< ਗਿਣਤੀ 17 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ,
Og Herren talte til Moses og sa:
2 ੨ ਇਸਰਾਏਲੀਆਂ ਨੂੰ ਆਖ ਅਤੇ ਉਨ੍ਹਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਢਾਂਗਾ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਮ ਲਿਖ।
Tal til Israels barn, og få tolv staver av dem, en stav for hver stamme; av hver stammehøvding skal du få en stav, og på den skal du skrive hans navn.
3 ੩ ਤੂੰ ਹਾਰੂਨ ਦਾ ਨਾਮ ਲੇਵੀ ਦੇ ਢਾਂਗੇ ਉੱਤੇ ਲਿਖੀਂ ਕਿਉਂ ਜੋ ਇੱਕ-ਇੱਕ ਢਾਂਗਾ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਹਰ ਮੁਖੀਏ ਦੇ ਲਈ ਹੋਵੇਗਾ।
Og Arons navn skal du skrive på Levis stav; for det skal være en stav for hvert overhode over deres stammer.
4 ੪ ਅਤੇ ਉਨ੍ਹਾਂ ਢਾਂਗਿਆਂ ਨੂੰ ਮੰਡਲੀ ਦੇ ਤੰਬੂ ਵਿੱਚ ਉਸ ਸਾਖੀ ਦੇ ਸੰਦੂਕ ਅੱਗੇ ਜਿੱਥੇ ਮੈਂ ਤੈਨੂੰ ਮਿਲਦਾ ਹਾਂ, ਰੱਖਦੇ।
Og du skal legge dem i sammenkomstens telt foran vidnesbyrdet, der hvor jeg kommer sammen med eder.
5 ੫ ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।
Da skal det skje at den manns stav som jeg utvelger, skal spire; så får jeg vel fred for Israels barns knurr, som de plager eder med.
6 ੬ ਮੂਸਾ ਨੇ ਇਸਰਾਏਲੀਆਂ ਨੂੰ ਇਹ ਗੱਲ ਆਖੀ ਅਤੇ ਉਨ੍ਹਾਂ ਦੇ ਸਾਰੇ ਪ੍ਰਧਾਨਾਂ ਨੇ ਆਪਣੇ ਲਈ, ਆਪਣੇ ਪੁਰਖਿਆਂ ਦੇ ਗੋਤਾਂ ਦੇ ਅਨੁਸਾਰ ਢਾਂਗੇ ਦਿੱਤੇ, ਇਸ ਤਰ੍ਹਾਂ ਬਾਰਾਂ ਢਾਂਗੇ ਹੋਏ ਅਤੇ ਉਨ੍ਹਾਂ ਬਾਰਾਂ ਢਾਂਗਿਆਂ ਵਿੱਚ ਹਾਰੂਨ ਦਾ ਢਾਂਗਾ ਵੀ ਸੀ।
Så talte Moses til Israels barn, og alle deres høvdinger gav ham hver sin stav, en stav for hver stamme, i alt tolv staver; og Arons stav var mellem deres staver.
7 ੭ ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ।
Og Moses la stavene ned for Herrens åsyn i vidnesbyrdets telt.
8 ੮ ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।
Da nu Moses dagen efter kom inn i vidnesbyrdets telt, fikk han se at Arons stav - den som var for Levis hus - hadde spiret; den hadde både skutt spirer og satt blomster og fått modne mandler.
9 ੯ ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ।
Da bar Moses alle stavene ut fra Herrens åsyn og viste dem til alle Israels barn; og de så dem og tok hver sin stav.
10 ੧੦ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ।
Og Herren sa til Moses: Bær Arons stav inn igjen foran vidnesbyrdet for å gjemmes som et tegn for de gjenstridige; og du skal gjøre ende på deres knurr, så jeg slipper å høre på det; ellers skal de dø.
11 ੧੧ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ।
Og Moses gjorde så; han gjorde som Herren hadde befalt ham.
12 ੧੨ ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ।
Men Israels barn sa til Moses: Se, vi omkommer, vi er fortapt, vi er fortapt alle sammen!
13 ੧੩ ਜੋ ਕੋਈ ਯਹੋਵਾਹ ਦੇ ਡੇਰੇ ਦੇ ਨੇੜੇ ਜਾਂਦਾ ਉਹ ਮਰ ਜਾਂਦਾ ਹੈ। ਕੀ ਅਸੀਂ ਵੀ ਸਾਰੇ ਮਰ ਜਾਂਵਾਂਗੇ?
Enhver som kommer nær - som kommer nær til Herrens tabernakel, han må dø. Skal vi da omkomme alle sammen?