< ਗਿਣਤੀ 16 >
1 ੧ ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
Korah, sin Jisharov, sin Kehatov, sin Levijev, pa Datan i Abiram, sinovi Eliabovi, i On, sin Peletov - potomci Rubenovi -
2 ੨ ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।
ustanu protiv Mojsija zajedno sa dvjesta pedeset Izraelaca, glavara zajednice, uglednih na skupštini i ljudi na glasu.
3 ੩ ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?
Oni se sjate oko Mojsija i Arona govoreći im: “Vi prelazite mjeru! Sva je zajednica, svi njezini članovi, posvećena i među njima je Jahve. Zašto se onda uzvisujete iznad zajednice Jahvine!”
4 ੪ ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਦੇ ਭਾਰ ਡਿੱਗਿਆ।
Kad to ču Mojsije, pade ničice.
5 ੫ ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।
Zatim reče Korahu i svoj njegovoj družini: “Sutra će Jahve pokazati tko je njegov i tko je posvećen, kome dopušta da mu se približi. Koga sebi izabere, k sebi će ga i pustiti.
6 ੬ ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।
Učinite ovo: uzmite kadionike, Korah i sva njegova družina;
7 ੭ ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ!
sutra stavite u njih vatre i metnite odozgo tamjana pred Jahvom. Koga Jahve odabere, taj neka bude posvećen. Vi prelazite mjeru, Levijevci!”
8 ੮ ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!
Potom Mojsije reče Korahu: “Poslušajte, Levijevci!
9 ੯ ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?
Zar vam je malo što vas je Bog Izraelov izdvojio iz Izraelove zajednice da vas približi k sebi te da vršite službu u Jahvinu prebivalištu i da stojite pred zajednicom služeći joj?
10 ੧੦ ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?
Promaknuo je tebe i s tobom svu tvoju braću Levijevce, a vi još tražite i svećeništvo!
11 ੧੧ ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?
Ti i sva tvoja družina, dakle, sjatili ste se protiv Jahve; jer što je Aron da protiv njega rogoborite?”
12 ੧੨ ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ।
Zatim posla Mojsije po Datana i Abirama, sinove Eliabove, ali oni odgovore: “Nećemo doći!
13 ੧੩ ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?
Zar je malo što si nas odveo iz zemlje kojom teče med i mlijeko da nas pobiješ u ovoj pustinji, pa hoćeš da nasilno zagospodariš nad nama?
14 ੧੪ ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!
Nisi nas uveo u zemlju kojom teče med i mlijeko i nisi nam dao u posjed njive i vinograde! Misliš li iskopati oči ovim ljudima? Nećemo doći!”
15 ੧੫ ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।
Mojsije se vrlo razljuti i reče Jahvi: “Ne obaziri se na njihovu prinosnicu! Ni jednoga njihova magarca nisam prisvojio niti sam ijednoga od njih oštetio.”
16 ੧੬ ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ।
Zatim Mojsije reče Korahu: “Ti i sva tvoja družina stupite sutra pred Jahvu; ti, i oni, i Aron.
17 ੧੭ ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।
Neka svaki uzme svoj kadionik, stavi u nj tamjana i neka svaki donese svoj kadionik pred Jahvu - dvjesta i pedeset kadionika. A i ti i Aron donesite svaki svoj kadionik.”
18 ੧੮ ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।
Svaki uzme svoj kadionik, stavi u nj vatre, onda odozgo metne tamjana i stane s Mojsijem i Aronom kod ulaza u Šator sastanka.
19 ੧੯ ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।
Kad, naprama njima, sabra Korah svu zajednicu na ulazu u Šator sastanka, onda se svoj zajednici pokaza slava Jahvina.
20 ੨੦ ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,
I reče Jahve Mojsiju i Aronu:
21 ੨੧ ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।
“Odvojite se od te zajednice da je odmah satrem!”
22 ੨੨ ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?
Oni popadoše ničice i povikaše: “Bože! Bože životnog duha u svakome tijelu! Zar ćeš se razgnjeviti na svu zajednicu kad je samo jedan sagriješio!”
23 ੨੩ ਤਾਂ ਯਹੋਵਾਹ ਮੂਸਾ ਨਾਲ ਬੋਲਿਆ,
Onda Jahve reče Mojsiju:
24 ੨੪ ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ।
“Reci toj zajednici: 'Uklonite se iz okolice prebivališta Koraha, Datana i Abirama!'”
25 ੨੫ ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ
Mojsije ustade i pođe k Datanu i Abiramu. Za njim krenuše izraelske starješine.
26 ੨੬ ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!
