Aionian Verses
ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ। (Sheol )
וַיָּקֻמוּ כָל־בָּנָיו וְכָל־בְּנֹתָיו לְנַחֲמוֹ וַיְמָאֵן לְהִתְנַחֵם וַיֹּאמֶר כִּֽי־אֵרֵד אֶל־בְּנִי אָבֵל שְׁאֹלָה וַיֵּבְךְּ אֹתוֹ אָבִֽיו׃ (Sheol ) |
ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
וַיֹּאמֶר לֹֽא־יֵרֵד בְּנִי עִמָּכֶם כִּֽי־אָחִיו מֵת וְהוּא לְבַדּוֹ נִשְׁאָר וּקְרָאָהוּ אָסוֹן בַּדֶּרֶךְ אֲשֶׁר תֵּֽלְכוּ־בָהּ וְהוֹרַדְתֶּם אֶת־שֵׂיבָתִי בְּיָגוֹן שְׁאֽוֹלָה׃ (Sheol ) |
ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
וּלְקַחְתֶּם גַּם־אֶת־זֶה מֵעִם פָּנַי וְקָרָהוּ אָסוֹן וְהֽוֹרַדְתֶּם אֶת־שֵׂיבָתִי בְּרָעָה שְׁאֹֽלָה׃ (Sheol ) |
ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ। (Sheol )
וְהָיָה כִּרְאוֹתוֹ כִּי־אֵין הַנַּעַר וָמֵת וְהוֹרִידוּ עֲבָדֶיךָ אֶת־שֵׂיבַת עַבְדְּךָ אָבִינוּ בְּיָגוֹן שְׁאֹֽלָה׃ (Sheol ) |
ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! (Sheol )
וְאִם־בְּרִיאָה יִבְרָא יְהוָה וּפָצְתָה הָאֲדָמָה אֶת־פִּיהָ וּבָלְעָה אֹתָם וְאֶת־כָּל־אֲשֶׁר לָהֶם וְיָרְדוּ חַיִּים שְׁאֹלָה וִֽידַעְתֶּם כִּי נִֽאֲצוּ הָאֲנָשִׁים הָאֵלֶּה אֶת־יְהוָֽה׃ (Sheol ) |
ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। (Sheol )
וַיֵּרְדוּ הֵם וְכָל־אֲשֶׁר לָהֶם חַיִּים שְׁאֹלָה וַתְּכַס עֲלֵיהֶם הָאָרֶץ וַיֹּאבְדוּ מִתּוֹךְ הַקָּהָֽל׃ (Sheol ) |
ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ। (Sheol )
כִּי־אֵשׁ קָדְחָה בְאַפִּי וַתִּיקַד עַד־שְׁאוֹל תַּחְתִּית וַתֹּאכַל אֶרֶץ וִֽיבֻלָהּ וַתְּלַהֵט מוֹסְדֵי הָרִֽים׃ (Sheol ) |
ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। (Sheol )
יְהוָה מֵמִית וּמְחַיֶּה מוֹרִיד שְׁאוֹל וַיָּֽעַל׃ (Sheol ) |
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
חֶבְלֵי שְׁאוֹל סַבֻּנִי קִדְּמֻנִי מֹֽקְשֵׁי־מָֽוֶת׃ (Sheol ) |
ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੌਲਾ ਸਿਰ ਸਲਾਮਤੀ ਨਾਲ ਅਧੋਲੋਕ ਵਿੱਚ ਨਾ ਜਾਣ ਦੇਵੀਂ। (Sheol )
וְעָשִׂיתָ כְּחָכְמָתֶךָ וְלֹֽא־תוֹרֵד שֵׂיבָתוֹ בְּשָׁלֹם שְׁאֹֽל׃ (Sheol ) |
ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ। (Sheol )
וְעַתָּה אַל־תְּנַקֵּהוּ כִּי אִישׁ חָכָם אָתָּה וְיָֽדַעְתָּ אֵת אֲשֶׁר תַּֽעֲשֶׂה־לּוֹ וְהוֹרַדְתָּ אֶת־שֵׂיבָתוֹ בְּדָם שְׁאֽוֹל׃ (Sheol ) |
ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol )
כָּלָה עָנָן וַיֵּלַךְ כֵּן יוֹרֵד שְׁאוֹל לֹא יַעֲלֽ͏ֶה׃ (Sheol ) |
ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ? (Sheol )
גָּבְהֵי שָׁמַיִם מַה־תִּפְעָל עֲמֻקָּה מִשְּׁאוֹל מַה־תֵּדָֽע׃ (Sheol ) |
“ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! (Sheol )
מִי יִתֵּן ׀ בִּשְׁאוֹל תַּצְפִּנֵנִי תַּסְתִּירֵנִי עַד־שׁוּב אַפֶּךָ תָּשִׁית לִי חֹק וְתִזְכְּרֵֽנִי׃ (Sheol ) |
ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, (Sheol )
אִם־אֲקַוֶּה שְׁאוֹל בֵּיתִי בַּחֹשֶׁךְ רִפַּדְתִּי יְצוּעָֽי׃ (Sheol ) |
ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” (Sheol )
בַּדֵּי שְׁאֹל תֵּרַדְנָה אִם־יַחַד עַל־עָפָר נָֽחַת׃ (Sheol ) |
ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! (Sheol )
יבלו יְכַלּוּ בַטּוֹב יְמֵיהֶם וּבְרֶגַע שְׁאוֹל יֵחָֽתּוּ׃ (Sheol ) |
ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ। (Sheol )
צִיָּה גַם־חֹם יִגְזְלוּ מֵֽימֵי־שֶׁלֶג שְׁאוֹל חָטָֽאוּ׃ (Sheol ) |
ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ। (Sheol )
עָרוֹם שְׁאוֹל נֶגְדּוֹ וְאֵין כְּסוּת לָֽאֲבַדּֽוֹן׃ (Sheol ) |
ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? (Sheol )
כִּי אֵין בַּמָּוֶת זִכְרֶךָ בִּשְׁאוֹל מִי יֽוֹדֶה־לָּֽךְ׃ (Sheol ) |
ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। (Sheol )
יָשׁוּבוּ רְשָׁעִים לִשְׁאוֹלָה כָּל־גּוֹיִם שְׁכֵחֵי אֱלֹהִֽים׃ (Sheol ) |
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। (Sheol )
כִּי ׀ לֹא־תַעֲזֹב נַפְשִׁי לִשְׁאוֹל לֹֽא־תִתֵּן חֲסִידְךָ לִרְאוֹת שָֽׁחַת׃ (Sheol ) |
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
חֶבְלֵי שְׁאוֹל סְבָבוּנִי קִדְּמוּנִי מוֹקְשֵׁי מָֽוֶת׃ (Sheol ) |
ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। (Sheol )
יְֽהוָה הֶֽעֱלִיתָ מִן־שְׁאוֹל נַפְשִׁי חִיִּיתַנִי מיורדי־מִיָּֽרְדִי־בֽוֹר׃ (Sheol ) |
ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ! (Sheol )
יְֽהוָה אַל־אֵבוֹשָׁה כִּי קְרָאתִיךָ יֵבֹשׁוּ רְשָׁעִים יִדְּמוּ לִשְׁאֽוֹל׃ (Sheol ) |
ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ। (Sheol )
כַּצֹּאן ׀ לִֽשְׁאוֹל שַׁתּוּ מָוֶת יִרְעֵם וַיִּרְדּוּ בָם יְשָׁרִים ׀ לַבֹּקֶר וצירם וְצוּרָם לְבַלּוֹת שְׁאוֹל מִזְּבֻל לֽוֹ׃ (Sheol ) |
ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ। (Sheol )
אַךְ־אֱלֹהִים יִפְדֶּה נַפְשִׁי מִֽיַּד־שְׁאוֹל כִּי יִקָּחֵנִי סֶֽלָה׃ (Sheol ) |
ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ! (Sheol )
ישימות יַשִּׁי מָוֶת ׀ עָלֵימוֹ יֵרְדוּ שְׁאוֹל חַיִּים כִּֽי־רָעוֹת בִּמְגוּרָם בְּקִרְבָּֽם׃ (Sheol ) |
ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ। (Sheol )
כִּֽי־חַסְדְּךָ גָּדוֹל עָלָי וְהִצַּלְתָּ נַפְשִׁי מִשְּׁאוֹל תַּחְתִּיּֽ͏ָה׃ (Sheol ) |
ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। (Sheol )
כִּֽי־שָֽׂבְעָה בְרָעוֹת נַפְשִׁי וְחַיַּי לִשְׁאוֹל הִגִּֽיעוּ׃ (Sheol ) |
ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ। (Sheol )
מִי גֶבֶר יִֽחְיֶה וְלֹא יִרְאֶה־מָּוֶת יְמַלֵּט נַפְשׁוֹ מִיַּד־שְׁאוֹל סֶֽלָה׃ (Sheol ) |
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ। (Sheol )
אֲפָפוּנִי ׀ חֶבְלֵי־מָוֶת וּמְצָרֵי שְׁאוֹל מְצָאוּנִי צָרָה וְיָגוֹן אֶמְצָֽא׃ (Sheol ) |
ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! (Sheol )
אִם־אֶסַּק שָׁמַיִם שָׁם אָתָּה וְאַצִּיעָה שְּׁאוֹל הִנֶּֽךָּ׃ (Sheol ) |
ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। (Sheol )
כְּמוֹ פֹלֵחַ וּבֹקֵעַ בָּאָרֶץ נִפְזְרוּ עֲצָמֵינוּ לְפִי שְׁאֽוֹל׃ (Sheol ) |
ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। (Sheol )
נִבְלָעֵם כִּשְׁאוֹל חַיִּים וּתְמִימִים כְּיוֹרְדֵי בֽוֹר׃ (Sheol ) |
ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। (Sheol )
רַגְלֶיהָ יֹרְדוֹת מָוֶת שְׁאוֹל צְעָדֶיהָ יִתְמֹֽכוּ׃ (Sheol ) |
ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। (Sheol )
דַּרְכֵי שְׁאוֹל בֵּיתָהּ יֹרְדוֹת אֶל־חַדְרֵי־מָֽוֶת׃ (Sheol ) |
ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! (Sheol )
וְֽלֹא־יָדַע כִּֽי־רְפָאִים שָׁם בְּעִמְקֵי שְׁאוֹל קְרֻאֶֽיהָ׃ (Sheol ) |
ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ? (Sheol )
שְׁאוֹל וַאֲבַדּוֹן נֶגֶד יְהוָה אַף כִּֽי־לִבּוֹת בְּֽנֵי־אָדָֽם׃ (Sheol ) |
ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। (Sheol )
אֹרַח חַיִּים לְמַעְלָה לְמַשְׂכִּיל לְמַעַן סוּר מִשְּׁאוֹל מָֽטָּה׃ (Sheol ) |
ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। (Sheol )
אַתָּה בַּשֵּׁבֶט תַּכֶּנּוּ וְנַפְשׁוֹ מִשְּׁאוֹל תַּצִּֽיל׃ (Sheol ) |
ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। (Sheol )
שְׁאוֹל ואבדה וַאֲבַדּוֹ לֹא תִשְׂבַּעְנָה וְעֵינֵי הָאָדָם לֹא תִשְׂבַּֽעְנָה׃ (Sheol ) |
ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ। (Sheol )
שְׁאוֹל וְעֹצֶר רָחַם אֶרֶץ לֹא־שָׂבְעָה מַּיִם וְאֵשׁ לֹא־אָמְרָה הֽוֹן׃ (Sheol ) |
ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol )
כֹּל אֲשֶׁר תִּמְצָא יָֽדְךָ לַעֲשׂוֹת בְּכֹחֲךָ עֲשֵׂה כִּי אֵין מַעֲשֶׂה וְחֶשְׁבּוֹן וְדַעַת וְחָכְמָה בִּשְׁאוֹל אֲשֶׁר אַתָּה הֹלֵךְ שָֽׁמָּה׃ (Sheol ) |
ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। (Sheol )
שִׂימֵנִי כַֽחוֹתָם עַל־לִבֶּךָ כַּֽחוֹתָם עַל־זְרוֹעֶךָ כִּֽי־עַזָּה כַמָּוֶת אַהֲבָה קָשָׁה כִשְׁאוֹל קִנְאָה רְשָׁפֶיהָ רִשְׁפֵּי אֵשׁ שַׁלְהֶבֶתְיָֽה׃ (Sheol ) |
ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ। (Sheol )
לָכֵן הִרְחִיבָה שְּׁאוֹל נַפְשָׁהּ וּפָעֲרָה פִיהָ לִבְלִי־חֹק וְיָרַד הֲדָרָהּ וַהֲמוֹנָהּ וּשְׁאוֹנָהּ וְעָלֵז בָּֽהּ׃ (Sheol ) |
ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, (Sheol )
שְׁאַל־לְךָ אוֹת מֵעִם יְהוָה אֱלֹהֶיךָ הַעְמֵק שְׁאָלָה אוֹ הַגְבֵּהַּ לְמָֽעְלָה׃ (Sheol ) |
ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ। (Sheol )
שְׁאוֹל מִתַּחַת רָגְזָה לְךָ לִקְרַאת בּוֹאֶךָ עוֹרֵר לְךָ רְפָאִים כָּל־עַתּוּדֵי אָרֶץ הֵקִים מִכִּסְאוֹתָם כֹּל מַלְכֵי גוֹיִֽם׃ (Sheol ) |
ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ। (Sheol )
