< ਨਹਮਯਾਹ 1 >
1 ੧ ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,
Parole di Neemia figlio di Akalià. Nel mese di Casleu dell'anno ventesimo, mentre ero nella cittadella di Susa,
2 ੨ ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਨ੍ਹਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯਰੂਸ਼ਲਮ ਦੇ ਬਾਰੇ ਪੁੱਛਿਆ।
Canàni, uno dei miei fratelli, e alcuni altri uomini arrivarono dalla Giudea. Li interrogai riguardo ai Giudei che erano rimpatriati, superstiti della deportazione, e riguardo a Gerusalemme.
3 ੩ ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”
Essi mi dissero: «I superstiti della deportazione sono là, nella provincia, in grande miseria e abbattimento; le mura di Gerusalemme restano piene di brecce e le sue porte consumate dal fuoco».
4 ੪ ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
Udite queste parole, mi sedetti e piansi; feci lutto per parecchi giorni, digiunando e pregando davanti al Dio del cielo.
5 ੫ “ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
E dissi: «Signore, Dio del cielo, Dio grande e tremendo, che mantieni l'alleanza e la misericordia con quelli che ti amano e osservano i tuoi comandi,
6 ੬ ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।
siano i tuoi orecchi attenti, i tuoi occhi aperti per ascoltare la preghiera del tuo servo; io prego ora davanti a te giorno e notte per gli Israeliti, tuoi servi, confessando i peccati, che noi Israeliti abbiamo commesso contro di te; anch'io e la casa di mio padre abbiamo peccato.
7 ੭ ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।
Ci siamo comportati male con te e non abbiamo osservato i comandi, le leggi e le decisioni che tu hai dato a Mosè tuo servo.
8 ੮ ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ‘ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
Ricordati della parola che hai affidato a Mosè tuo servo: Se sarete infedeli, io vi disperderò fra i popoli;
9 ੯ ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’
ma se tornerete a me e osserverete i miei comandi e li eseguirete, anche se i vostri esiliati si trovassero all'estremità dell'orizzonte, io di là li raccoglierò e li ricondurrò al luogo che ho scelto per farvi dimorare il mio nome.
10 ੧੦ ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।
Ora questi sono tuoi servi e tuo popolo; tu li hai redenti con grande potenza e con mano forte.
11 ੧੧ ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।
Signore, siano i tuoi orecchi attenti alla preghiera del tuo servo e alla preghiera dei tuoi servi, che desiderano temere il tuo nome; concedi oggi buon successo al tuo servo e fagli trovare benevolenza davanti a questo uomo». Io allora ero coppiere del re.