< ਗਿਣਤੀ 21 >
1 ੧ ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।
When the Canaanite king of Arad, who lived in the Negev, heard that Israel was coming along the road to Atharim, he attacked Israel and captured some prisoners.
2 ੨ ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।
So Israel made a vow to the LORD: “If You will deliver this people into our hands, we will devote their cities to destruction.”
3 ੩ ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।
And the LORD heard Israel’s plea and delivered up the Canaanites. Israel devoted them and their cities to destruction; so they named the place Hormah.
4 ੪ ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।
Then they set out from Mount Hor along the route to the Red Sea, in order to bypass the land of Edom. But the people grew impatient on the journey
5 ੫ ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
and spoke against God and against Moses: “Why have you led us up out of Egypt to die in the wilderness? There is no bread or water, and we detest this wretched food!”
6 ੬ ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
So the LORD sent venomous snakes among the people, and many of the Israelites were bitten and died.
7 ੭ ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।
Then the people came to Moses and said, “We have sinned by speaking against the LORD and against you. Intercede with the LORD so He will take the snakes away from us.” So Moses interceded for the people.
8 ੮ ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।
Then the LORD said to Moses, “Make a fiery serpent and mount it on a pole. When anyone who is bitten looks at it, he will live.”
9 ੯ ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।
So Moses made a bronze snake and mounted it on a pole. If anyone who was bitten looked at the bronze snake, he would live.
10 ੧੦ ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।
Then the Israelites set out and camped at Oboth.
11 ੧੧ ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।
They journeyed from Oboth and camped at Iye-abarim in the wilderness opposite Moab to the east.
12 ੧੨ ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।
From there they set out and camped in the Valley of Zered.
13 ੧੩ ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
From there they moved on and camped on the other side of the Arnon, in the wilderness that extends into the Amorite territory. Now the Arnon is the border between the Moabites and the Amorites.
14 ੧੪ ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।
Therefore it is stated in the Book of the Wars of the LORD: “Waheb in Suphah and the wadis of the Arnon,
15 ੧੫ ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।
even the slopes of the wadis that extend to the site of Ar and lie along the border of Moab.”
16 ੧੬ ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
From there they went on to Beer, the well where the LORD said to Moses, “Gather the people so that I may give them water.”
17 ੧੭ ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।
Then Israel sang this song: “Spring up, O well, all of you sing to it!
18 ੧੮ ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
The princes dug the well; the nobles of the people hollowed it out with their scepters and with their staffs.” From the wilderness the Israelites went on to Mattanah,
19 ੧੯ ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
and from Mattanah to Nahaliel, and from Nahaliel to Bamoth,
20 ੨੦ ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ।
and from Bamoth to the valley in Moab where the top of Pisgah overlooks the wasteland.
21 ੨੧ ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,
Then Israel sent messengers to Sihon king of the Amorites, saying,
22 ੨੨ ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
“Let us pass through your land. We will not cut through any field or vineyard, or drink water from any well. We will stay on the King’s Highway until we have passed through your territory.”
23 ੨੩ ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।
But Sihon would not let Israel pass through his territory. Instead, he gathered his whole army and went out to confront Israel in the wilderness. When he came to Jahaz, he fought against Israel.
24 ੨੪ ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
And Israel put him to the sword and took possession of his land, from the Arnon to the Jabbok—but only up to the border of the Ammonites, because it was fortified.
25 ੨੫ ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
Israel captured all the cities of the Amorites and occupied them, including Heshbon and all its villages.
26 ੨੬ ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।
Heshbon was the city of Sihon king of the Amorites, who had fought against the former king of Moab and taken all his land as far as the Arnon.
27 ੨੭ ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।
That is why the poets say: “Come to Heshbon, let it be rebuilt; let the city of Sihon be restored.
28 ੨੮ ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।
For a fire went out from Heshbon, a blaze from the city of Sihon. It consumed Ar of Moab, the rulers of Arnon’s heights.
29 ੨੯ ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ!
Woe to you, O Moab! You are destroyed, O people of Chemosh! He gave up his sons as refugees, and his daughters into captivity to Sihon king of the Amorites.
30 ੩੦ ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ।
But we have overthrown them; Heshbon is destroyed as far as Dibon. We demolished them as far as Nophah, which reaches to Medeba.”
31 ੩੧ ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।
So Israel lived in the land of the Amorites.
32 ੩੨ ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
After Moses had sent spies to Jazer, Israel captured its villages and drove out the Amorites who were there.
33 ੩੩ ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ।
Then they turned and went up the road to Bashan, and Og king of Bashan and his whole army came out to meet them in battle at Edrei.
34 ੩੪ ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।
But the LORD said to Moses, “Do not fear him, for I have delivered him into your hand, along with all his people and his land. Do to him as you did to Sihon king of the Amorites, who lived in Heshbon.”
35 ੩੫ ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।
So they struck down Og, along with his sons and his whole army, until no remnant was left. And they took possession of his land.