< ਗਿਣਤੀ 16 >

1 ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
Корей, сын Ицгара, сын Каафов, сын Левиин, и Дафан и Авирон, сыны Елиава, и Авнан, сын Фалефа, сыны Рувимовы,
2 ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।
восстали на Моисея, и с ними из сынов Израилевых двести пятьдесят мужей, начальники общества, призываемые на собрания, люди именитые.
3 ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?
И собрались против Моисея и Аарона и сказали им: полно вам; все общество, все святы, и среди их Господь! почему же вы ставите себя выше народа Господня?
4 ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਦੇ ਭਾਰ ਡਿੱਗਿਆ।
Моисей, услышав это, пал на лице свое
5 ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।
и сказал Корею и всем сообщникам его, говоря: завтра покажет Господь, кто Его, и кто свят, чтобы приблизить его к Себе; и кого Он изберет, того и приблизит к Себе;
6 ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।
вот что сделайте: Корей и все сообщники его возьмите себе кадильницы
7 ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ!
и завтра положите в них огня и всыпьте в них курения пред Господом; и кого изберет Господь, тот и будет свят. Полно вам, сыны Левиины!
8 ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!
И сказал Моисей Корею: послушайте, сыны Левия!
9 ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?
неужели мало вам того, что Бог Израилев отделил вас от общества Израильского и приблизил вас к Себе, чтобы вы исполняли службы при скинии Господней и стояли пред обществом Господним, служа для них?
10 ੧੦ ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?
Он приблизил тебя и с тобою всех братьев твоих, сынов Левия, и вы домогаетесь еще и священства.
11 ੧੧ ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?
Итак ты и все твое общество собрались против Господа. Что Аарон, что вы ропщете на него?
12 ੧੨ ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ।
И послал Моисей позвать Дафана и Авирона, сынов Елиава. Но они сказали: не пойдем!
13 ੧੩ ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?
разве мало того, что ты вывел нас из земли, в которой течет молоко и мед, чтобы погубить нас в пустыне? и ты еще хочешь властвовать над нами!
14 ੧੪ ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!
привел ли ты нас в землю, где течет молоко и мед, и дал ли нам во владение поля и виноградники? глаза людей сих ты хочешь ослепить? не пойдем!
15 ੧੫ ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।
Моисей весьма огорчился и сказал Господу: не обращай взора Твоего на приношение их; я не взял ни у одного из них осла и не сделал зла ни одному из них.
16 ੧੬ ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ।
И сказал Моисей Корею: завтра ты и все общество твое будьте пред лицом Господа, ты, они и Аарон;
17 ੧੭ ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।
и возьмите каждый свою кадильницу, и положите в них курения, и принесите пред лице Господне каждый свою кадильницу, двести пятьдесят кадильниц; ты и Аарон, каждый свою кадильницу.
18 ੧੮ ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।
И взял каждый свою кадильницу, и положили в них огня, и всыпали в них курения, и стали при входе в скинию собрания; также и Моисей и Аарон.
19 ੧੯ ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।
И собрал против них Корей все общество ко входу скинии собрания. И явилась слава Господня всему обществу.
20 ੨੦ ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,
И сказал Господь Моисею и Аарону, говоря:
21 ੨੧ ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।
отделитесь от общества сего, и Я истреблю их во мгновение.
22 ੨੨ ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?
Они же пали на лица свои и сказали: Боже, Боже духов всякой плоти! один человек согрешил, и Ты гневаешься на все общество?
23 ੨੩ ਤਾਂ ਯਹੋਵਾਹ ਮੂਸਾ ਨਾਲ ਬੋਲਿਆ,
и сказал Господь Моисею, говоря:
24 ੨੪ ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ।
скажи обществу: отступите со всех сторон от жилища Корея, Дафана и Авирона.
25 ੨੫ ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ
И встал Моисей, и пошел к Дафану и Авирону, и за ним пошли старейшины Израилевы.
26 ੨੬ ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!
И сказал обществу: отойдите от шатров нечестивых людей сих, и не прикасайтесь ни к чему, что принадлежит им, чтобы не погибнуть вам вместе во всех грехах их.
