< ਗਿਣਤੀ 2 >
1 ੧ ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ
TUHAN berkata kepada Musa dan Harun:
2 ੨ ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।
"Pada waktu orang Israel mendirikan perkemahan, setiap orang harus berkemah di sekeliling panji kesatuannya dengan lambang kaumnya sendiri. Seluruh perkemahan itu harus didirikan di sekeliling Kemah-Ku, tetapi agak jauh sedikit dari padanya."
3 ੩ ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।
Di sebelah timur, laskar yang bernaung di bawah panji kesatuan Yehuda harus berkemah menurut pasukan dengan pemimpinnya masing-masing dalam susunan ini: (Suku-Pemimpin-Jumlah orang), Yehuda-Nahason anak Aminadab-74.600, Isakhar-Netaneel anak Zuar-54.400, Zebulon-Eliab anak Helon-57.400; Seluruhnya: 186.400. Kesatuan Yehuda harus berangkat paling dahulu.
4 ੪ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ।
5 ੫ ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।
6 ੬ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।
7 ੭ ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।
8 ੮ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ।
9 ੯ ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।
10 ੧੦ ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।
Di sebelah selatan, laskar yang bernaung di bawah panji kesatuan Ruben, harus berkemah menurut pasukan dengan pemimpinnya masing-masing dalam susunan ini: (Suku-Pemimpin-Jumlah orang) Ruben-Elizur anak Syedeur-46.500, Simeon-Selumiel anak Zurisyadai-59.300, Gad-Elyasaf anak Rehuel-45.650; Seluruhnya: 151.450. Kesatuan Ruben harus berangkat sebagai yang kedua.
11 ੧੧ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ।
12 ੧੨ ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ।
13 ੧੩ ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ।
14 ੧੪ ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ।
15 ੧੫ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।
16 ੧੬ ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।
17 ੧੭ ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।
Sesudah itu, di tengah-tengah seluruh laskar Israel, berjalan suku Lewi dengan memikul Kemah TUHAN. Seperti mereka berkemah, begitu juga mereka berjalan, masing-masing di tempatnya menurut panji-panji mereka.
18 ੧੮ ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ।
Di sebelah barat, laskar yang bernaung di bawah panji kesatuan Efraim harus berkemah menurut pasukan dengan pemimpinnya masing-masing dalam susunan ini: (Suku-Pemimpin-Jumlah orang), Efraim-Elisama anak Amihud-40.500, Manasye-Gamaliel anak Pedazur-32.200, Benyamin-Abidan anak Gideoni-35.400; Seluruhnya: 108.100. Kesatuan Efraim harus berjalan di belakang suku Lewi.
19 ੧੯ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ।
20 ੨੦ ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ।
21 ੨੧ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ।
22 ੨੨ ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ।
23 ੨੩ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ।
24 ੨੪ ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।
25 ੨੫ ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ।
Di sebelah utara, laskar yang bernaung di bawah panji kesatuan Dan harus berkemah menurut pasukan dengan pemimpinnya masing-masing dalam susunan ini: (Suku-Pemimpin-Jumlah orang), Dan-Ahiezer anak Amisyadai-62.700, Asyer-Pagiel anak Okhran-41.500, Naftali-Ahira anak Enan-53.400; Seluruhnya: 157.600. Kesatuan Dan berangkat sebagai yang terakhir.
26 ੨੬ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ।
27 ੨੭ ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ।
28 ੨੮ ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ।
29 ੨੯ ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ।
30 ੩੦ ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ।
31 ੩੧ ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।
32 ੩੨ ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
Jumlah orang Israel yang terdaftar dalam kesatuan-kesatuan menurut pasukan masing-masing, adalah 603.550 orang.
33 ੩੩ ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Seperti diperintahkan TUHAN kepada Musa, orang Lewi tidak didaftarkan bersama dengan orang-orang Israel yang lain.
34 ੩੪ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।
Orang Israel melakukan segala yang diperintahkan TUHAN kepada Musa. Masing-masing berkemah di sekeliling panjinya sendiri, dan berangkat menurut kaumnya dan keluarganya.