַֽתַּחְלְקֵ֖ם לְפֵאָ֑ה וַיִּֽירְשׁ֞וּ אֶת־אֶ֣רֶץ סִיחֹ֗ון וְאֶת־אֶ֙רֶץ֙ מֶ֣לֶךְ חֶשְׁבֹּ֔ון וְאֶת־אֶ֖רֶץ עֹ֥וג מֶֽלֶךְ־הַבָּשָֽׁן׃
23 ੨੩ ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ।
וּבְנֵיהֶ֣ם הִרְבִּ֔יתָ כְּכֹכְבֵ֖י הַשָּׁמָ֑יִם וַתְּבִיאֵם֙ אֶל־הָאָ֔רֶץ אֲשֶׁר־אָמַ֥רְתָּ לַאֲבֹתֵיהֶ֖ם לָבֹ֥וא לָרָֽשֶׁת׃
24 ੨੪ ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।
וַיָּבֹ֤אוּ הַבָּנִים֙ וַיִּֽירְשׁ֣וּ אֶת־הָאָ֔רֶץ וַתַּכְנַ֨ע לִפְנֵיהֶ֜ם אֶת־יֹשְׁבֵ֤י הָאָ֙רֶץ֙ הַכְּנַ֣עֲנִ֔ים וַֽתִּתְּנֵ֖ם בְּיָדָ֑ם וְאֶת־מַלְכֵיהֶם֙ וְאֶת־עַֽמְמֵ֣י הָאָ֔רֶץ לַעֲשֹׂ֥ות בָּהֶ֖ם כִּרְצֹונָֽם׃
25 ੨੫ ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।
וַֽיִּלְכְּד֞וּ עָרִ֣ים בְּצֻרֹות֮ וַאֲדָמָ֣ה שְׁמֵנָה֒ וַיִּֽירְשׁ֡וּ בָּתִּ֣ים מְלֵֽאִים־כָּל־ט֠וּב בֹּרֹ֨ות חֲצוּבִ֜ים כְּרָמִ֧ים וְזֵיתִ֛ים וְעֵ֥ץ מַאֲכָ֖ל לָרֹ֑ב וַיֹּאכְל֤וּ וַֽיִּשְׂבְּעוּ֙ וַיַּשְׁמִ֔ינוּ וַיִּֽתְעַדְּנ֖וּ בְּטוּבְךָ֥ הַגָּדֹֽול׃
26 ੨੬ “ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
וַיַּמְר֨וּ וַֽיִּמְרְד֜וּ בָּ֗ךְ וַיַּשְׁלִ֤כוּ אֶת־תֹּורָֽתְךָ֙ אַחֲרֵ֣י גַוָּ֔ם וְאֶת־נְבִיאֶ֣יךָ הָרָ֔גוּ אֲשֶׁר־הֵעִ֥ידוּ בָ֖ם לַהֲשִׁיבָ֣ם אֵלֶ֑יךָ וֽ͏ַיַּעֲשׂ֔וּ נֶאָצֹ֖ות גְּדֹולֹֽת׃
27 ੨੭ ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
וַֽתִּתְּנֵם֙ בְּיַ֣ד צָֽרֵיהֶ֔ם וַיָּצֵ֖רוּ לָהֶ֑ם וּבְעֵ֤ת צָֽרָתָם֙ יִצְעֲק֣וּ אֵלֶ֔יךָ וְאַתָּה֙ מִשָּׁמַ֣יִם תִּשְׁמָ֔ע וּֽכְרַחֲמֶ֣יךָ הָֽרַבִּ֗ים תִּתֵּ֤ן לָהֶם֙ מֹֽושִׁיעִ֔ים וְיֹושִׁיע֖וּם מִיַּ֥ד צָרֵיהֶֽם׃
28 ੨੮ ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,
וּכְנֹ֣וחַ לָהֶ֔ם יָשׁ֕וּבוּ לַעֲשֹׂ֥ות רַ֖ע לְפָנֶ֑יךָ וַתַּֽעַזְבֵ֞ם בְּיַ֤ד אֹֽיְבֵיהֶם֙ וַיִּרְדּ֣וּ בָהֶ֔ם וַיָּשׁ֙וּבוּ֙ וַיִּזְעָק֔וּךָ וְאַתָּ֞ה מִשָּׁמַ֧יִם תִּשְׁמַ֛ע וְתַצִּילֵ֥ם כְּֽרַחֲמֶ֖יךָ רַבֹּ֥ות עִתִּֽים׃
29 ੨੯ ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।
וַתָּ֨עַד בָּהֶ֜ם לַהֲשִׁיבָ֣ם אֶל־תֹּורָתֶ֗ךָ וְהֵ֨מָּה הֵזִ֜ידוּ וְלֹא־שָׁמְע֤וּ לְמִצְוֹתֶ֙יךָ֙ וּבְמִשְׁפָּטֶ֣יךָ חָֽטְאוּ־בָ֔ם אֲשֶׁר־יַעֲשֶׂ֥ה אָדָ֖ם וְחָיָ֣ה בָהֶ֑ם וַיִּתְּנ֤וּ כָתֵף֙ סֹורֶ֔רֶת וְעָרְפָּ֥ם הִקְשׁ֖וּ וְלֹ֥א שָׁמֵֽעוּ׃