הוּרַד שְׁאוֹל גְּאוֹנֶךָ הֶמְיַת נְבָלֶיךָ תַּחְתֶּיךָ יֻצַּע רִמָּה וּמְכַסֶּיךָ תּוֹלֵעָֽה׃ (Sheol ) |
ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ। (Sheol )
אַךְ אֶל־שְׁאוֹל תּוּרָד אֶל־יַרְכְּתֵי־בֽוֹר׃ (Sheol ) |
ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, (Sheol )
כִּי אֲמַרְתֶּם כָּרַתְנֽוּ בְרִית אֶת־מָוֶת וְעִם־שְׁאוֹל עָשִׂינוּ חֹזֶה שיט שׁוֹט שׁוֹטֵף כִּֽי־עבר יֽ͏ַעֲבֹר לֹא יְבוֹאֵנוּ כִּי שַׂמְנוּ כָזָב מַחְסֵנוּ וּבַשֶּׁקֶר נִסְתָּֽרְנוּ׃ (Sheol ) |
ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। (Sheol )
וְכֻפַּר בְּרִֽיתְכֶם אֶת־מָוֶת וְחָזוּתְכֶם אֶת־שְׁאוֹל לֹא תָקוּם שׁוֹט שׁוֹטֵף כִּי יַֽעֲבֹר וִהְיִיתֶם לוֹ לְמִרְמָֽס׃ (Sheol ) |
ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ। (Sheol )
אֲנִי אָמַרְתִּי בִּדְמִי יָמַי אֵלֵכָה בְּשַׁעֲרֵי שְׁאוֹל פֻּקַּדְתִּי יֶתֶר שְׁנוֹתָֽי׃ (Sheol ) |
ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ। (Sheol )
כִּי לֹא שְׁאוֹל תּוֹדֶךָּ מָוֶת יְהַלְלֶךָּ לֹֽא־יְשַׂבְּרוּ יֽוֹרְדֵי־בוֹר אֶל־אֲמִתֶּֽךָ׃ (Sheol ) |
ਤੂੰ ਤੇਲ ਲੈ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ! (Sheol )
וַתָּשֻׁרִי לַמֶּלֶךְ בַּשֶּׁמֶן וַתַּרְבִּי רִקֻּחָיִךְ וַתְּשַׁלְּחִי צִרַיִךְ עַד־מֵרָחֹק וַתַּשְׁפִּילִי עַד־שְׁאֽוֹל׃ (Sheol ) |
ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ। (Sheol )
כֹּֽה־אָמַר אֲדֹנָי יְהוִה בְּיוֹם רִדְתּוֹ שְׁאוֹלָה הֶאֱבַלְתִּי כִּסֵּתִי עָלָיו אֶת־תְּהוֹם וָֽאֶמְנַע נַהֲרוֹתֶיהָ וַיִּכָּלְאוּ מַיִם רַבִּים וָאַקְדִּר עָלָיו לְבָנוֹן וְכָל־עֲצֵי הַשָּׂדֶה עָלָיו עֻלְפֶּֽה׃ (Sheol ) |
ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ। (Sheol )
מִקּוֹל מַפַּלְתּוֹ הִרְעַשְׁתִּי גוֹיִם בְּהוֹרִדִי אֹתוֹ שְׁאוֹלָה אֶת־יוֹרְדֵי בוֹר וַיִּנָּחֲמוּ בְּאֶרֶץ תַּחְתִּית כָּל־עֲצֵי־עֵדֶן מִבְחַר וְטוֹב־לְבָנוֹן כָּל־שֹׁתֵי מָֽיִם׃ (Sheol ) |
ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ। (Sheol )
גַּם־הֵם אִתּוֹ יָרְדוּ שְׁאוֹלָה אֶל־חַלְלֵי־חָרֶב וּזְרֹעוֹ יָשְׁבוּ בְצִלּוֹ בְּתוֹךְ גּוֹיִֽם׃ (Sheol ) |
ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ। (Sheol )
יְדַבְּרוּ־לוֹ אֵלֵי גִבּוֹרִים מִתּוֹךְ שְׁאוֹל אֶת־עֹֽזְרָיו יָֽרְדוּ שָׁכְבוּ הָעֲרֵלִים חַלְלֵי־חָֽרֶב׃ (Sheol ) |
ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ। (Sheol )
וְלֹא יִשְׁכְּבוּ אֶת־גִּבּוֹרִים נֹפְלִים מֵעֲרֵלִים אֲשֶׁר יָרְדֽוּ־שְׁאוֹל בִּכְלֵֽי־מִלְחַמְתָּם וַיִּתְּנוּ אֶת־חַרְבוֹתָם תַּחַת רָאשֵׁיהֶם וַתְּהִי עֲוֺֽנֹתָם עַל־עַצְמוֹתָם כִּֽי־חִתִּית גִּבּוֹרִים בְּאֶרֶץ חַיִּֽים׃ (Sheol ) |
ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ! (Sheol )
מִיַּד שְׁאוֹל אֶפְדֵּם מִמָּוֶת אֶגְאָלֵם אֱהִי דְבָרֶיךָ מָוֶת אֱהִי קָֽטָבְךָ שְׁאוֹל נֹחַם יִסָּתֵר מֵעֵינָֽי׃ (Sheol ) |
“ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ! (Sheol )
אִם־יַחְתְּרוּ בִשְׁאוֹל מִשָּׁם יָדִי תִקָּחֵם וְאִֽם־יַעֲלוּ הַשָּׁמַיִם מִשָּׁם אוֹרִידֵֽם׃ (Sheol ) |
“ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” (Sheol )
וַיֹּאמֶר קָרָאתִי מִצָּרָה לִי אֶל־יְהוָה וַֽיַּעֲנֵנִי מִבֶּטֶן שְׁאוֹל שִׁוַּעְתִּי שָׁמַעְתָּ קוֹלִֽי׃ (Sheol ) |
ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ। (Sheol )
וְאַף כִּֽי־הַיַּיִן בּוֹגֵד גֶּבֶר יָהִיר וְלֹא יִנְוֶה אֲשֶׁר הִרְחִיב כִּשְׁאוֹל נַפְשׁוֹ וְהוּא כַמָּוֶת וְלֹא יִשְׂבָּע וַיֶּאֱסֹף אֵלָיו כָּל־הַגּוֹיִם וַיִּקְבֹּץ אֵלָיו כָּל־הָעַמִּֽים׃ (Sheol ) |
ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। (Geenna )
ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna )
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ। (Geenna )
ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। (Hadēs )
ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ। (aiōn )
ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। (aiōn )
ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। (aiōn )
ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। (aiōn )
ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। (aiōn )
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। (Hadēs )
ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। (aiōnios )
