< ਗਿਣਤੀ 20 >
1 ੧ ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।
Potom stigoše Izraelci, sva zajednica, u pustinju Sin u prvome mjesecu. Narod se nastani u Kadešu. Ondje umrije Mirjam i ondje je sahraniše.
2 ੨ ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ।
Nije bilo vode za zajednicu. Stoga se udruže protiv Mojsija i protiv Arona.
3 ੩ ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ!
Narod se poče svađati s Mojsijem i govoriti: “Da smo bar izginuli kad su nam i braća poginula pred Jahvom!
4 ੪ ਤੁਸੀਂ ਯਹੋਵਾਹ ਦੀ ਸਭਾ ਨੂੰ ਕਿਉਂ ਇਸ ਉਜਾੜ ਵਿੱਚ ਲੈ ਕੇ ਆਏ ਹੋ, ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?
Zašto ste doveli Jahvinu zajednicu u ovu pustinju da ovdje pomremo i mi i naša stoka?
5 ੫ ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ।
Zašto ste nas izveli iz Egipta da nas dovedete u ovo nesretno mjesto; mjesto u kojem nema ni žita, ni smokava, ni loze, ni mogranja? Nema ni vode da pijemo.”
6 ੬ ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ।
Mojsije i Aron odu ispred zajednice do ulaza u Šator sastanka i padnu ničice. Tada im se pokaza slava Jahvina.
7 ੭ ਯਹੋਵਾਹ ਨੇ ਮੂਸਾ ਨੂੰ ਆਖਿਆ,
I Jahve reče Mojsiju:
8 ੮ ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।
“Uzmi štap pa ti i tvoj brat Aron skupite zajednicu. Onda, na njihove oči, progovorite pećini da ustupi svoje vode. Iz pećine im izvedi vodu te napoj zajednicu i njezino blago.”
9 ੯ ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
Mojsije uzme štap ispred Jahve kako mu je naredio.
10 ੧੦ ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?
Zatim Mojsije i Aron skupe zbor pred pećinu pa im Mojsije rekne: “Čujte, buntovnici! Hoćemo li vam iz ove pećine izvesti vodu?”
11 ੧੧ ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।
Zatim Mojsije podigne ruku i dvaput udari štapom o pećinu: voda provali u obilju, pa su mogli piti i zajednica i njezino blago.
12 ੧੨ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।
Potom će Jahve Mojsiju i Aronu: “Budući da se niste pouzdavali u me i niste me svetim očitovali u očima sinova Izraelovih, nećete uvesti ovaj zbor u zemlju koju im dajem.”
13 ੧੩ ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
To su Meripske vode, kraj njih su se Izraelci prepirali s Jahvom, a on se pokazao svetim.
14 ੧੪ ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।
Iz Kadeša pošalje Mojsije glasnike: “Kralju Edoma. Ovako veli tvoj brat Izrael: 'Ti znaš sve jade koji su nas snašli.
15 ੧੫ ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ।
Naši se preci spustiše u Egipat. U Egiptu smo proboravili mnogo vremena. Egipćani su s nama i s našim precima loše postupali.
16 ੧੬ ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
Stoga smo vapili Jahvi, i on ču naš glas i posla anđela koji nas izbavi iz Egipta. Evo nas sad u Kadešu, gradu uz rub tvoga područja.
17 ੧੭ ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
Pusti nas da prođemo kroz tvoju zemlju. Nećemo ići preko polja ni vinograda niti ćemo piti vodu iz bunara; ići ćemo Kraljevskim putem, ne skrećući ni desno ni lijevo, dok ne prođemo tvoje područje.”
18 ੧੮ ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।
Edom mu odgovori: “Ne prolazi preko moje zemlje, jer eto me s mačem preda te!”
19 ੧੯ ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।
“Ići ćemo utrenikom”, rekoše Izraelci, “a budemo li pili tvoje vode, mi i naša stada, za to ćemo ti platiti. Ništa više, samo da prođemo pješice.”
20 ੨੦ ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ। ਅਦੋਮ ਵੱਡੀ ਸੈਨਾਂ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ।
“Ne prolazi!” - odgovori. I Edom mu izađe u susret s mnogo ljudi i s velikom silom.
21 ੨੧ ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।
Tako Edom nije dopustio Izraelu da prođe kroz njegovo područje i Izrael se okrenu od njega.
22 ੨੨ ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।
Zaputivši se od Kadeša, stigoše Izraelci, sva zajednica, k brdu Horu.
23 ੨੩ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,
Kod brda Hora, uz među edomsku, reče Jahve Mojsiju i Aronu:
24 ੨੪ ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
“Neka se Aron pridruži svojim precima! Neće ući u zemlju koju dajem Izraelcima, jer ste se oprli mojoj zapovijedi kod Meripskih voda.
25 ੨੫ ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
Uzmi Arona i njegova sina Eleazara, pa ih izvedi na brdo Hor.
26 ੨੬ ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
I svuci Aronu njegove haljine pa ih obuci njegovu sinu Eleazaru. Aron će se pridružiti precima, umrijet će ondje.”
27 ੨੭ ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
Mojsije učini kako naredi Jahve. Pred svom zajednicom popeše se na brdo Hor.
28 ੨੮ ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
Mojsije svuče s Arona njegove haljine te ih obuče njegovu sinu Eleazaru. Ondje navrh brda umrije Aron. Zatim se Mojsije i Eleazar spustiše s brda.
29 ੨੯ ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।
Sva zajednica vidje da je Aron preminuo i sav dom Izraelov oplakivaše Arona trideset dana.