< ਗਿਣਤੀ 2 >

1 ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ
וידבר יהוה אל משה ואל אהרן לאמר׃
2 ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।
איש על דגלו באתת לבית אבתם יחנו בני ישראל מנגד סביב לאהל מועד יחנו׃
3 ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।
והחנים קדמה מזרחה דגל מחנה יהודה לצבאתם ונשיא לבני יהודה נחשון בן עמינדב׃
4 ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ।
וצבאו ופקדיהם ארבעה ושבעים אלף ושש מאות׃
5 ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।
והחנים עליו מטה יששכר ונשיא לבני יששכר נתנאל בן צוער׃
6 ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।
וצבאו ופקדיו ארבעה וחמשים אלף וארבע מאות׃
7 ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।
מטה זבולן ונשיא לבני זבולן אליאב בן חלן׃
8 ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ।
וצבאו ופקדיו שבעה וחמשים אלף וארבע מאות׃
9 ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।
כל הפקדים למחנה יהודה מאת אלף ושמנים אלף וששת אלפים וארבע מאות לצבאתם ראשנה יסעו׃
10 ੧੦ ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।
דגל מחנה ראובן תימנה לצבאתם ונשיא לבני ראובן אליצור בן שדיאור׃
11 ੧੧ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ।
וצבאו ופקדיו ששה וארבעים אלף וחמש מאות׃
12 ੧੨ ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ।
והחונם עליו מטה שמעון ונשיא לבני שמעון שלמיאל בן צורי שדי׃
13 ੧੩ ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ।
וצבאו ופקדיהם תשעה וחמשים אלף ושלש מאות׃
14 ੧੪ ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ।
ומטה גד ונשיא לבני גד אליסף בן דעואל׃
15 ੧੫ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।
וצבאו ופקדיהם חמשה וארבעים אלף ושש מאות וחמשים׃
16 ੧੬ ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।
כל הפקדים למחנה ראובן מאת אלף ואחד וחמשים אלף וארבע מאות וחמשים לצבאתם ושנים יסעו׃
17 ੧੭ ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।
ונסע אהל מועד מחנה הלוים בתוך המחנת כאשר יחנו כן יסעו איש על ידו לדגליהם׃
18 ੧੮ ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ।
דגל מחנה אפרים לצבאתם ימה ונשיא לבני אפרים אלישמע בן עמיהוד׃
19 ੧੯ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ।
וצבאו ופקדיהם ארבעים אלף וחמש מאות׃
20 ੨੦ ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ।
ועליו מטה מנשה ונשיא לבני מנשה גמליאל בן פדהצור׃
21 ੨੧ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ।
וצבאו ופקדיהם שנים ושלשים אלף ומאתים׃
22 ੨੨ ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ।
ומטה בנימן ונשיא לבני בנימן אבידן בן גדעני׃
23 ੨੩ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ।
וצבאו ופקדיהם חמשה ושלשים אלף וארבע מאות׃
24 ੨੪ ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।
כל הפקדים למחנה אפרים מאת אלף ושמנת אלפים ומאה לצבאתם ושלשים יסעו׃
25 ੨੫ ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ।
דגל מחנה דן צפנה לצבאתם ונשיא לבני דן אחיעזר בן עמישדי׃
26 ੨੬ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ।
וצבאו ופקדיהם שנים וששים אלף ושבע מאות׃
27 ੨੭ ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ।
והחנים עליו מטה אשר ונשיא לבני אשר פגעיאל בן עכרן׃
28 ੨੮ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ।
וצבאו ופקדיהם אחד וארבעים אלף וחמש מאות׃
29 ੨੯ ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ।
ומטה נפתלי ונשיא לבני נפתלי אחירע בן עינן׃
30 ੩੦ ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ।
וצבאו ופקדיהם שלשה וחמשים אלף וארבע מאות׃
31 ੩੧ ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।
כל הפקדים למחנה דן מאת אלף ושבעה וחמשים אלף ושש מאות לאחרנה יסעו לדגליהם׃
32 ੩੨ ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
אלה פקודי בני ישראל לבית אבתם כל פקודי המחנת לצבאתם שש מאות אלף ושלשת אלפים וחמש מאות וחמשים׃
33 ੩੩ ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
והלוים לא התפקדו בתוך בני ישראל כאשר צוה יהוה את משה׃
34 ੩੪ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।
ויעשו בני ישראל ככל אשר צוה יהוה את משה כן חנו לדגליהם וכן נסעו איש למשפחתיו על בית אבתיו׃

< ਗਿਣਤੀ 2 >