< ਗਿਣਤੀ 12 >
1 ੧ ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ,
Miriam and Aaron spoke against Moses because of the Cushite woman whom he had married; for he had married a Cushite woman.
2 ੨ ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,
They said, "Has YHWH indeed spoken only with Moses? Hasn't he spoken also with us?" And YHWH heard it.
3 ੩ ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
Now the man Moses was very humble, above all the men who were on the surface of the earth.
4 ੪ ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ।
YHWH spoke suddenly to Moses, to Aaron, and to Miriam, "You three come out to the Tent of Meeting." The three of them came out.
5 ੫ ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।
YHWH came down in a pillar of cloud, and stood at the door of the Tent, and called Aaron and Miriam; and they both came forward.
6 ੬ ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
He said, "Hear now my words. If there is a prophet among you, I YHWH will make myself known to him in a vision. I will speak with him in a dream.
7 ੭ ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ।
My servant Moses is not so. He is faithful in all my house.
8 ੮ ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
With him I will speak mouth to mouth, even openly, and not in riddles; and he shall see YHWH's form. Why then were you not afraid to speak against my servant, against Moses?"
9 ੯ ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ।
The anger of YHWH was kindled against them; and he departed.
10 ੧੦ ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
The cloud departed from over the Tent; and look, Miriam was leprous, as white as snow. Aaron looked at Miriam, and look, she was leprous.
11 ੧੧ ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ।
Aaron said to Moses, "Oh, my lord, please do not count this sin against us, in which we have done foolishly, and in which we have sinned.
12 ੧੨ ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ।
Let her not, I pray, be as one dead, of whom the flesh is half consumed when he comes out of his mother's womb."
13 ੧੩ ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
Moses cried to YHWH, saying, "Heal her, God, I beg you."
14 ੧੪ ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
YHWH said to Moses, "If her father had but spit in her face, shouldn't she be ashamed seven days? Let her be shut up outside of the camp seven days, and after that she shall be brought in again."
15 ੧੫ ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।
Miriam was shut up outside of the camp seven days, and the people did not travel until Miriam was brought in again.
16 ੧੬ ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।
Afterward the people traveled from Hazeroth, and camped in the wilderness of Paran.