< ਗਿਣਤੀ 19 >
1 ੧ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
Још рече Господ Мојсију и Арону говорећи:
2 ੨ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ।
Ово је уредба и закон што заповеди Господ говорећи: Реци синовима Израиљевим нека ти доведу јуницу црвену здраву, на којој нема мане, и која још није била у јарму;
3 ੩ ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ।
И подајте је Елеазару свештенику, а он нека је изведе напоље из логора да је закољу пред њим.
4 ੪ ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ।
И узевши Елеазар крви њене на прст свој нека покропи крвљу према шатору од састанка седам пута.
5 ੫ ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ।
Потом нека заповеди да се спали јуница пред његовим очима; кожу њену и месо њено и крв њену с балегом нека спале.
6 ੬ ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।
И свештеник узевши дрвета кедровог, исопа и црвца, нека баци у огањ где гори јуница.
7 ੭ ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ।
Потом нека опере хаљине своје и опере тело своје водом, па онда нека уђе у логор, и нека буде свештеник нечист до вечера.
8 ੮ ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Тако и ко је спали, нека опере хаљине своје водом, и тело своје нека опере водом, и нека буде нечист до вечера.
9 ੯ ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।
А чист човек нека покупи пепео од јунице и изручи га иза логора на чисто место, да се чува збору синова Израиљевих за воду очишћења; то је жртва за грех.
10 ੧੦ ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ।
И онај који покупи пепео од јунице нека опере хаљине своје, и нека буде нечист до вечера. То нека је синовима Израиљевим и дошљаку који се бави међу њима вечан закон.
11 ੧੧ ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।
Ко се дотакне мртвог тела човечијег, да је нечист седам дана.
12 ੧੨ ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ।
Он нека се очисти оном водом трећи дан и седми дан, и биће чист; ако ли се не очисти трећи дан и седми, неће бити чист.
13 ੧੩ ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।
Ко се дотакне мртвог тела човечијег па се не очисти, онај је оскрвнио шатор Господњи; зато да се истреби она душа из Израиља; јер није покропљен водом очишћења, зато је нечист, и нечистота је његова на њему.
14 ੧੪ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
Ово је закон кад човек умре у шатору: Ко год уђе у онај шатор и ко год буде у шатору, нечист да је седам дана;
15 ੧੫ ਸਾਰੇ ਭਾਂਡੇ ਜਿਨ੍ਹਾਂ ਉੱਤੇ ਕੋਈ ਢੱਕਣ ਨਾ ਹੋਵੇ, ਉਹ ਅਸ਼ੁੱਧ ਹਨ।
И сваки суд откривен, који не буде добро заклопљен, нечист је.
16 ੧੬ ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
И ко се год дотакне у пољу посеченог мачем или умрлог или кости човечије или гроба, нечист да је седам дана.
17 ੧੭ ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।
И нека за нечистог узму пепела од јунице спаљене за грех, и нека налију на њ воде живе у суд.
18 ੧੮ ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ।
Потом нека узме чист човек исопа и замочи у ону воду, и покропи њом шатор и све суде и људе који су у њему били; тако и оног који би се дотакао кости или човека посеченог или умрла или гроба.
19 ੧੯ ਅਤੇ ਸ਼ੁੱਧ ਪੁਰਖ ਤੀਜੇ ਦਿਨ ਅਤੇ ਸੱਤਵੇਂ ਦਿਨ ਅਸ਼ੁੱਧ ਪੁਰਖ ਉੱਤੇ ਇਸ ਨੂੰ ਛਿੜਕੇ ਅਤੇ ਇਸ ਤਰ੍ਹਾਂ ਸੱਤਵੇਂ ਦਿਨ ਉਹ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸ਼ਾਮ ਨੂੰ ਸ਼ੁੱਧ ਹੋਵੇਗਾ।
Чисти нечистог нека покропи трећи и седми дан; и кад га очисти седми дан, нека опере хаљине своје и себе нека опере водом, и биће чист увече.
20 ੨੦ ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ।
А ко буде нечист па се не очисти, да се истреби она душа из збора; јер је светињу Господњу оскврнио, а није покропљен водом очишћења; нечист је.
21 ੨੧ ਅਤੇ ਉਨ੍ਹਾਂ ਲਈ ਇਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੂਹਣ ਵਾਲਾ ਸ਼ਾਮ ਤੱਕ ਅਸ਼ੁੱਧ ਰਹੇ।
И ово нека им је закон вечан: и који покропи водом очишћења, нека опере хаљине своје; и ко се год дотакне воде очишћења, да је нечист до вечера.
22 ੨੨ ਅਤੇ ਜੋ ਕੁਝ ਉਹ ਅਸ਼ੁੱਧ ਮਨੁੱਖ ਛੂਹੇ ਉਹ ਵੀ ਅਸ਼ੁੱਧ ਹੋਵੇਗਾ ਅਤੇ ਜਿਹੜਾ ਮਨੁੱਖ ਉਸ ਚੀਜ਼ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।
И чега се год дотакне ко је нечист, да је нечисто; и ко се њега дотакне, да је нечист до вечера.