< ਗਿਣਤੀ 22 >

1 ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ।
וַיִּסְע֖וּ בְּנֵ֣י יִשְׂרָאֵ֑ל וַֽיַּחֲנוּ֙ בְּעַֽרְבֹ֣ות מֹואָ֔ב מֵעֵ֖בֶר לְיַרְדֵּ֥ן יְרֵחֹֽו׃ ס
2 ਸਿੱਪੋਰ ਦੇ ਪੁੱਤਰ ਬਾਲਾਕ ਨੇ ਸਭ ਕੁਝ ਵੇਖਿਆ ਜੋ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ ਸੀ।
וַיַּ֥רְא בָּלָ֖ק בֶּן־צִפֹּ֑ור אֵ֛ת כָּל־אֲשֶׁר־עָשָׂ֥ה יִשְׂרָאֵ֖ל לָֽאֱמֹרִֽי׃
3 ਇਸ ਲਈ ਮੋਆਬ ਉਸ ਪਰਜਾ ਤੋਂ ਬਹੁਤ ਡਰਿਆ ਕਿਉਂ ਜੋ ਉਹ ਗਿਣਤੀ ਵਿੱਚ ਵੱਧ ਸਨ, ਸੋ ਮੋਆਬ ਇਸਰਾਏਲੀਆਂ ਦੇ ਕਾਰਨ ਬਹੁਤ ਘਬਰਾਇਆ।
וַיָּ֨גָר מֹואָ֜ב מִפְּנֵ֥י הָעָ֛ם מְאֹ֖ד כִּ֣י רַב־ה֑וּא וַיָּ֣קָץ מֹואָ֔ב מִפְּנֵ֖י בְּנֵ֥י יִשְׂרָאֵֽל׃
4 ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ।
וַיֹּ֨אמֶר מֹואָ֜ב אֶל־זִקְנֵ֣י מִדְיָ֗ן עַתָּ֞ה יְלַחֲכ֤וּ הַקָּהָל֙ אֶת־כָּל־סְבִ֣יבֹתֵ֔ינוּ כִּלְחֹ֣ךְ הַשֹּׁ֔ור אֵ֖ת יֶ֣רֶק הַשָּׂדֶ֑ה וּבָלָ֧ק בֶּן־צִפֹּ֛ור מֶ֥לֶךְ לְמֹואָ֖ב בָּעֵ֥ת הַהִֽוא׃
5 ਫੇਰ ਉਸ ਨੇ ਪਥੋਰ ਨਗਰ ਨੂੰ, ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿੱਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ।
וַיִּשְׁלַ֨ח מַלְאָכִ֜ים אֶל־בִּלְעָ֣ם בֶּן־בְּעֹ֗ור פְּ֠תֹורָה אֲשֶׁ֧ר עַל־הַנָּהָ֛ר אֶ֥רֶץ בְּנֵי־עַמֹּ֖ו לִקְרֹא־לֹ֑ו לֵאמֹ֗ר הִ֠נֵּה עַ֣ם יָצָ֤א מִמִּצְרַ֙יִם֙ הִנֵּ֤ה כִסָּה֙ אֶת־עֵ֣ין הָאָ֔רֶץ וְה֥וּא יֹשֵׁ֖ב מִמֻּלִֽי׃
6 ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।
וְעַתָּה֩ לְכָה־נָּ֨א אָֽרָה־לִּ֜י אֶת־הָעָ֣ם הַזֶּ֗ה כִּֽי־עָצ֥וּם הוּא֙ מִמֶּ֔נִּי אוּלַ֤י אוּכַל֙ נַכֶּה־בֹּ֔ו וַאֲגָרְשֶׁ֖נּוּ מִן־הָאָ֑רֶץ כִּ֣י יָדַ֗עְתִּי אֵ֤ת אֲשֶׁר־תְּבָרֵךְ֙ מְבֹרָ֔ךְ וַאֲשֶׁ֥ר תָּאֹ֖ר יוּאָֽר׃
7 ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
וַיֵּ֨לְכ֜וּ זִקְנֵ֤י מֹואָב֙ וְזִקְנֵ֣י מִדְיָ֔ן וּקְסָמִ֖ים בְּיָדָ֑ם וַיָּבֹ֙אוּ֙ אֶל־בִּלְעָ֔ם וַיְדַבְּר֥וּ אֵלָ֖יו דִּבְרֵ֥י בָלָֽק׃
8 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ। ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ।
וַיֹּ֣אמֶר אֲלֵיהֶ֗ם לִ֤ינוּ פֹה֙ הַלַּ֔יְלָה וַהֲשִׁבֹתִ֤י אֶתְכֶם֙ דָּבָ֔ר כַּאֲשֶׁ֛ר יְדַבֵּ֥ר יְהוָ֖ה אֵלָ֑י וַיֵּשְׁב֥וּ שָׂרֵֽי־מֹואָ֖ב עִם־בִּלְעָֽם׃
9 ਪਰਮੇਸ਼ੁਰ ਨੇ ਬਿਲਆਮ ਨੂੰ ਪੁੱਛਿਆ ਕਿ ਇਹ ਮਨੁੱਖ ਤੇਰੇ ਨਾਲ ਕੌਣ ਹਨ?
