< ਗਿਣਤੀ 16 >
1 ੧ ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
Now Korah son of Izhar son of Kohath son of Levi, along with Dathan and Abiram sons of Eliab, and On son of Peleth, descendants of Reuben, gathered some men.
2 ੨ ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।
They rose up against Moses, along with other men from the people of Israel, two hundred and fifty leaders of the community who were well-known members in the community.
3 ੩ ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?
They assembled themselves together to confront Moses and Aaron. They said to them, “You have gone too far! All the community is set apart, every one of them, and Yahweh is among them. Why do you lift up yourselves above the rest of Yahweh's community?”
4 ੪ ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਦੇ ਭਾਰ ਡਿੱਗਿਆ।
When Moses heard that, he lay facedown.
5 ੫ ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।
He spoke to Korah and to all those with him, “In the morning Yahweh will make known who belongs to him and who is set apart to him. He will bring that person near to him. The one he chooses he will bring near to himself.
6 ੬ ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।
Do this, Korah and all your group. Take censers
7 ੭ ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ!
tomorrow and put fire and incense in them before Yahweh. The one whom Yahweh chooses, that man will be set apart to Yahweh. You have gone too far, you descendants of Levi.”
8 ੮ ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!
Again, Moses said to Korah, “Now listen, you descendants of Levi:
9 ੯ ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?
is it a small thing for you that the God of Israel has separated you from the community of Israel, to bring you near to himself, to do work in Yahweh's tabernacle, and to stand before the community to serve them?
10 ੧੦ ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?
He has brought you near, and all your kinfolk, the descendants of Levi, with you, yet you are seeking the priesthood also!
11 ੧੧ ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?
That is why you and all your group have gathered together against Yahweh. So why are you complaining about Aaron, who obeys Yahweh?”
12 ੧੨ ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ।
Then Moses called for Dathan and Abiram, the sons of Eliab, but they said, “We will not come up.
13 ੧੩ ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?
Is it a small thing that you have brought us up out of a land flowing with milk and honey, to kill us in the wilderness? Now you want to make yourself ruler over us!
14 ੧੪ ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!
In addition, you have not brought us into a land flowing with milk and honey, or given us the fields and vineyards as an inheritance. Now do you want to blind us with empty promises? We will not come to you.”
15 ੧੫ ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।
Moses was very angry and said to Yahweh, “Do not respect their offering. I have not taken one donkey from them, and I have not harmed any of them.”
16 ੧੬ ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ।
Then Moses said to Korah, “Tomorrow you and all your company must go before Yahweh—you and they, and Aaron.
17 ੧੭ ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।
Each of you must take his censer and put incense in it. Then each man must bring before Yahweh his censer, two hundred and fifty censers. You and Aaron, also, must each bring your censer.”
18 ੧੮ ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।
So every man took his censer, put fire in it, laid incense in it, and stood at the entrance to the tent of meeting with Moses and Aaron.
19 ੧੯ ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।
Korah assembled all the community against Moses and Aaron at the entrance to the tent of meeting, and Yahweh's glory appeared to all the community.
20 ੨੦ ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,
Then Yahweh spoke to Moses and to Aaron:
21 ੨੧ ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।
“Separate yourselves from among this community that I may consume them immediately.”
22 ੨੨ ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?
Moses and Aaron lay facedown and said, “God, the God of the spirits of all humanity, if one man sins, must you be angry with all the community?”
23 ੨੩ ਤਾਂ ਯਹੋਵਾਹ ਮੂਸਾ ਨਾਲ ਬੋਲਿਆ,
Yahweh replied to Moses. He said,
24 ੨੪ ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ।
“Speak to the community. Say, 'Get away from the tents of Korah, Dathan, and Abiram.'”
25 ੨੫ ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ
Then Moses rose up and went to Dathan and Abiram; the elders of Israel followed him.
26 ੨੬ ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!
He spoke to the community and said, “Now leave the tents of these wicked men and touch nothing of theirs, or you will be consumed by all their sins.”
27 ੨੭ ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।
So the community on every side of the tents of Korah, Dathan, and Abiram left them. Dathan and Abiram came out and stood at the entrance to their tents, with their wives, sons, and their little ones.
28 ੨੮ ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।
Then Moses said, “By this you will know that Yahweh has sent me to do all these works, for I have not done them of my own accord.
29 ੨੯ ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।
If these men die a natural death such as normally happens, then Yahweh has not sent me.
30 ੩੦ ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! (Sheol )
But if Yahweh creates something new, and the earth opens its mouth and swallows them, with everything that they possess, and they go down alive into Sheol, then you must understand that these men have despised Yahweh.” (Sheol )
31 ੩੧ ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ
As soon as Moses finished speaking all these words, the ground opened under those men.
32 ੩੨ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
The earth opened its mouth and swallowed them, their families, and all the people who belonged to Korah, as well as all their possessions.
33 ੩੩ ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। (Sheol )
So they and all that they possessed went down alive into Sheol. The earth closed over them, and they perished from among the community. (Sheol )
34 ੩੪ ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
All Israel around them fled from their cries. They exclaimed, “The earth may swallow us up also!”
35 ੩੫ ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
Then fire flashed out from Yahweh and devoured the 250 men who had offered incense.
36 ੩੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
Again Yahweh spoke to Moses and said,
37 ੩੭ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।
“Speak to Eleazar son of Aaron the priest and let him take up the censers out of the flames, for the censers are set apart to me. Then let him scatter the burning coals at a distance.
38 ੩੮ ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।
Take the censers of those who lost their lives because of their sin. Let them be made into hammered plates as a covering over the altar. Those men did offer them before me, so they are set apart to me. They will be a sign of my presence to the people of Israel.”
39 ੩੯ ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
Eleazar the priest took the bronze censers that had been used by the men who were burned up, and they were hammered out into a covering for the altar,
40 ੪੦ ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।
to be a reminder to the people of Israel, so that no outsider who was not descended from Aaron should come up to burn incense before Yahweh, so they might not become like Korah and his group—just as Yahweh had commanded through Moses.
41 ੪੧ ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
But the next morning all the community of the people of Israel complained against Moses and Aaron. They said, “You have killed Yahweh's people.”
42 ੪੨ ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।
Then it happened, when the community had assembled against Moses and Aaron, that they looked toward the tent of meeting and, behold, the cloud was covering it. Yahweh's glory appeared,
43 ੪੩ ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੱਗੇ ਆਏ।
and Moses and Aaron came to the front of the tent of meeting.
44 ੪੪ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
Then Yahweh spoke to Moses. He said,
45 ੪੫ ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।
“Go away from in front of this community so that I may consume them immediately.” Then Moses and Aaron lay down with their faces to the ground.
46 ੪੬ ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!
Moses said to Aaron, “Take the censer, put fire in it from off the altar, put incense in it, carry it quickly to the community, and make atonement for them, because anger is coming from Yahweh. The plague has begun.”
47 ੪੭ ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ।
So Aaron did as Moses directed. He ran into the middle of the community. The plague had quickly started to spread among the people, so he put in the incense and made atonement for the people.
48 ੪੮ ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ।
Aaron stood between the dead and the living; in this way the plague was stopped.
49 ੪੯ ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ।
Those who died by the plague were 14,700 in number, besides those who had died in the matter of Korah.
50 ੫੦ ਫੇਰ ਹਾਰੂਨ ਮੂਸਾ ਦੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਮੁੜ ਆਇਆ, ਤਦ ਬਵਾ ਰੁਕ ਗਈ।
Aaron returned to Moses at the entrance to the tent of meeting, and the plague ended.