< ਗਿਣਤੀ 11 >

1 ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।
וַיְהִי הָעָם כְּמִתְאֹנְנִים רַע בְּאׇזְנֵי יְהֹוָה וַיִּשְׁמַע יְהֹוָה וַיִּחַר אַפּוֹ וַתִּבְעַר־בָּם אֵשׁ יְהֹוָה וַתֹּאכַל בִּקְצֵה הַֽמַּחֲנֶֽה׃
2 ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ।
וַיִּצְעַק הָעָם אֶל־מֹשֶׁה וַיִּתְפַּלֵּל מֹשֶׁה אֶל־יְהֹוָה וַתִּשְׁקַע הָאֵֽשׁ׃
3 ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ।
וַיִּקְרָא שֵֽׁם־הַמָּקוֹם הַהוּא תַּבְעֵרָה כִּֽי־בָעֲרָה בָם אֵשׁ יְהֹוָֽה׃
4 ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?
וְהָֽאסַפְסֻף אֲשֶׁר בְּקִרְבּוֹ הִתְאַוּוּ תַּאֲוָה וַיָּשֻׁבוּ וַיִּבְכּוּ גַּם בְּנֵי יִשְׂרָאֵל וַיֹּאמְרוּ מִי יַאֲכִלֵנוּ בָּשָֽׂר׃
5 ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ।
זָכַרְנוּ אֶת־הַדָּגָה אֲשֶׁר־נֹאכַל בְּמִצְרַיִם חִנָּם אֵת הַקִּשֻּׁאִים וְאֵת הָֽאֲבַטִּחִים וְאֶת־הֶחָצִיר וְאֶת־הַבְּצָלִים וְאֶת־הַשּׁוּמִֽים׃
6 ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ!
וְעַתָּה נַפְשֵׁנוּ יְבֵשָׁה אֵין כֹּל בִּלְתִּי אֶל־הַמָּן עֵינֵֽינוּ׃
7 ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿਸਦਾ ਸੀ।
וְהַמָּן כִּזְרַע־גַּד הוּא וְעֵינוֹ כְּעֵין הַבְּדֹֽלַח׃
8 ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।
שָׁטוּ הָעָם וְלָֽקְטוּ וְטָחֲנוּ בָרֵחַיִם אוֹ דָכוּ בַּמְּדֹכָה וּבִשְּׁלוּ בַּפָּרוּר וְעָשׂוּ אֹתוֹ עֻגוֹת וְהָיָה טַעְמוֹ כְּטַעַם לְשַׁד הַשָּֽׁמֶן׃
9 ਜਦ ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ।
וּבְרֶדֶת הַטַּל עַל־הַֽמַּחֲנֶה לָיְלָה יֵרֵד הַמָּן עָלָֽיו׃
10 ੧੦ ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।
וַיִּשְׁמַע מֹשֶׁה אֶת־הָעָם בֹּכֶה לְמִשְׁפְּחֹתָיו אִישׁ לְפֶתַח אׇהֳלוֹ וַיִּֽחַר־אַף יְהֹוָה מְאֹד וּבְעֵינֵי מֹשֶׁה רָֽע׃
11 ੧੧ ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?
וַיֹּאמֶר מֹשֶׁה אֶל־יְהֹוָה לָמָה הֲרֵעֹתָ לְעַבְדֶּךָ וְלָמָּה לֹא־מָצָתִי חֵן בְּעֵינֶיךָ לָשׂוּם אֶת־מַשָּׂא כׇּל־הָעָם הַזֶּה עָלָֽי׃
12 ੧੨ ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?
הֶאָנֹכִי הָרִיתִי אֵת כׇּל־הָעָם הַזֶּה אִם־אָנֹכִי יְלִדְתִּיהוּ כִּֽי־תֹאמַר אֵלַי שָׂאֵהוּ בְחֵיקֶךָ כַּאֲשֶׁר יִשָּׂא הָאֹמֵן אֶת־הַיֹּנֵק עַל הָֽאֲדָמָה אֲשֶׁר נִשְׁבַּעְתָּ לַאֲבֹתָֽיו׃
13 ੧੩ ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।
מֵאַיִן לִי בָּשָׂר לָתֵת לְכׇל־הָעָם הַזֶּה כִּֽי־יִבְכּוּ עָלַי לֵאמֹר תְּנָה־לָּנוּ בָשָׂר וְנֹאכֵֽלָה׃
14 ੧੪ ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ।
לֹֽא־אוּכַל אָנֹכִי לְבַדִּי לָשֵׂאת אֶת־כׇּל־הָעָם הַזֶּה כִּי כָבֵד מִמֶּֽנִּי׃
15 ੧੫ ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!
