< ਗਿਣਤੀ 22 >
1 ੧ ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ।
Eka jo-Israel nowuotho e pewe mag Moab mi gibworo e dho Aora Jordan momanyore gi Jeriko.
2 ੨ ਸਿੱਪੋਰ ਦੇ ਪੁੱਤਰ ਬਾਲਾਕ ਨੇ ਸਭ ਕੁਝ ਵੇਖਿਆ ਜੋ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ ਸੀ।
Balak wuod Zipor noneno gigo duto mane jo-Israel osetimo ni jo-Amor,
3 ੩ ਇਸ ਲਈ ਮੋਆਬ ਉਸ ਪਰਜਾ ਤੋਂ ਬਹੁਤ ਡਰਿਆ ਕਿਉਂ ਜੋ ਉਹ ਗਿਣਤੀ ਵਿੱਚ ਵੱਧ ਸਨ, ਸੋ ਮੋਆਬ ਇਸਰਾਏਲੀਆਂ ਦੇ ਕਾਰਨ ਬਹੁਤ ਘਬਰਾਇਆ।
kendo Moab ne nigi bwok maduongʼ nikech jogo ne ngʼeny ahinya. Adiera, Moab luoro nomako ahinya nikech jo-Israel.
4 ੪ ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ।
Jo-Moab nowacho ne jodong Midian niya, “Oganda mangʼenyni biro tieko gimoro amora ma wan-go, mana kaka rwath tieko lum manie pap.” Omiyo Balak wuod Zipor, mane ruodh Moab e kindeno,
5 ੫ ਫੇਰ ਉਸ ਨੇ ਪਥੋਰ ਨਗਰ ਨੂੰ, ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿੱਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ।
nooro joote mondo oluong Balaam wuod Beor, mane ni Pethor but Aora Yufrate, mantiere e piny mane onywole. Balak nowacho kama: “Ogandagi oa Misri; gipongʼo wangʼ piny kendo gidak machiegni koda.
6 ੬ ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।
Koro bi mondo ikwongʼ jogi, nikech tekregi thoth. Dibed ni bangʼ ma anyalo loyogi mi ariembgi gia e pinyni. Nimar angʼeyo ni joma igwedho ogwedhi, kendo joma ikwongʼo okwongʼ.”
7 ੭ ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
Jodong Moab kod Midian nowuok, ka gikawo chudo mar koro. Kane gichopo ir Balaam, neginyise gima Balak nowacho.
8 ੮ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ। ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ।
Balaam nowachonegi niya, “Ninduru ka kawuono kendo abiro miyou dwoko ma Jehova Nyasaye omiya.” Omiyo jotend jo-Moab nobedo kode.
9 ੯ ਪਰਮੇਸ਼ੁਰ ਨੇ ਬਿਲਆਮ ਨੂੰ ਪੁੱਛਿਆ ਕਿ ਇਹ ਮਨੁੱਖ ਤੇਰੇ ਨਾਲ ਕੌਣ ਹਨ?
Nyasaye nofwenyore ne Balaam mopenje niya, “Magi ngʼa gini man kodigi?”
10 ੧੦ ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।
To Balaam nonyiso Nyasaye niya, “Balak wuod Zipor, ma ruodh Moab, noorona ote ni:
11 ੧੧ ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।
‘Joma oa Misri opongʼo wangʼ piny. Koro bi kendo ikwongʼnagi. Dibed ni bangʼe anyalo kedo kodgi mi ariembgi.’”
12 ੧੨ ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।
To Nyasaye nowacho ne Balaam niya, “Kik idhi kodgi. Kik ikwongʼ jogo, nikech gin joma ogwedhi.”
13 ੧੩ ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।
Kinyne gokinyi Balaam noa malo mi owachone jotend Balak niya, “Doguru e pinyu, nimar Jehova Nyasaye osedagi weya mondo adhi kodu.”
14 ੧੪ ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।
Omiyo jotend jo-Moab nodok ir Balak mi owacho niya, “Balaam nodagi biro kodwa.”
15 ੧੫ ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।
Eka Balak nooro jotelo mamoko mangʼeny moloyo kendo mongirore moloyo mokwongo ka.
16 ੧੬ ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।
Negidok ir Balaam mi giwachone kama: “Ma e gima Balak wuod Zipor wacho: Kik iwe gimoro amora tami biro ira,
17 ੧੭ ਕਿਉਂ ਜੋ ਮੈਂ ਤੁਹਾਡਾ ਵੱਡਾ ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜ਼ਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ।
nikech abiro chuli maber kendo timoni gimoro amora miwacho. Bi mondo ikwongʼna ogandani.”
18 ੧੮ ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ।
To Balaam nodwoko jotij Balak niya, “Kata ne bed ni Balak ne omiya kar dakne mopongʼ gi fedha gi dhahabu, to ok anyal timo gimoro amora maduongʼ kata matin makalo chik mar Jehova Nyasaye ma Nyasacha.
