< ਗਿਣਤੀ 10 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ,
И рече Господь к Моисею, глаголя:
2 ੨ ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।
сотвори себе две трубы сребряны: кованы сотвориши я, и будут тебе на созвание сонма и возставляти полки:
3 ੩ ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ।
и да вострубиши ими, и да соберется к тебе весь сонм пред двери скинии свидения
4 ੪ ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।
аще же единою трубою вострубят, да приидут к тебе вси князи и тысященачалники Израилтестии:
5 ੫ ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।
и вострубите в знамение, и воздвигнутся полцы ополчающиися на востоки:
6 ੬ ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।
и вострубите в знамение второе, и воздвигнутся полцы ополчающиися от юга: и вострубите в знамение третие, и да воздвигнутся полцы ополчающиися от моря: и вострубите в знамение четвертое, и воздвигнутся полцы ополчающиися от севера: знамением да вострубят в воздвижение их.
7 ੭ ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।
И егда соберете сонм, вострубите, не в знамение.
8 ੮ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।
И сынове Аарони жерцы да вострубят трубами: и да будет вам законно вечно в роды вашя.
9 ੯ ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।
Аще же изыдете на брань в земли вашей к супостатом супротивящымся вам, и вострубите и назнаменуйте трубами, и воспомянетеся пред Господем и избавитеся от враг ваших.
10 ੧੦ ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
И во днех веселия вашего и в праздницех ваших и в новомесячиих ваших вострубите трубами на всесожжения и на жертвы спасений ваших, и будет вам воспоминание пред Богом вашим: Аз Господь Бог ваш.
11 ੧੧ ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।
И бысть во второе лето, во вторый месяц, в двадесятый месяца, вознесеся облак от скинии свидения,
12 ੧੨ ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ।
и воздвигошася сынове Израилевы со имениями своими от пустыни Синайския, и ста облак в пустыни Фарани.
13 ੧੩ ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ।
И воздвигошася первии по гласу Господню рукою Моисеовою:
14 ੧੪ ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।
и воздвигоша знамя полка сынов Иудиных первии с силою своею: и над силою их Наассон сын Аминадавль:
15 ੧੫ ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ।
и над силою племене сынов Иссахаровых Нафанаил сын Согаров:
16 ੧੬ ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।
и над силою племене сынов Завулоних Елиав сын Хелонь.
17 ੧੭ ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।
И сложиша скинию, и воздвигоша сынове Гирсони и сынове Мерарины, носящии скинию.
18 ੧੮ ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।
И воздвигоша знамя полка Рувимля с силою своею: и над силою их Елисур сын Седиуров:
19 ੧੯ ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।
и над силою племене сынов Симеоних Саламиил сын Сурисадаев:
20 ੨੦ ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।
и над силою племене сынов Гадовых Елисаф сын Рагуилев:
21 ੨੧ ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।
и воздвигошася сынове Каафовы, воздвизающии святая: и поставиша скинию, дондеже приидоша.
22 ੨੨ ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।
И воздвигоша знамя полка Ефремля с силою своею: и над силою их Елисама сын Емиудов:
23 ੨੩ ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ।
и над силою племене сынов Манассииных Гамалиил сын Фадассуров:
24 ੨੪ ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ।
и над силою племене сынов Вениаминих Авидан сын Гадеонин.
25 ੨੫ ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।
И воздвигоша знамя полка сынов Дановых, последнии всех полков с силою своею: и над силою их Ахиезер сын Амисадаев:
26 ੨੬ ਅਤੇ ਆਸ਼ੇਰ ਦੇ ਗੋਤ ਦਾ ਸੈਨਾਪਤੀ ਆਕਰਾਨ ਦਾ ਪੁੱਤਰ ਪਗੀਏਲ ਸੀ।
и над силою племене сынов Асировых Фагаиил сын Ехрань:
27 ੨੭ ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਏਨਾਨ ਦਾ ਪੁੱਤਰ ਅਹੀਰਾ ਸੀ।
и над силою племене сынов Неффалимлих Ахирей сын Енань.
28 ੨੮ ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ।
Сии полцы сынов Израилевых, и воздвигошася с силою своею.
29 ੨੯ ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।
И рече Моисей Иоваву сыну Рагуилеву Мадианитину, тестю Моисеову: воздвизаемся мы на место, о немже Господь рече: сие дам вам: пойди с нами, и сотворим тебе добро, яко Господь добрая глагола о Израили.
30 ੩੦ ਉਸ ਨੇ ਆਖਿਆ, ਮੈਂ ਨਹੀਂ ਜਾਂਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚ ਜਾਂਵਾਂਗਾ।
И отвеща к нему: не пойду, но в землю мою и в род мой иду.
31 ੩੧ ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ।
И рече: не остави нас, понеже был еси с нами в пустыни, и будеши в нас старейшина:
32 ੩੨ ਅਤੇ ਅਜਿਹਾ ਹੋਵੇਗਾ ਕਿ ਜੇਕਰ ਤੂੰ ਸਾਡੇ ਨਾਲ ਚੱਲੇ ਤਾਂ ਜਿਹੜੀ ਭਲਿਆਈ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਵੀ ਤੇਰੇ ਨਾਲ ਕਰਾਂਗੇ।
и будет аще пойдеши с нами, и будут благая оная, елика благосотворит Господь нам, благосотворим и тебе.
33 ੩੩ ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।
И отидоша от горы Господни в путь трех дний: и кивот завета Господня предидяше пред ними в путь трех дний, соглядати им стана.
34 ੩੪ ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।
И бысть егда воздвизаху кивот, и рече Моисей: востани, Господи, и да разсыплются врази Твои, и да бежат вси ненавидящии Тебе.
35 ੩੫ ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।”
И в поставлении (кивота) рече: возвращай, Господи, тысящы тем во Израили.
36 ੩੬ ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।”
И облак Господнь бысть осеняющь над ними в день, егда воздвизахуся из полка.