וְאִם־כָּכָה ׀ אַתְּ־עֹשֶׂה לִּי הׇרְגֵנִי נָא הָרֹג אִם־מָצָאתִי חֵן בְּעֵינֶיךָ וְאַל־אֶרְאֶה בְּרָעָתִֽי׃
16 ੧੬ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
וַיֹּאמֶר יְהֹוָה אֶל־מֹשֶׁה אֶסְפָה־לִּי שִׁבְעִים אִישׁ מִזִּקְנֵי יִשְׂרָאֵל אֲשֶׁר יָדַעְתָּ כִּי־הֵם זִקְנֵי הָעָם וְשֹׁטְרָיו וְלָקַחְתָּ אֹתָם אֶל־אֹהֶל מוֹעֵד וְהִֽתְיַצְּבוּ שָׁם עִמָּֽךְ׃
17 ੧੭ ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।
וְיָרַדְתִּי וְדִבַּרְתִּי עִמְּךָ שָׁם וְאָצַלְתִּי מִן־הָרוּחַ אֲשֶׁר עָלֶיךָ וְשַׂמְתִּי עֲלֵיהֶם וְנָשְׂאוּ אִתְּךָ בְּמַשָּׂא הָעָם וְלֹא־תִשָּׂא אַתָּה לְבַדֶּֽךָ׃
18 ੧੮ ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ।
וְאֶל־הָעָם תֹּאמַר הִתְקַדְּשׁוּ לְמָחָר וַאֲכַלְתֶּם בָּשָׂר כִּי בְּכִיתֶם בְּאׇזְנֵי יְהֹוָה לֵאמֹר מִי יַאֲכִלֵנוּ בָּשָׂר כִּי־טוֹב לָנוּ בְּמִצְרָיִם וְנָתַן יְהֹוָה לָכֶם בָּשָׂר וַאֲכַלְתֶּֽם׃
19 ੧੯ ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ,
לֹא יוֹם אֶחָד תֹּאכְלוּן וְלֹא יוֹמָיִם וְלֹא ׀ חֲמִשָּׁה יָמִים וְלֹא עֲשָׂרָה יָמִים וְלֹא עֶשְׂרִים יֽוֹם׃
20 ੨੦ ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?
עַד ׀ חֹדֶשׁ יָמִים עַד אֲשֶׁר־יֵצֵא מֵֽאַפְּכֶם וְהָיָה לָכֶם לְזָרָא יַעַן כִּֽי־מְאַסְתֶּם אֶת־יְהֹוָה אֲשֶׁר בְּקִרְבְּכֶם וַתִּבְכּוּ לְפָנָיו לֵאמֹר לָמָּה זֶּה יָצָאנוּ מִמִּצְרָֽיִם׃
21 ੨੧ ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
וַיֹּאמֶר מֹשֶׁה שֵׁשׁ־מֵאוֹת אֶלֶף רַגְלִי הָעָם אֲשֶׁר אָנֹכִי בְּקִרְבּוֹ וְאַתָּה אָמַרְתָּ בָּשָׂר אֶתֵּן לָהֶם וְאָכְלוּ חֹדֶשׁ יָמִֽים׃
22 ੨੨ ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?