וַיָּבֹ֥א אֱלֹהִ֖ים אֶל־בִּלְעָ֑ם וַיֹּ֕אמֶר מִ֛י הָאֲנָשִׁ֥ים הָאֵ֖לֶּה עִמָּֽךְ׃
10 ੧੦ ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।
וַיֹּ֥אמֶר בִּלְעָ֖ם אֶל־הָאֱלֹהִ֑ים בָּלָ֧ק בֶּן־צִפֹּ֛ר מֶ֥לֶךְ מֹואָ֖ב שָׁלַ֥ח אֵלָֽי׃
11 ੧੧ ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।
הִנֵּ֤ה הָעָם֙ הַיֹּצֵ֣א מִמִּצְרַ֔יִם וַיְכַ֖ס אֶת־עֵ֣ין הָאָ֑רֶץ עַתָּ֗ה לְכָ֤ה קָֽבָה־לִּי֙ אֹתֹ֔ו אוּלַ֥י אוּכַ֛ל לְהִלָּ֥חֶם בֹּ֖ו וְגֵרַשְׁתִּֽיו׃
12 ੧੨ ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।
וַיֹּ֤אמֶר אֱלֹהִים֙ אֶל־בִּלְעָ֔ם לֹ֥א תֵלֵ֖ךְ עִמָּהֶ֑ם לֹ֤א תָאֹר֙ אֶת־הָעָ֔ם כִּ֥י בָר֖וּךְ הֽוּא׃
13 ੧੩ ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।
וַיָּ֤קָם בִּלְעָם֙ בַּבֹּ֔קֶר וַיֹּ֙אמֶר֙ אֶל־שָׂרֵ֣י בָלָ֔ק לְכ֖וּ אֶֽל־אַרְצְכֶ֑ם כִּ֚י מֵאֵ֣ן יְהוָ֔ה לְתִתִּ֖י לַהֲלֹ֥ךְ עִמָּכֶֽם׃
14 ੧੪ ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।
וַיָּק֙וּמוּ֙ שָׂרֵ֣י מֹואָ֔ב וַיָּבֹ֖אוּ אֶל־בָּלָ֑ק וַיֹּ֣אמְר֔וּ מֵאֵ֥ן בִּלְעָ֖ם הֲלֹ֥ךְ עִמָּֽנוּ׃
15 ੧੫ ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।
וַיֹּ֥סֶף עֹ֖וד בָּלָ֑ק שְׁלֹ֣חַ שָׂרִ֔ים רַבִּ֥ים וְנִכְבָּדִ֖ים מֵאֵֽלֶּה׃
16 ੧੬ ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।
וַיָּבֹ֖אוּ אֶל־בִּלְעָ֑ם וַיֹּ֣אמְרוּ לֹ֗ו כֹּ֤ה אָמַר֙ בָּלָ֣ק בֶּן־צִפֹּ֔ור אַל־נָ֥א תִמָּנַ֖ע מֵהֲלֹ֥ךְ אֵלָֽי׃
17 ੧੭ ਕਿਉਂ ਜੋ ਮੈਂ ਤੁਹਾਡਾ ਵੱਡਾ ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜ਼ਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ।
כִּֽי־כַבֵּ֤ד אֲכַבֶּדְךָ֙ מְאֹ֔ד וְכֹ֛ל אֲשֶׁר־תֹּאמַ֥ר אֵלַ֖י אֶֽעֱשֶׂ֑ה וּלְכָה־נָּא֙ קָֽבָה־לִּ֔י אֵ֖ת הָעָ֥ם הַזֶּֽה׃
18 ੧੮ ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ।
וַיַּ֣עַן בִּלְעָ֗ם וַיֹּ֙אמֶר֙ אֶל־עַבְדֵ֣י בָלָ֔ק אִם־יִתֶּן־לִ֥י בָלָ֛ק מְלֹ֥א בֵיתֹ֖ו כֶּ֣סֶף וְזָהָ֑ב לֹ֣א אוּכַ֗ל לַעֲבֹר֙ אֶת־פִּי֙ יְהוָ֣ה אֱלֹהָ֔י לַעֲשֹׂ֥ות קְטַנָּ֖ה אֹ֥ו גְדֹולָֽה׃