19 ੧੯ ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ।
Koro ninduru ka otienoni kaka jowadu mamoko ka notimo, mondo abi awinjiane gima nyien ma Jehova Nyasaye biro nyisa kuom wachni.”
20 ੨੦ ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।
Nyasaye nofwenyore ne Balaam otienono mowachone niya, “Nikech jogi obiro luongi, yie idhi kodgi, to kata kamano itim mana gima anyisi.”
21 ੨੧ ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।
Balaam nochiewo gokinyi, moidho pundane kendo nodhi gi jotelo mag Moab.
22 ੨੨ ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।
To mirima nomako Nyasaye ahinya kane odhi, kendo malaika mar Jehova Nyasaye nochungʼ e yo mondo ogengʼne. Balaam noidho pundane, kendo jotijene ariyo bende ne ni kode.
23 ੨੩ ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।
Kane pundano oneno malaika mar Jehova Nyasaye kochungʼ e chuny yo kotingʼo ligangla e lwete, nobaro oko mar yo modhi e puodho. Balaam nogoye mondo oduog e wangʼ yo.
24 ੨੪ ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
Eka malaika mar Jehova Nyasaye nodhi mochungʼ kamoro ma yo dinygo e kind puothe ariyo mag mzabibu kama ochiel gohinga koni gi koni.
25 ੨੫ ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।
Kane pundano oneno malaika mar Jehova Nyasaye, nosudo machiegni gohingano moreyo tiend Balaam gohingano. Omiyo nogoyo pundano kendo.
26 ੨੬ ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
Eka malaika mar Jehova Nyasaye nosudo nyime mi ochungʼ kama diny maonge thuolo mar lokruok, korachwich kata koracham.
27 ੨੭ ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
Kane pundano oneno malaika mar Jehova Nyasaye, nonindo piny e tiend Balaam, kendo ii Balaam nowangʼ mi ochwade gi luth.
28 ੨੮ ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
Eka Jehova Nyasaye noyawo dho pundano, kendo nowacho ne Balaam niya, “En angʼo masetimoni momiyo isegoya nyadidek?”
29 ੨੯ ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
Balaam nodwoko pundano niya, “Isemiya achalo ngʼama ofuwo! Kane bed ni an-gi ligangla e lweta, to dikoro asenegi.”
30 ੩੦ ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
Pundano nopenjo Balaam niya, “Donge an mana pundani owuon, ma isebedo ka iidho, nyaka kawuononi? Bende iseneno ka an gi kido mar timoni gima chalo kama?” Nodwoke niya, “Ooyo.”
31 ੩੧ ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
Bangʼe Jehova Nyasaye noyawo wenge Balaam, mi noneno malaika mar Jehova Nyasaye kochungʼ e wangʼ yo korieyo ligangla mare. Omiyo nokulore piny kendo nopodho auma e lowo.
32 ੩੨ ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।
Malaika mar Jehova Nyasaye nopenje niya, “Angʼo momiyo isechwado pundani nyadidek? Abiro mondo agengʼi nikech yoreni obam e nyima.
33 ੩੩ ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ।
Punda nonena nyadidek mobaro oa yo. To ka dine ok obaro, to dine asenegi, to en to aweye odhi.”
34 ੩੪ ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।
Balaam nowacho ne malaika mar Jehova Nyasaye niya, “Asetimo richo. Ne ok angʼeyo nine ichungʼ e wangʼ yo mondo igengʼna. Koro ka ok imor, to abiro dok dala.”
35 ੩੫ ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
Malaika mar Jehova Nyasaye nowacho ne Balaam niya, “Dhiyo adhiya gi jogi, to iwach mana gima awachoni.” Omiyo Balaam nodhi gi jodong Balak.
36 ੩੬ ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
Kane Balak owinjo ni Balaam biro, nowuok mondo oromne e dala jo-Moab mokiewo gi aora Arnon, e giko mar pinye.
37 ੩੭ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?
Balak nowacho ne Balaam niya, “Donge ne aoroni joote mondo ibi ira piyo? Angʼo ma nomoni biro ira? Koso iparo ni ok anyal chuli?”
38 ੩੮ ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।
Balaam nodwoko niya, “Mano ber, eri asebiro. Koso iparo ni anyalo wacho gimoro amora? Ooyo, nyaka awach mana gima Nyasaye oketo e dhoga.”
39 ੩੯ ਫੇਰ ਬਿਲਆਮ ਬਾਲਾਕ ਨਾਲ ਚੱਲਿਆ ਗਿਆ ਅਤੇ ਉਹ ਕਿਰਯਤ-ਹਸੋਥ ਵਿੱਚ ਆਏ।
Eka Balaam nodhi gi Balak nyaka Kiriath Huzoth.
40 ੪੦ ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ।
Balak nochiwo misango mar dhok kod rombe, kendo nochiwo moko ne Balaam kod jodongo mane ni kode.
41 ੪੧ ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।
Kinyne gokinyi Balak nokawo Balaam motero Bamoth Baal, kendo kanyo noneno bath oganda.