< ਗਿਣਤੀ 18 >
1 ੧ ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ।
And the Lord said unto Aaron, Thou and thy sons and thy father's house with thee shall bear the iniquity of the sanctuary; and thou and thy sons with thee shall bear the iniquity of your priesthood.
2 ੨ ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।
And also thy brethren, the tribe of Levi, the tribe of thy father, bring thou near with thee, that they may be joined with thee, and minister unto thee; while thou and thy sons with thee shall be before the tabernacle of the testimony.
3 ੩ ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ।
And they shall keep thy charge, and the charge of all the tabernacle: only unto the vessels of the sanctuary and unto the altar shall they not come near, that they may not die, either they or you.
4 ੪ ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ। ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ।
And they shall be joined unto thee, and keep the charge of the tabernacle of the congregation, respecting all the service of the tabernacle: and a stranger shall not come nigh unto you.
5 ੫ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ।
And ye shall keep the charge of the sanctuary, and the charge of the altar; that there be not any more wrath upon the children of Israel.
6 ੬ ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।
And I, behold, I have taken your brethren the Levites from the midst of the children of Israel; unto you are they given as a gift for the Lord, to perform the service of the tabernacle of the congregation.
7 ੭ ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ।
And thou and thy sons with thee shall keep your priesthood concerning every matter of the altar, and for that within the vail, where ye shall serve: as a service of gift do I give you your priesthood; and the stranger that cometh nigh shall be put to death.
8 ੮ ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।
And the Lord spoke unto Aaron, And I, behold, I give thee the charge of my heave-offerings; of all the hallowed things of the children of Israel, unto thee have I given them as an official portion, and to thy sons, as a fixed right for ever.
9 ੯ ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।
This shall belong to thee of the most holy things, from the fire-[offerings]: every oblation of theirs, namely, every meat-offering of theirs, and every sin-offering of theirs, and every, trespass-offering of theirs, which they shall render unto me, shall, as most holy things, belong to thee and to thy sons.
10 ੧੦ ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ। ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ। ਉਹ ਤੇਰੇ ਲਈ ਪਵਿੱਤਰ ਹੋਣਗੀਆਂ।
In a most holy place shalt thou eat it: every male shall eat it; holy shall it be unto thee.
11 ੧੧ ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ।
And this shall be thine, as the heave-offering of their gift, of all the wave-offerings of the children of Israel; unto thee have I given them, and to thy sons and to thy daughters with thee, as a fixed portion for ever: every one that is clean in thy house may eat thereof.
12 ੧੨ ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।
All the best of oil, and all the best of wine, and of corn, the first-fruits thereof which they shall offer unto the Lord, to thee have I given them.
13 ੧੩ ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ।
The first ripe fruit of whatsoever is in their land, which they may bring unto the Lord, shall be thine: every one that is clean in thy house may eat thereof.
14 ੧੪ ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ।
Every thing devoted in Israel shall be thine.
15 ੧੫ ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।
Whatever openeth the womb of all flesh, which they bring unto the Lord, be it of men or of cattle, shall be thine: nevertheless thou shalt redeem the first-born of man, and the firstling of the unclean cattle shalt thou redeem.
16 ੧੬ ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ।
And those that are to be redeemed from a month old shalt thou redeem, according to the usual estimation of five shekels of silver, after the shekel of the sanctuary, which is twenty gerahs.
17 ੧੭ ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ।
But the firstling of an ox, or the firstling of a sheep, or the firstling of a goat, thou shalt not redeem; they are holy: their blood shalt thou sprinkle upon the altar, and their fat shalt thou burn as a fire-offering, for a sweet savor unto the Lord.
18 ੧੮ ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਈ ਹੋਈ ਛਾਤੀ ਅਤੇ ਸੱਜਾ ਪੱਟ ਤੇਰੇ ਹਨ।
And their flesh shall be thine: as the breast that is waved and as the right shoulder shall it be thine.
19 ੧੯ ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ।
All the heave-offerings of the holy things, which the children of Israel set apart unto the Lord, I have given to thee, and to thy sons and to thy daughters with thee, as a fixed portion for ever: it is a covenant of salt for ever before the Lord for thee and for thy seed with thee.
20 ੨੦ ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ।
And the Lord said unto Aaron, In their land shalt thou have no inheritance, and any portion shalt thou not have among them: I am thy portion and thy inheritance among the children of Israel.
21 ੨੧ ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ।
And to the children of Levi, behold, I have given every tithe in Israel, for an inheritance, in lieu of their service which they render, the service of the tabernacle of the congregation.
22 ੨੨ ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ।
And the children of Israel shall not henceforth come nigh unto the tabernacle of the congregation, to bear sin, to die thereby.
23 ੨੩ ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।
But they of the tribe of Levi themselves shall perform the service of the tabernacle of the congregation, and they shall bear their iniquity: a statute for ever shall it be throughout your generations; and among the children of Israel shall they not possess any inheritance.
24 ੨੪ ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ।
But the tithes of the children of Israel, which they offer as a heave-offering unto the Lord, have I given to the Levites for an inheritance: therefore have I said unto them, Among the children of Israel shall they obtain no inheritance.
25 ੨੫ ਯਹੋਵਾਹ ਨੇ ਮੂਸਾ ਨੂੰ ਆਖਿਆ,
And the Lord spoke unto Moses, saying,
26 ੨੬ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।
And unto the Levites shalt thou speak, and say unto them, When ye take from the children of Israel the tithes which I have given you from them for your inheritance: then shall ye separate therefrom a heave-offering of the Lord, the tenth part of the tithe.
27 ੨੭ ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ।
And your heave-offering shall be reckoned unto you, like the corn of the threshing-floor, and as the fulness of the wine-press.
28 ੨੮ ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।
Thus shall ye also offer a heave-offering unto the Lord from all your tithes, which ye may receive from the children of Israel; and ye shall give thereof the heave-offering of the Lord to Aaron the priest.
29 ੨੯ ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ।
From all your gifts shall ye set apart every heave-offering of the Lord, from every best part thereof, its hallowed portion therefrom.
30 ੩੦ ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ।
And thou shalt say unto them, When ye have separated the best thereof from it: then shall [the remainder] be counted unto the Levites as the produce of the threshing-floor, and as the produce of the wine-press.
31 ੩੧ ਤਾਂ ਤੁਸੀਂ ਉਹ ਨੂੰ ਸਾਰਿਆਂ ਥਾਵਾਂ ਵਿੱਚ ਖਾਓ, ਤੁਸੀਂ ਅਤੇ ਤੁਹਾਡੇ ਪਰਿਵਾਰ ਕਿਉਂ ਜੋ ਉਹ ਤੁਹਾਡੇ ਲਈ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਦੇ ਬਦਲੇ ਤੁਹਾਡਾ ਇਨਾਮ ਹੈ।
And ye may eat it in every place, ye and your households; for it is your reward in lieu of your service at the tabernacle of the congregation.
32 ੩੨ ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
And ye shall not bear any sin by reason of it, when ye have separated its best part from it: and the holy things of the children of Israel shall ye not profane, lest ye die.