19 ੧੯ ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ।
וְעַתָּ֗ה שְׁב֨וּ נָ֥א בָזֶ֛ה גַּם־אַתֶּ֖ם הַלָּ֑יְלָה וְאֵ֣דְעָ֔ה מַה־יֹּסֵ֥ף יְהוָ֖ה דַּבֵּ֥ר עִמִּֽי׃
20 ੨੦ ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।
וַיָּבֹ֨א אֱלֹהִ֥ים ׀ אֶל־בִּלְעָם֮ לַיְלָה֒ וַיֹּ֣אמֶר לֹ֗ו אִם־לִקְרֹ֤א לְךָ֙ בָּ֣אוּ הָאֲנָשִׁ֔ים ק֖וּם לֵ֣ךְ אִתָּ֑ם וְאַ֗ךְ אֶת־הַדָּבָ֛ר אֲשֶׁר־אֲדַבֵּ֥ר אֵלֶ֖יךָ אֹתֹ֥ו תַעֲשֶֽׂה׃
21 ੨੧ ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।
וַיָּ֤קָם בִּלְעָם֙ בַּבֹּ֔קֶר וַֽיַּחֲבֹ֖שׁ אֶת־אֲתֹנֹ֑ו וַיֵּ֖לֶךְ עִם־שָׂרֵ֥י מֹואָֽב׃
22 ੨੨ ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।
וַיִּֽחַר־אַ֣ף אֱלֹהִים֮ כִּֽי־הֹולֵ֣ךְ הוּא֒ וַיִּתְיַצֵּ֞ב מַלְאַ֧ךְ יְהוָ֛ה בַּדֶּ֖רֶךְ לְשָׂטָ֣ן לֹ֑ו וְהוּא֙ רֹכֵ֣ב עַל־אֲתֹנֹ֔ו וּשְׁנֵ֥י נְעָרָ֖יו עִמֹּֽו׃
23 ੨੩ ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।
וַתֵּ֣רֶא הָאָתֹון֩ אֶת־מַלְאַ֨ךְ יְהוָ֜ה נִצָּ֣ב בַּדֶּ֗רֶךְ וְחַרְבֹּ֤ו שְׁלוּפָה֙ בְּיָדֹ֔ו וַתֵּ֤ט הָֽאָתֹון֙ מִן־הַדֶּ֔רֶךְ וַתֵּ֖לֶךְ בַּשָּׂדֶ֑ה וַיַּ֤ךְ בִּלְעָם֙ אֶת־הָ֣אָתֹ֔ון לְהַטֹּתָ֖הּ הַדָּֽרֶךְ׃
24 ੨੪ ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
וַֽיַּעֲמֹד֙ מַלְאַ֣ךְ יְהוָ֔ה בְּמִשְׁעֹ֖ול הַכְּרָמִ֑ים גָּדֵ֥ר מִזֶּ֖ה וְגָדֵ֥ר מִזֶּֽה׃
25 ੨੫ ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।
וַתֵּ֨רֶא הָאָתֹ֜ון אֶת־מַלְאַ֣ךְ יְהוָ֗ה וַתִּלָּחֵץ֙ אֶל־הַקִּ֔יר וַתִּלְחַ֛ץ אֶת־רֶ֥גֶל בִּלְעָ֖ם אֶל־הַקִּ֑יר וַיֹּ֖סֶף לְהַכֹּתָֽהּ׃
26 ੨੬ ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
וַיֹּ֥וסֶף מַלְאַךְ־יְהוָ֖ה עֲבֹ֑ור וַֽיַּעֲמֹד֙ בְּמָקֹ֣ום צָ֔ר אֲשֶׁ֛ר אֵֽין־דֶּ֥רֶךְ לִנְטֹ֖ות יָמִ֥ין וּשְׂמֹֽאול׃
27 ੨੭ ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
וַתֵּ֤רֶא הָֽאָתֹון֙ אֶת־מַלְאַ֣ךְ יְהוָ֔ה וַתִּרְבַּ֖ץ תַּ֣חַת בִּלְעָ֑ם וַיִּֽחַר־אַ֣ף בִּלְעָ֔ם וַיַּ֥ךְ אֶת־הָאָתֹ֖ון בַּמַּקֵּֽל׃
28 ੨੮ ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
