< ਨਹਮਯਾਹ 9 >

1 ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।
Потом двадесет четвртог дана тог месеца скупише се синови Израиљеви постећи и у кострети и посувши се земљом.
2 ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।
И одвоји се семе Израиљево од свих туђинаца, и стадоше те исповедаху грехе своје и безакоња отаца својих.
3 ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ।
И стајаху на свом месту, те им се читаше закон Господа Бога њиховог четврт дана, а други четврт исповедаху се и поклањаху се Господу Богу свом.
4 ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ।
А Исус и Ваније, Кадмило, Севанија, Вуније, Серевија, Ваније и Хананије попевши се на место подигнуто за Левите вапијаху гласом великим ка Господу Богу свом.
5 ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”
И рекоше Левити Исус и Кадмило, Ваније, Асавнија, Серевија, Одија, Севанија и Петаја: Устаните, благосиљајте Господа Бога свог од века до века: и да се благосиља име Твоје славно и узвишено сврх сваког благослова и хвале.
6 “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
Ти си сам Господ; Ти си створио небо, небеса над небесима и сву војску њихову, земљу и све што је на њој, мора и све што је у њима, и Ти оживљаваш све то, и војска небеска Теби се клања.
7 ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
Ти си Господ Бог, који си изабрао Аврама и извео из Ура халдејског и надео му име Авраам;
8 ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।”
И нашао си срце његово верно пред собом, и учинио си с њим завет да ћеш дати земљу хананску, хетејску, аморејску, ферезејску и јевусејску и гергесејску, да ћеш дати семену његовом, и испунио си речи своје јер си праведан.
9 “ਤੂੰ ਸਾਡੇ ਪੁਰਖਿਆਂ ਦੀ ਬਿਪਤਾ ਨੂੰ ਮਿਸਰ ਵਿੱਚ ਵੇਖਿਆ ਅਤੇ ਤੂੰ ਲਾਲ ਸਮੁੰਦਰ ਉੱਤੇ ਉਨ੍ਹਾਂ ਦੀ ਦੁਹਾਈ ਨੂੰ ਸੁਣਿਆ।
Јер си погледао на муку отаца наших у Мисиру, и вику њихову видео си на мору црвеном;
10 ੧੦ ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।
И учинио си знаке и чудеса на Фараону и на свим слугама његовим и на свем народу земље његове, јер си знао да су обесно поступали с њима; и стекао си себи име, као што се види данас.
11 ੧੧ ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।
И море си раздвојио пред њима, те пређоше посред мора сувим, и бацио си у дубине оне који их гоњаху као камен у воду.
12 ੧੨ ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।
И у ступу од облака водио си их дању, а ноћу у ступу огњеном светлећи им путем којим ће ићи.
13 ੧੩ ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।
И сишао си на гору Синајску и говорио с њима с неба, и дао им судове праве и законе истините, уредбе и заповести добре.
14 ੧੪ ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।
И обзнанио си им суботу своју свету, и дао им заповести и уредбе и закон преко Мојсија, слуге свог.
15 ੧੫ ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”
И хлеб с неба дао си им у глади њиховој, и воду из камена извео си им у жеђи њиховој, и рекао си им да иду и наследе земљу за коју си подигао руку своју да ћеш им је дати.
16 ੧੬ ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
Али они и оци наши узобестише се и отврднуше вратом својим и не слушаше заповести Твоје.
17 ੧੭ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ਼ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
Не хтеше слушати, и не опомињаше се чудеса Твојих која си им чинио, него отврднуше вратом својим, и у одмету свом постављаше себи вође да се врате у ропство своје. Али Ти, Боже, који опрашташ који си жалостив и милостив, који дуго трпиш и велике си милости, ниси их оставио.
18 ੧੮ ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
И онда кад начинише себи теле ливено и рекоше: Ово је твој Бог који те је извео из Мисира, и хулише веома,
19 ੧੯ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।
Ни онда их ради велике милости своје ниси оставио у пустињи; ступ од облака није одступао од њих дању водећи их путем, нити ступ огњени ноћу светлећи им путем којим ће ићи.
20 ੨੦ ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।
И дао си им добри свој дух да их уразумљује, и мане своје ниси устегао од уста њихових, и воде си им дао у жеђи њиховој.
