< ਗਿਣਤੀ 15 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ।
דבר אל בני ישראל ואמרת אלהם כי תבאו אל ארץ מושבתיכם אשר אני נתן לכם
3 ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ।
ועשיתם אשה ליהוה עלה או זבח לפלא נדר או בנדבה או במעדיכם--לעשות ריח ניחח ליהוה מן הבקר או מן הצאן
4 ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ।
והקריב המקריב קרבנו ליהוה--מנחה סלת עשרון בלול ברבעית ההין שמן
5 ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।
ויין לנסך רביעית ההין תעשה על העלה או לזבח--לכבש האחד
6 ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।
או לאיל תעשה מנחה סלת שני עשרנים בלולה בשמן שלשית ההין
7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
ויין לנסך שלשית ההין--תקריב ריח ניחח ליהוה
8 ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।
וכי תעשה בן בקר עלה או זבח לפלא נדר או שלמים ליהוה
9 ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।
והקריב על בן הבקר מנחה סלת שלשה עשרנים בלול בשמן חצי ההין
10 ੧੦ ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।
ויין תקריב לנסך חצי ההין--אשה ריח ניחח ליהוה
11 ੧੧ ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
ככה יעשה לשור האחד או לאיל האחד או לשה בכבשים או בעזים
12 ੧੨ ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।
כמספר אשר תעשו--ככה תעשו לאחד כמספרם
13 ੧੩ ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।
כל האזרח יעשה ככה את אלה להקריב אשה ריח ניחח ליהוה
14 ੧੪ ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।
וכי יגור אתכם גר או אשר בתוככם לדרתיכם ועשה אשה ריח ניחח ליהוה--כאשר תעשו כן יעשה
15 ੧੫ ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ
הקהל חקה אחת לכם ולגר הגר חקת עולם לדרתיכם ככם כגר יהיה לפני יהוה
16 ੧੬ ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।
תורה אחת ומשפט אחד יהיה לכם ולגר הגר אתכם
17 ੧੭ ਯਹੋਵਾਹ ਮੂਸਾ ਨਾਲ ਬੋਲਿਆ,
וידבר יהוה אל משה לאמר
18 ੧੮ ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ
דבר אל בני ישראל ואמרת אלהם בבאכם אל הארץ אשר אני מביא אתכם שמה
19 ੧੯ ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।
והיה באכלכם מלחם הארץ--תרימו תרומה ליהוה
20 ੨੦ ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।
ראשית ערסתכם--חלה תרימו תרומה כתרומת גרן כן תרימו אתה
21 ੨੧ ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।
מראשית ערסתיכם תתנו ליהוה תרומה--לדרתיכם
22 ੨੨ ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।
וכי תשגו--ולא תעשו את כל המצות האלה אשר דבר יהוה אל משה
23 ੨੩ ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ।
את כל אשר צוה יהוה אליכם ביד משה מן היום אשר צוה יהוה והלאה--לדרתיכם
24 ੨੪ ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।
והיה אם מעיני העדה נעשתה לשגגה ועשו כל העדה פר בן בקר אחד לעלה לריח ניחח ליהוה ומנחתו ונסכו כמשפט ושעיר עזים אחד לחטת
25 ੨੫ ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।
וכפר הכהן על כל עדת בני ישראל--ונסלח להם כי שגגה הוא--והם הביאו את קרבנם אשה ליהוה וחטאתם לפני יהוה על שגגתם
26 ੨੬ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।
ונסלח לכל עדת בני ישראל ולגר הגר בתוכם כי לכל העם בשגגה
27 ੨੭ ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।
ואם נפש אחת תחטא בשגגה--והקריבה עז בת שנתה לחטאת
28 ੨੮ ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।
וכפר הכהן על הנפש השגגת בחטאה בשגגה--לפני יהוה לכפר עליו ונסלח לו
29 ੨੯ ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।
האזרח בבני ישראל ולגר הגר בתוכם--תורה אחת יהיה לכם לעשה בשגגה
30 ੩੦ ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
והנפש אשר תעשה ביד רמה מן האזרח ומן הגר--את יהוה הוא מגדף ונכרתה הנפש ההוא מקרב עמה
31 ੩੧ ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ।
כי דבר יהוה בזה ואת מצותו הפר הכרת תכרת הנפש ההוא עונה בה
32 ੩੨ ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।
ויהיו בני ישראל במדבר וימצאו איש מקשש עצים--ביום השבת
33 ੩੩ ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।
ויקריבו אתו המצאים אתו מקשש עצים--אל משה ואל אהרן ואל כל העדה
34 ੩੪ ਤਾਂ ਉਨ੍ਹਾਂ ਨੇ ਉਸ ਨੂੰ ਬੰਦੀਖ਼ਾਨੇ ਦੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ।
ויניחו אתו במשמר כי לא פרש מה יעשה לו
35 ੩੫ ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ।
ויאמר יהוה אל משה מות יומת האיש רגום אתו באבנים כל העדה מחוץ למחנה
36 ੩੬ ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ויציאו אתו כל העדה אל מחוץ למחנה וירגמו אתו באבנים וימת כאשר צוה יהוה את משה
37 ੩੭ ਯਹੋਵਾਹ ਨੇ ਮੂਸਾ ਨੂੰ ਆਖਿਆ,
ויאמר יהוה אל משה לאמר
38 ੩੮ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।
דבר אל בני ישראל ואמרת אלהם ועשו להם ציצת על כנפי בגדיהם לדרתם ונתנו על ציצת הכנף פתיל תכלת
39 ੩੯ ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।
והיה לכם לציצת וראיתם אתו וזכרתם את כל מצות יהוה ועשיתם אתם ולא תתורו אחרי לבבכם ואחרי עיניכם אשר אתם זנים אחריהם
40 ੪੦ ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ।
למען תזכרו ועשיתם את כל מצותי והייתם קדשים לאלהיכם
41 ੪੧ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
אני יהוה אלהיכם אשר הוצאתי אתכם מארץ מצרים להיות לכם לאלהים אני יהוה אלהיכם

< ਗਿਣਤੀ 15 >