Zatim ovako progovori zajednici: “Odstupite od šatora tih opakih ljudi! Ne dotičite se ničega što je njihovo, da ne budete uništeni zbog svih njihovih grijeha.”
27 ੨੭ ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।
Tako se oni udalje iz okolice prebivališta Korahova, Datanova i Abiramova. Uto izađu Datan i Abiram te stanu na ulazu svojih šatora sa svojim ženama, svojim sinovima i svojom nejačadi.
28 ੨੮ ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।
“Po ovom ćete vidjeti”, reče Mojsije, “da me Jahve poslao da vršim sva ova djela, a da ih ne činim sam od sebe:
29 ੨੯ ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।
ako ovi ljudi umru kao što umru i svi ljudi; ako ih pohodi sudbina kakva pohodi sve ljude, onda me Jahve nije poslao.
30 ੩੦ ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! (Sheol )
Ali ako Jahve učini nečuveno: ako zemlja rastvori svoje ralje i proguta ih sa svim što je njihovo te živi siđu u Šeol, onda znajte da su ovi ljudi prezreli Jahvu.” (Sheol )
31 ੩੧ ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ
A kad on završi sve te riječi, tlo se pod njima raspukne;
32 ੩੨ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
zemlja rastvori svoje ralje i proguta ih s njihovim domovima, sa svim Korahovim ljudima i svim njihovim imanjem.
33 ੩੩ ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। (Sheol )
Živi siđu u Šeol, oni i sve njihovo. Onda se nad njima zemlja zatvori i oni iščeznu iz zbora. (Sheol )
34 ੩੪ ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
Na njihov vrisak svi Izraelci što su stajali oko njih pobjegoše govoreći: “Da i nas zemlja ne proguta!”
35 ੩੫ ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
Ali sukne oganj od Jahve te proždre dvjesta i pedeset ljudi koji su prinosili tamjan.
36 ੩੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
Jahve reče Mojsiju:
37 ੩੭ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।
“Kaži Eleazaru, sinu svećenika Arona, da ukloni kadionike - jer su posvećeni - iz toga zgarišta, a neposvećenu vatru iz njih neka razaspe podalje.
38 ੩੮ ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।
Kadionici onih koji su sagriješili i grijehom život pokopali neka se prekuju u pločice za oblaganje žrtvenika. Doneseni su, naime, pred Jahvu, pa su posvećeni. Neka budu opomenom Izraelcima!”
39 ੩੯ ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
Tako svećenik Eleazar uze kadionike od tuča što su ih prinosili oni koji izgorješe; prekovaše ih u pločice za oblaganje žrtvenika.
40 ੪੦ ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।
One su opomena Izraelcima da se nitko nepozvan - nitko tko nije od Aronova potomstva - ne smije približiti da pali tamjan pred Jahvom, kako mu se ne bi dogodilo kao Korahu i njegovoj družini, prema onom što je kazao Jahve po Mojsiju.
41 ੪੧ ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
Sutradan je sva zajednica rogoborila protiv Mojsija i Arona. “Pobili ste Jahvin narod!” - govorili su.
42 ੪੨ ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।
Dok se zajednica skupljala protiv Mojsija i Arona, oni se okrenuše prema Šatoru sastanka, i gle! oblak ga prekri i slava se Jahvina pokaza.
43 ੪੩ ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੱਗੇ ਆਏ।
Tada Mojsije i Aron odoše pred Šator sastanka.
44 ੪੪ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
I Jahve reče Mojsiju:
45 ੪੫ ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।
“Udaljite se od te zajednice; u tili ću je čas uništiti!” Oni padoše ničice.
46 ੪੬ ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!
Zatim Mojsije reče Aronu: “Uzmi kadionik, stavi u nj vatre sa žrtvenika, metni tamjana, a onda se žuri do zajednice da obaviš nad njom obred pomirenja. Gnjev je Jahvin već izbio i zlo je počelo!”
47 ੪੭ ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ।
Aron uze što mu je Mojsije rekao te otrča usred zbora, a kad tamo: pomor među narodom već počeo. Stavi tamjana te obavi obred pomirenja nad narodom.
48 ੪੮ ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ।
Zatim stade između mrtvih i živih i zlo se ustavi.
49 ੪੯ ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ।
Bilo ih je mrtvih od toga zla četrnaest tisuća i sedam stotina, osim onih koji su poginuli zbog Koraha.
50 ੫੦ ਫੇਰ ਹਾਰੂਨ ਮੂਸਾ ਦੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਮੁੜ ਆਇਆ, ਤਦ ਬਵਾ ਰੁਕ ਗਈ।
Aron se vrati k Mojsiju na ulaz u Šator sastanka: pomor se ustavi.