21 ੨੧ ਚਾਲ੍ਹੀ ਸਾਲ ਤੱਕ ਤੂੰ ਜੰਗਲ ਵਿੱਚ ਉਨ੍ਹਾਂ ਦੀ ਪਾਲਣਾ ਕੀਤੀ ਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਨ੍ਹਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।
И четрдесет година хранио си их у пустињи, ништа им није недостајало: одело им не оветша и ноге им не отекоше.
22 ੨੨ ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।
И дао си им царства и народе, и поделио си их по крајевим, јер наследише земљу Сионову, земљу цара есевонског, и земљу цара васанског;
23 ੨੩ ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ।
И умножио си синове њихове као звезде небеске, и увео си их у земљу за коју си рекао оцима њиховим да ће ући у њу и наследити је.
24 ੨੪ ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।
И уђоше синови њихови и наследише земљу, и покорио си им Хананеје, становнике земаљске и предао их у њихове руке, и цареве њихове и народе земаљске, да чине од њих шта им је воља.
25 ੨੫ ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।
И тако узеше тврде градове и земљу родну, и наследише куће пуне сваког добра, студенце ископане, винограде маслинике и воћке многе, и једоше и наситише се и угојише се, и благоваху по великој Твојој доброти.
26 ੨੬ “ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
Али Те разгневише и одметнуше се од Тебе: бацише закон Твој за леђа и пророке Твоје побише, који им сведочаху да би их обратили ка Теби и хулише веома.
27 ੨੭ ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
Зато си их давао у руке непријатељима њиховим који их мучаше. А кад у невољи својој викаше к Теби Ти си их услишио с неба и по великој милости својој давао си им избавитеље, који их избављаху из руку непријатеља њихових.
28 ੨੮ ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,
Али чим отпочинуше, опет чинише зло пред Тобом, зато си их остављао у рукама непријатеља њихових да владају њима; а кад се обраћаше и викаше к Теби, Ти си их услишио с неба и избављао их по милости својој много пута.
29 ੨੯ ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।
И опомињао си их да би их обратио к закону свом, али они беху обесни и не слушаше заповести Твоје и грешише о Твоје законе које ко врши жив ће бити кроз њих; и измичући рамена своја отврднуше вратом својим и не слушаше.
30 ੩੦ ਫਿਰ ਵੀ ਤੂੰ ਬਹੁਤ ਸਾਲਾਂ ਤੱਕ ਉਨ੍ਹਾਂ ਨੂੰ ਸਹਿੰਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਲਾਇਆ, ਇਸ ਲਈ ਤੂੰ ਉਨ੍ਹਾਂ ਨੂੰ ਦੇਸ਼-ਦੇਸ਼ ਦੇ ਲੋਕਾਂ ਦੇ ਹੱਥ ਵਿੱਚ ਦੇ ਦਿੱਤਾ।
И трпео си их много година опомињући их духом својим преко пророка својих; али не слушаше; тада си их дао у руке народима земаљским.
31 ੩੧ ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।”
Али ради милости своје велике ниси дао да сасвим пропадну нити си их оставио, јер си Бог милостив и жалостив.
32 ੩੨ “ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
Сада дакле, Боже наш, Боже велики, силни и страшни, који чуваш завет и милост, немој да је мало пред Тобом што нас снађе сва ова мука, цареве наше, кнезове и свештенике наше и пророке наше и оце наше и сав народ Твој од времена царева асирских до данас.
33 ੩੩ ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।
Ти си праведан у свему што нас је снашло, јер си Ти право учинио, а ми смо безбожно радили.
34 ੩੪ ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।
И цареви наши, кнезови наши и оци наши не извршаваше закон Твој нити марише за заповести Твоје и сведочанства Твоја, којима си им сведочио.
35 ੩੫ ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।”
Јер у царству свом и у великом добру Твом које си им чинио, и у земљи пространој и родној коју си им дао, не служише Теби нити се повратише од злих дела својих.
36 ੩੬ “ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!
Ево, ми смо данас робови; и још у земљи, коју си дао оцима нашим да једу род њен и добра њена, ево ми смо робови у њој.
37 ੩੭ ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।”
И она род свој обилати рађа царевима које си поставио над нама за грехе наше, и који господаре над нашим телима и над стоком нашом по својој вољи, те смо у великој тескоби.
38 ੩੮ ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।
А ради свега тога чинимо тврд завет и пишемо, а кнезови наши, Левити наши, свештеници наши печате.

< ਨਹਮਯਾਹ 9 >