< ਗਿਣਤੀ 17 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהֹוָה אֶל־מֹשֶׁה לֵּאמֹֽר׃
2 ਇਸਰਾਏਲੀਆਂ ਨੂੰ ਆਖ ਅਤੇ ਉਨ੍ਹਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਢਾਂਗਾ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਮ ਲਿਖ।
דַּבֵּר ׀ אֶל־בְּנֵי יִשְׂרָאֵל וְקַח מֵֽאִתָּם מַטֶּה מַטֶּה לְבֵית אָב מֵאֵת כׇּל־נְשִֽׂיאֵהֶם לְבֵית אֲבֹתָם שְׁנֵים עָשָׂר מַטּוֹת אִישׁ אֶת־שְׁמוֹ תִּכְתֹּב עַל־מַטֵּֽהוּ׃
3 ਤੂੰ ਹਾਰੂਨ ਦਾ ਨਾਮ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ-ਇੱਕ ਢਾਂਗਾ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਹਰ ਮੁਖੀਏ ਦੇ ਲਈ ਹੋਵੇਗਾ।
וְאֵת שֵׁם אַהֲרֹן תִּכְתֹּב עַל־מַטֵּה לֵוִי כִּי מַטֶּה אֶחָד לְרֹאשׁ בֵּית אֲבוֹתָֽם׃
4 ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ।
וְהִנַּחְתָּם בְּאֹהֶל מוֹעֵד לִפְנֵי הָֽעֵדוּת אֲשֶׁר אִוָּעֵד לָכֶם שָֽׁמָּה׃
5 ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।
וְהָיָה הָאִישׁ אֲשֶׁר אֶבְחַר־בּוֹ מַטֵּהוּ יִפְרָח וַהֲשִׁכֹּתִי מֵֽעָלַי אֶת־תְּלֻנּוֹת בְּנֵי יִשְׂרָאֵל אֲשֶׁר הֵם מַלִּינִם עֲלֵיכֶֽם׃
6 ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ।
וַיְדַבֵּר מֹשֶׁה אֶל־בְּנֵי יִשְׂרָאֵל וַיִּתְּנוּ אֵלָיו ׀ כׇּֽל־נְשִׂיאֵיהֶם מַטֶּה לְנָשִׂיא אֶחָד מַטֶּה לְנָשִׂיא אֶחָד לְבֵית אֲבֹתָם שְׁנֵים עָשָׂר מַטּוֹת וּמַטֵּה אַהֲרֹן בְּתוֹךְ מַטּוֹתָֽם׃
7 ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ।
וַיַּנַּח מֹשֶׁה אֶת־הַמַּטֹּת לִפְנֵי יְהֹוָה בְּאֹהֶל הָעֵדֻֽת׃
8 ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।
וַיְהִי מִֽמׇּחֳרָת וַיָּבֹא מֹשֶׁה אֶל־אֹהֶל הָעֵדוּת וְהִנֵּה פָּרַח מַטֵּֽה־אַהֲרֹן לְבֵית לֵוִי וַיֹּצֵֽא פֶרַח וַיָּצֵֽץ צִיץ וַיִּגְמֹל שְׁקֵדִֽים׃
9 ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ।
וַיֹּצֵא מֹשֶׁה אֶת־כׇּל־הַמַּטֹּת מִלִּפְנֵי יְהֹוָה אֶֽל־כׇּל־בְּנֵי יִשְׂרָאֵל וַיִּרְאוּ וַיִּקְחוּ אִישׁ מַטֵּֽהוּ׃
10 ੧੦ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ।
וַיֹּאמֶר יְהֹוָה אֶל־מֹשֶׁה הָשֵׁב אֶת־מַטֵּה אַהֲרֹן לִפְנֵי הָעֵדוּת לְמִשְׁמֶרֶת לְאוֹת לִבְנֵי־מֶרִי וּתְכַל תְּלוּנֹּתָם מֵעָלַי וְלֹא יָמֻֽתוּ׃
11 ੧੧ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ।
וַיַּעַשׂ מֹשֶׁה כַּאֲשֶׁר צִוָּה יְהֹוָה אֹתוֹ כֵּן עָשָֽׂה׃
12 ੧੨ ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ।
וַיֹּֽאמְרוּ בְּנֵי יִשְׂרָאֵל אֶל־מֹשֶׁה לֵאמֹר הֵן גָּוַעְנוּ אָבַדְנוּ כֻּלָּנוּ אָבָֽדְנוּ׃
13 ੧੩ ਜੋ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਜਾਂਦਾ ਉਹ ਮਰ ਜਾਂਦਾ ਹੈ। ਕੀ ਅਸੀਂ ਵੀ ਸਾਰੇ ਮਰ ਜਾਂਵਾਂਗੇ?
כֹּל הַקָּרֵב ׀ הַקָּרֵב אֶל־מִשְׁכַּן יְהֹוָה יָמוּת הַאִם תַּמְנוּ לִגְוֺֽעַ׃

< ਗਿਣਤੀ 17 >