הֲצֹאן וּבָקָר יִשָּׁחֵט לָהֶם וּמָצָא לָהֶם אִם אֶֽת־כׇּל־דְּגֵי הַיָּם יֵאָסֵף לָהֶם וּמָצָא לָהֶֽם׃
23 ੨੩ ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
וַיֹּאמֶר יְהֹוָה אֶל־מֹשֶׁה הֲיַד יְהֹוָה תִּקְצָר עַתָּה תִרְאֶה הֲיִקְרְךָ דְבָרִי אִם־לֹֽא׃
24 ੨੪ ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।
וַיֵּצֵא מֹשֶׁה וַיְדַבֵּר אֶל־הָעָם אֵת דִּבְרֵי יְהֹוָה וַיֶּאֱסֹף שִׁבְעִים אִישׁ מִזִּקְנֵי הָעָם וַֽיַּעֲמֵד אֹתָם סְבִיבֹת הָאֹֽהֶל׃
25 ੨੫ ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।
וַיֵּרֶד יְהֹוָה ׀ בֶּעָנָן וַיְדַבֵּר אֵלָיו וַיָּאצֶל מִן־הָרוּחַ אֲשֶׁר עָלָיו וַיִּתֵּן עַל־שִׁבְעִים אִישׁ הַזְּקֵנִים וַיְהִי כְּנוֹחַ עֲלֵיהֶם הָרוּחַ וַיִּֽתְנַבְּאוּ וְלֹא יָסָֽפוּ׃
26 ੨੬ ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।
וַיִּשָּׁאֲרוּ שְׁנֵֽי־אֲנָשִׁים ׀ בַּֽמַּחֲנֶה שֵׁם הָאֶחָד ׀ אֶלְדָּד וְשֵׁם הַשֵּׁנִי מֵידָד וַתָּנַח עֲלֵהֶם הָרוּחַ וְהֵמָּה בַּכְּתֻבִים וְלֹא יָצְאוּ הָאֹהֱלָה וַיִּֽתְנַבְּאוּ בַּֽמַּחֲנֶֽה׃
27 ੨੭ ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ!
וַיָּרׇץ הַנַּעַר וַיַּגֵּד לְמֹשֶׁה וַיֹּאמַר אֶלְדָּד וּמֵידָד מִֽתְנַבְּאִים בַּֽמַּחֲנֶֽה׃
28 ੨੮ ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!
וַיַּעַן יְהוֹשֻׁעַ בִּן־נוּן מְשָׁרֵת מֹשֶׁה מִבְּחֻרָיו וַיֹּאמַר אֲדֹנִי מֹשֶׁה כְּלָאֵֽם׃
29 ੨੯ ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
וַיֹּאמֶר לוֹ מֹשֶׁה הַֽמְקַנֵּא אַתָּה לִי וּמִי יִתֵּן כׇּל־עַם יְהֹוָה נְבִיאִים כִּי־יִתֵּן יְהֹוָה אֶת־רוּחוֹ עֲלֵיהֶֽם׃
30 ੩੦ ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ।
וַיֵּאָסֵף מֹשֶׁה אֶל־הַֽמַּחֲנֶה הוּא וְזִקְנֵי יִשְׂרָאֵֽל׃
31 ੩੧ ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
וְרוּחַ נָסַע ׀ מֵאֵת יְהֹוָה וַיָּגׇז שַׂלְוִים מִן־הַיָּם וַיִּטֹּשׁ עַל־הַֽמַּחֲנֶה כְּדֶרֶךְ יוֹם כֹּה וּכְדֶרֶךְ יוֹם כֹּה סְבִיבוֹת הַֽמַּחֲנֶה וּכְאַמָּתַיִם עַל־פְּנֵי הָאָֽרֶץ׃
32 ੩੨ ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
וַיָּקׇם הָעָם כׇּל־הַיּוֹם הַהוּא וְכׇל־הַלַּיְלָה וְכֹל ׀ יוֹם הַֽמׇּחֳרָת וַיַּֽאַסְפוּ אֶת־הַשְּׂלָו הַמַּמְעִיט אָסַף עֲשָׂרָה חֳמָרִים וַיִּשְׁטְחוּ לָהֶם שָׁטוֹחַ סְבִיבוֹת הַֽמַּחֲנֶֽה׃
33 ੩੩ ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ।
הַבָּשָׂר עוֹדֶנּוּ בֵּין שִׁנֵּיהֶם טֶרֶם יִכָּרֵת וְאַף יְהֹוָה חָרָה בָעָם וַיַּךְ יְהֹוָה בָּעָם מַכָּה רַבָּה מְאֹֽד׃
34 ੩੪ ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ।
וַיִּקְרָא אֶת־שֵֽׁם־הַמָּקוֹם הַהוּא קִבְרוֹת הַֽתַּאֲוָה כִּי־שָׁם קָֽבְרוּ אֶת־הָעָם הַמִּתְאַוִּֽים׃
35 ੩੫ ਕਿਬਰੋਥ-ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ।
מִקִּבְרוֹת הַֽתַּאֲוָה נָסְעוּ הָעָם חֲצֵרוֹת וַיִּהְיוּ בַּחֲצֵרֽוֹת׃

< ਗਿਣਤੀ 11 >