< ਗਿਣਤੀ 12 >

1 ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ,
ותדבר מרים ואהרן במשה על אדות האשה הכשית אשר לקח כי אשה כשית לקח
2 ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,
ויאמרו הרק אך במשה דבר יהוה--הלא גם בנו דבר וישמע יהוה
3 ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
והאיש משה ענו מאד--מכל האדם אשר על פני האדמה
4 ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ।
ויאמר יהוה פתאם אל משה ואל אהרן ואל מרים צאו שלשתכם אל אהל מועד ויצאו שלשתם
5 ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।
וירד יהוה בעמוד ענן ויעמד פתח האהל ויקרא אהרן ומרים ויצאו שניהם
6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
ויאמר שמעו נא דברי אם יהיה נביאכם--יהוה במראה אליו אתודע בחלום אדבר בו
7 ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ।
לא כן עבדי משה בכל ביתי נאמן הוא
8 ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
פה אל פה אדבר בו ומראה ולא בחידת ותמנת יהוה יביט ומדוע לא יראתם לדבר בעבדי במשה
9 ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ।
ויחר אף יהוה בם וילך
10 ੧੦ ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
והענן סר מעל האהל והנה מרים מצרעת כשלג ויפן אהרן אל מרים והנה מצרעת
11 ੧੧ ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ।
ויאמר אהרן אל משה בי אדני--אל נא תשת עלינו חטאת אשר נואלנו ואשר חטאנו
12 ੧੨ ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ।
אל נא תהי כמת אשר בצאתו מרחם אמו ויאכל חצי בשרו
13 ੧੩ ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
ויצעק משה אל יהוה לאמר אל נא רפא נא לה
14 ੧੪ ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
ויאמר יהוה אל משה ואביה ירק ירק בפניה--הלא תכלם שבעת ימים תסגר שבעת ימים מחוץ למחנה ואחר תאסף
15 ੧੫ ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।
ותסגר מרים מחוץ למחנה שבעת ימים והעם לא נסע עד האסף מרים
16 ੧੬ ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।
ואחר נסעו העם מחצרות ויחנו במדבר פארן

< ਗਿਣਤੀ 12 >