30 ੩੦ ਫਿਰ ਵੀ ਤੂੰ ਬਹੁਤ ਸਾਲਾਂ ਤੱਕ ਉਨ੍ਹਾਂ ਨੂੰ ਸਹਿੰਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਲਾਇਆ, ਇਸ ਲਈ ਤੂੰ ਉਨ੍ਹਾਂ ਨੂੰ ਦੇਸ਼-ਦੇਸ਼ ਦੇ ਲੋਕਾਂ ਦੇ ਹੱਥ ਵਿੱਚ ਦੇ ਦਿੱਤਾ।
וַתִּמְשֹׁ֤ךְ עֲלֵיהֶם֙ שָׁנִ֣ים רַבֹּ֔ות וַתָּ֨עַד בָּ֧ם בְּרוּחֲךָ֛ בְּיַד־נְבִיאֶ֖יךָ וְלֹ֣א הֶאֱזִ֑ינוּ וַֽתִּתְּנֵ֔ם בְּיַ֖ד עַמֵּ֥י הָאֲרָצֹֽת׃
31 ੩੧ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।”
וּֽבְרַחֲמֶ֧יךָ הָרַבִּ֛ים לֹֽא־עֲשִׂיתָ֥ם כָּלָ֖ה וְלֹ֣א עֲזַבְתָּ֑ם כִּ֛י אֵֽל־חַנּ֥וּן וְרַח֖וּם אָֽתָּה׃
32 ੩੨ “ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
וְעַתָּ֣ה אֱ֠לֹהֵינוּ הָאֵ֨ל הַגָּדֹ֜ול הַגִּבֹּ֣ור וְהַנֹּורָא֮ שֹׁומֵ֣ר הַבְּרִ֣ית וְהַחֶסֶד֒ אַל־יִמְעַ֣ט לְפָנֶ֡יךָ אֵ֣ת כָּל־הַתְּלָאָ֣ה אֽ͏ֲשֶׁר־מְ֠צָאַתְנוּ לִמְלָכֵ֨ינוּ לְשָׂרֵ֧ינוּ וּלְכֹהֲנֵ֛ינוּ וְלִנְבִיאֵ֥נוּ וְלַאֲבֹתֵ֖ינוּ וּלְכָל־עַמֶּ֑ךָ מִימֵי֙ מַלְכֵ֣י אַשּׁ֔וּר עַ֖ד הַיֹּ֥ום הַזֶּֽה׃
33 ੩੩ ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।
וְאַתָּ֣ה צַדִּ֔יק עַ֖ל כָּל־הַבָּ֣א עָלֵ֑ינוּ כִּֽי־אֱמֶ֥ת עָשִׂ֖יתָ וַאֲנַ֥חְנוּ הִרְשָֽׁעְנוּ׃
34 ੩੪ ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।
וְאֶת־מְלָכֵ֤ינוּ שָׂרֵ֙ינוּ֙ כֹּהֲנֵ֣ינוּ וַאֲבֹתֵ֔ינוּ לֹ֥א עָשׂ֖וּ תֹּורָתֶ֑ךָ וְלֹ֤א הִקְשִׁ֙יבוּ֙ אֶל־מִצְוֹתֶ֔יךָ וּלְעֵ֣דְוֹתֶ֔יךָ אֲשֶׁ֥ר הַעִידֹ֖תָ בָּהֶֽם׃
35 ੩੫ ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।”
וְהֵ֣ם בְּמַלְכוּתָם֩ וּבְטוּבְךָ֨ הָרָ֜ב אֲשֶׁר־נָתַ֣תָּ לָהֶ֗ם וּבְאֶ֨רֶץ הָרְחָבָ֧ה וְהַשְּׁמֵנָ֛ה אֲשֶׁר־נָתַ֥תָּ לִפְנֵיהֶ֖ם לֹ֣א עֲבָד֑וּךָ וְֽלֹא־שָׁ֔בוּ מִמַּֽעַלְלֵיהֶ֖ם הָרָעִֽים׃
36 ੩੬ “ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!
הִנֵּ֛ה אֲנַ֥חְנוּ הַיֹּ֖ום עֲבָדִ֑ים וְהָאָ֜רֶץ אֲשֶׁר־נָתַ֣תָּה לַאֲבֹתֵ֗ינוּ לֶאֱכֹ֤ל אֶת־פִּרְיָהּ֙ וְאֶת־טוּבָ֔הּ הִנֵּ֛ה אֲנַ֥חְנוּ עֲבָדִ֖ים עָלֶֽיהָ׃
37 ੩੭ ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।”
וּתְבוּאָתָ֣הּ מַרְבָּ֗ה לַמְּלָכִ֛ים אֲשֶׁר־נָתַ֥תָּה עָלֵ֖ינוּ בְּחַטֹּאותֵ֑ינוּ וְעַ֣ל גְּ֠וִיֹּתֵינוּ מֹשְׁלִ֤ים וּבִבְהֶמְתֵּ֙נוּ֙ כִּרְצֹונָ֔ם וּבְצָרָ֥ה גְדֹולָ֖ה אֲנָֽחְנוּ׃ פ
38 ੩੮ ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।
וּבְכָל־זֹ֕את אֲנַ֛חְנוּ כֹּרְתִ֥ים אֲמָנָ֖ה וְכֹתְבִ֑ים וְעַל֙ הֶֽחָת֔וּם שָׂרֵ֥ינוּ לְוִיֵּ֖נוּ כֹּהֲנֵֽינוּ׃

< ਨਹਮਯਾਹ 9 >