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ। (Geenna )
ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? (aiōnios )
ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। (aiōnios )
ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। (aiōn )
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ। (Geenna )
ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ? (Geenna )
ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? (aiōn )
ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। (aiōnios )
ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ। (aiōnios )
ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ। (aiōn )
ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। (aiōn , aiōnios )
ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ। (aiōn )
ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। (Geenna )
ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। (Geenna )
ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। (aiōn , aiōnios )
ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। (aiōn )
ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। (aiōn )
ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। (aiōn )
ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। (aiōn )
ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! (Abyssos )
ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ! (Hadēs )
ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। (Geenna )
ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ। (aiōn )
ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ। (aiōnios )
ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। (Hadēs )
ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ । (aiōn , aiōnios )
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। (aiōn )
ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। (aiōn )
ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” (aiōnios )
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। (aiōnios )
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।” (aiōnios )
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।” (aiōn , aiōnios )
ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। (aiōnios )
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। (aiōnios )
ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! (aiōnios )
ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” (aiōnios )
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।” (aiōnios )
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। (aiōnios )
ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।” (aiōn )
ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। (aiōnios )
ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” (aiōn )
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। (aiōnios )
ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। (aiōn )
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” (aiōn )
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। (aiōn )
ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ। (aiōn )
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। (aiōn , aiōnios )
ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?” (aiōn )
ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। (aiōnios )
ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” (aiōn )
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।” (aiōnios )
ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।” (aiōn )
ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। (aiōn )
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। (aiōnios )
ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। (aiōnios )
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। (Hadēs )
ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। (Hadēs )
ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। (aiōn )
ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ। (aiōnios )
ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ। (aiōnios )
ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। (aiōn )
ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। (aïdios )
ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ। (aiōn )
ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। (aiōnios )
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ। (aiōnios )
ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। (aiōnios )
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ। (aiōnios )
ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ! (aiōn )
ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ? (Abyssos )
ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ। (eleēsē )
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ। (aiōn )
ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। (aiōnios )
ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। (aiōnios )
ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ! (aiōn )
ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। (aiōn )
ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। (aiōn )
ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। (aiōn )
ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। (aiōn )
ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ। (aiōn )
ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ। (aiōn )
ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। (aiōn )
ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। (Hadēs )
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। (aiōn )
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। (aiōnios )
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। (aiōnios )
ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। (aiōnios )
ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ । (aiōn )
ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ। (aiōn )
ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। (aiōn )
ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ। (aiōnios )
ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! (aiōn )
ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! (aiōn )
ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! (aiōn )
ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! (aiōn )
ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! (aiōn )
ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। (aiōn )
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। (aiōn )
ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। (aiōn )
ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। (aiōnios )
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। (aiōnios )
ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। (aiōnios )
ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ। (aiōn )
ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ। (aiōnios )
ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ। (aiōnios )
ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। (aiōn )
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। (aiōnios )
ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। (aiōnios )
ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ। (aiōn )
ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। (aiōnios )
ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। (aiōn )
ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ। (aiōnios )
ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ। (aiōnios )
ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। (aiōn )
ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, (aiōn )
ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। (aiōn )
ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ। (aiōnios )
ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ। (aiōnios )
ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ (aiōn )
ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ। (aiōn )
ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ। (aiōn )
ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। (aiōn )
ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। (aiōn )
ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। (aiōn )
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। (aiōnios )
ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। (aiōnios )
ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। (aiōnios )
ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। (aiōn )
ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। (aiōn )
ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ। (aiōn )
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ (aiōnios )
ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ। (aiōn )
ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! (Geenna )
ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। (aiōn )
ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ। (aiōn )
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ। (aiōn )
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ (aiōnios )
ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ। (aiōn )
ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। (aiōnios )
ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। (Tartaroō )
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ। (aiōn )
ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। (aiōnios )
ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। (aiōn )
ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। (aiōnios )
ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। (aiōnios )
ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। (aiōnios )
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। (aiōnios )
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। (aiōnios )
ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। (aiōn )
ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। (aïdios )
ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। (aiōnios )
ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। (aiōn )
ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। (aiōnios )
ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। (aiōn )
ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। (aiōn )
ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ। (aiōn , Hadēs )
ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ (aiōn )
ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ (aiōn )
ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! (aiōn )
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ। (Hadēs )
ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ। (aiōn )
ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ। (Abyssos )
ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ। (Abyssos )
ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ। (Abyssos )
ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ! (aiōn )
ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ। (Abyssos )
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! (aiōn )
ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ। (aiōnios )
ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ। (aiōn )
ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ। (aiōn )
ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ। (Abyssos )
ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ! (aiōn )
ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ! (Limnē Pyr )
ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। (Abyssos )
ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। (Abyssos )
ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ। (aiōn , Limnē Pyr )
ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। (Hadēs )
ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। (Hadēs , Limnē Pyr )
ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। (Limnē Pyr )
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ। (Limnē Pyr )
ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। (aiōn )
ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ? ()