< ਗਿਣਤੀ 21 >

1 ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।
And the Canaanite, the king of Arad who dwelt in the South, heard that Israel had entered by the way of Atharim, —so he made war with Israel, and took some of them captive.
2 ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।
Then Israel vowed vow unto Yahweh, and said, —If thou wilt, surely deliver up, this people into my hand, then will I utterly destroy their cities.
3 ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ ਪੈ ਗਿਆ।
And Yahweh hearkened unto the voice of Israel and delivered up the Canaanite into his hand, so he utterly destroyed them, and their cities, and called the name of the place Hormah [that is, "Utter Destruction"].
4 ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।
Then brake they up from Mount Hor, by way of the Red Sea, to go round the land of Edom, —and the soul of the people became impatient because of the way,
5 ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
So then the people spake against God and against Moses, Wherefore have ye brought us up out of Egypt, to die in the desert? for there is neither bread nor water, and our soul, doth loathe this contemptible bread!
6 ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
And Yahweh sent among the people the poisonous serpents, and they bit the people, —and much people out of Israel died.
7 ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।
Then came the people of Israel unto Moses and said—We have sinned in that we spake against Yahweh and against thee, Pray thou unto Yahweh, that he may take from us the serpent. So Moses prayed for the people.
8 ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।
Then said Yahweh unto Moses—Make thee a like serpent, and put it upon standard, —and it shall come to pass, that, any one who is bitten, as soon as he seeth it, shall live.
9 ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ।
So Moses made a serpent of bronze, and put it upon the standard, —and it came to pass—that if the serpent had bitten any man, as soon as he directed his look unto the serpent of bronze, he lived.
10 ੧੦ ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।
And the sons of Israel brake up, —and encamped in Oboth.
11 ੧੧ ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।
And they brake up from Oboth, —and encamped in Ije-Abarim, in the desert which is over against Moab, towards the rising of the sun.
12 ੧੨ ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।
From thence, brake they up, —and encamped in the ravine of Zered.
13 ੧੩ ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
From thence, brake they up, and encamped on the other side of Arnon which is in the desert, that cometh forth out of the boundary of the Amorites, —for, Arnon, is the boundary of Moab, between Moab and the Amorites.
14 ੧੪ ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ।
For this cause is it said, in the Book of the Wars of Yahweh, — …Waheb with a hurricane, And the ravines of Arnon;
15 ੧੫ ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।
And the bottom of the ravines, that extendeth toward the dwelling of Ar, —And adjoineth to the boundary of Moab,
16 ੧੬ ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
And from thence, towards Beer, —the same, is the well whereof Yahweh said unto Moses, Gather together the people, that I may give them water.
17 ੧੭ ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।
Then, sang Israel this song, —Spring thou up, O well! Respond ye thereunto;
18 ੧੮ ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
A well!—princes digged it, Nobles of the people, delved it, With a sceptre, With their staves. And, from the desert, to Mattanah;
19 ੧੯ ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
and from Mattanah, to Nahaliel; and from Nahaliel, to Bamoth;
20 ੨੦ ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ।
and, from Bamoth of the valley, which is in the field-country of Moab, to the top of Pisgah, —which overlooketh Jeshimon.
21 ੨੧ ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,
Then sent Israel messengers, unto Sihon king of the Amorites, saying:
22 ੨੨ ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
Let me pass through thy land we will not turn aside into field or into vineyard, nor will we drink the water of a well, —by the king’s road, will we go, until we get through thy boundary.
23 ੨੩ ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।
And Sihon suffered not Israel to pass through his boundary, but Sihon gathered together all his people, and came forth to meet Israel, towards the desert, and entered Jahaz, and fought with Israel.
24 ੨੪ ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
And Israel smote him with the edge of the sword, —and took possession of his land, from Arnon unto Jabbok, unto the sons of Ammon, for strong, was the boundary of the sons of Ammon.
25 ੨੫ ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
So Israel took all these cities, —and Israel dwelt in all the cities of the Amorites, in Heshbon and in all her villages;
26 ੨੬ ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।
for, as for Heshbon, the city of Sihon king of the Amorites, it was, he, having fought with the former king of Moab, and taken all his land out of his hand, unto Arnon.
27 ੨੭ ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।
For this cause, say the poets—Enter ye Heshbon, —Built and prepared be the city of Sihon;
28 ੨੮ ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।
For, a fire, hath come forth out of Heshbon, A flame, out of the stronghold of Sihon; It hath consumed Ar of Moab, The lords of the high places of Arnon.
29 ੨੯ ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ!
Woe to thee, Moab, Thou art lost, O people of Chemosh, —He hath given up his sons as fugitives, And his daughters into captivity, Unto the king of the Amorites, Sihon.
30 ੩੦ ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ ਹੋਇਆ, ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ।
Then we shot them—Heshbon is destroyed, as far as Dibon, —Then laid we waste as far as Nophah, A fire reacheth unto Medeba.
31 ੩੧ ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।
So then Israel dwelt in the land of the Amorites.
32 ੩੨ ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
And Moses sent to spy out Jazer, and they captured the villages thereof, —and dispossessed the Amorites that were there.
33 ੩੩ ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ।
Then turned they, and went up by the way of Bashan, —and Og, king of Bashan, came forth to meet them—he and all his people, to give battle at Edrei.
34 ੩੪ ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।
Then said Yahweh unto Moses—Do not fear him, for into thy hand, have I delivered him and all his people, and his land, —Therefore shalt thou do unto him, as thou didst unto Sihon king of the Amorites, who was dwelling in Heshbon.
35 ੩੫ ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।
So then they smote him and his sons and all his people, until there was not left him a remnant, —and took possession of his land.

< ਗਿਣਤੀ 21 >