27 ੨੭ ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।
И отошли они со всех сторон от жилища Корея, Дафана и Авирона; а Дафан и Авирон вышли и стояли у дверей шатров своих с женами своими и сыновьями своими и с малыми детьми своими.
28 ੨੮ ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।
И сказал Моисей: из сего узнаете, что Господь послал меня делать все дела сии, а не по своему произволу я делаю сие:
29 ੨੯ ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।
если они умрут, как умирают все люди, и постигнет их такое наказание, какое постигает всех людей, то не Господь послал меня;
30 ੩੦ ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! (Sheol h7585)
а если Господь сотворит необычайное, и земля разверзнет уста свои и поглотит их и домы их и шатры их и все, что у них, и они живые сойдут в преисподнюю, то знайте, что люди сии презрели Господа. (Sheol h7585)
31 ੩੧ ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ
Лишь только он сказал слова сии, расселась земля под ними;
32 ੩੨ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
и разверзла земля уста свои, и поглотила их и домы их, и всех людей Кореевых и все имущество;
33 ੩੩ ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। (Sheol h7585)
и сошли они со всем, что принадлежало им, живые в преисподнюю, и покрыла их земля, и погибли они из среды общества. (Sheol h7585)
34 ੩੪ ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
И все Израильтяне, которые были вокруг них, побежали при их вопле, дабы, говорили они, и нас не поглотила земля.
35 ੩੫ ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
И вышел огонь от Господа и пожрал тех двести пятьдесят мужей, которые принесли курение.
36 ੩੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
И сказал Господь Моисею, говоря:
37 ੩੭ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।
скажи Елеазару, сыну Аарона, священнику, пусть он соберет медные кадильницы сожженных и огонь выбросит вон; ибо освятились
38 ੩੮ ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।
кадильницы грешников сих смертью их, и пусть разобьют их в листы для покрытия жертвенника, ибо они принесли их пред лице Господа, и они сделались освященными; и будут они знамением для сынов Израилевых.
39 ੩੯ ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
И взял Елеазар священник медные кадильницы, которые принесли сожженные, и разбили их в листы для покрытия жертвенника,
40 ੪੦ ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।
в память сынам Израилевым, чтобы никто посторонний, который не от семени Аарона, не приступал приносить курение пред лице Господне, и не было с ним, что с Кореем и сообщниками его, как говорил ему Господь чрез Моисея.
41 ੪੧ ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
На другой день все общество сынов Израилевых возроптало на Моисея и Аарона и говорило: вы умертвили народ Господень.
42 ੪੨ ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।
И когда собралось общество против Моисея и Аарона, они обратились к скинии собрания, и вот, облако покрыло ее, и явилась слава Господня.
43 ੪੩ ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੱਗੇ ਆਏ।
И пришел Моисей и Аарон к скинии собрания.
44 ੪੪ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
И сказал Господь Моисею и Аарону, говоря:
45 ੪੫ ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।
отсторонитесь от общества сего, и Я погублю их во мгновение. Но они пали на лица свои.
46 ੪੬ ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!
И сказал Моисей Аарону: возьми кадильницу и положи в нее огня с жертвенника и всыпь курения, и неси скорее к обществу и заступи их, ибо вышел гнев от Господа, и началось поражение.
47 ੪੭ ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ।
И взял Аарон, как сказал Моисей, и побежал в среду общества, и вот, уже началось поражение в народе. И он положил курения и заступил народ;
48 ੪੮ ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ।
стал он между мертвыми и живыми, и поражение прекратилось.
49 ੪੯ ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ।
И умерло от поражения четырнадцать тысяч семьсот человек, кроме умерших по делу Корееву.
50 ੫੦ ਫੇਰ ਹਾਰੂਨ ਮੂਸਾ ਦੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਮੁੜ ਆਇਆ, ਤਦ ਬਵਾ ਰੁਕ ਗਈ।
И возвратился Аарон к Моисею, ко входу скинии собрания, после того как поражение прекратилось.

< ਗਿਣਤੀ 16 >