וַיִּפְתַּ֥ח יְהוָ֖ה אֶת־פִּ֣י הָאָתֹ֑ון וַתֹּ֤אמֶר לְבִלְעָם֙ מֶה־עָשִׂ֣יתִֽי לְךָ֔ כִּ֣י הִכִּיתַ֔נִי זֶ֖ה שָׁלֹ֥שׁ רְגָלִֽים׃
29 ੨੯ ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
וַיֹּ֤אמֶר בִּלְעָם֙ לָֽאָתֹ֔ון כִּ֥י הִתְעַלַּ֖לְתְּ בִּ֑י ל֤וּ יֶשׁ־חֶ֙רֶב֙ בְּיָדִ֔י כִּ֥י עַתָּ֖ה הֲרַגְתִּֽיךְ׃
30 ੩੦ ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
וַתֹּ֨אמֶר הָאָתֹ֜ון אֶל־בִּלְעָ֗ם הֲלֹוא֩ אָנֹכִ֨י אֲתֹֽנְךָ֜ אֲשֶׁר־רָכַ֣בְתָּ עָלַ֗י מֵעֹֽודְךָ֙ עַד־הַיֹּ֣ום הַזֶּ֔ה הַֽהַסְכֵּ֣ן הִסְכַּ֔נְתִּי לַעֲשֹׂ֥ות לְךָ֖ כֹּ֑ה וַיֹּ֖אמֶר לֹֽא׃
31 ੩੧ ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
וַיְגַ֣ל יְהוָה֮ אֶת־עֵינֵ֣י בִלְעָם֒ וַיַּ֞רְא אֶת־מַלְאַ֤ךְ יְהוָה֙ נִצָּ֣ב בַּדֶּ֔רֶךְ וְחַרְבֹּ֥ו שְׁלֻפָ֖ה בְּיָדֹ֑ו וַיִּקֹּ֥ד וַיִּשְׁתַּ֖חוּ לְאַפָּֽיו׃
32 ੩੨ ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।
וַיֹּ֤אמֶר אֵלָיו֙ מַלְאַ֣ךְ יְהוָ֔ה עַל־מָ֗ה הִכִּ֙יתָ֙ אֶת־אֲתֹ֣נְךָ֔ זֶ֖ה שָׁלֹ֣ושׁ רְגָלִ֑ים הִנֵּ֤ה אָנֹכִי֙ יָצָ֣אתִי לְשָׂטָ֔ן כִּֽי־יָרַ֥ט הַדֶּ֖רֶךְ לְנֶגְדִּֽי׃
33 ੩੩ ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ।
וַתִּרְאַ֙נִי֙ הָֽאָתֹ֔ון וַתֵּ֣ט לְפָנַ֔י זֶ֖ה שָׁלֹ֣שׁ רְגָלִ֑ים אוּלַי֙ נָטְתָ֣ה מִפָּנַ֔י כִּ֥י עַתָּ֛ה גַּם־אֹתְכָ֥ה הָרַ֖גְתִּי וְאֹותָ֥הּ הֶחֱיֵֽיתִי׃
34 ੩੪ ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।
וַיֹּ֨אמֶר בִּלְעָ֜ם אֶל־מַלְאַ֤ךְ יְהוָה֙ חָטָ֔אתִי כִּ֚י לֹ֣א יָדַ֔עְתִּי כִּ֥י אַתָּ֛ה נִצָּ֥ב לִקְרָאתִ֖י בַּדָּ֑רֶךְ וְעַתָּ֛ה אִם־רַ֥ע בְּעֵינֶ֖יךָ אָשׁ֥וּבָה לִּֽי׃
35 ੩੫ ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
וַיֹּאמֶר֩ מַלְאַ֨ךְ יְהוָ֜ה אֶל־בִּלְעָ֗ם לֵ֚ךְ עִם־הָ֣אֲנָשִׁ֔ים וְאֶ֗פֶס אֶת־הַדָּבָ֛ר אֲשֶׁר־אֲדַבֵּ֥ר אֵלֶ֖יךָ אֹתֹ֣ו תְדַבֵּ֑ר וַיֵּ֥לֶךְ בִּלְעָ֖ם עִם־שָׂרֵ֥י בָלָֽק׃
36 ੩੬ ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
וַיִּשְׁמַ֥ע בָּלָ֖ק כִּ֣י בָ֣א בִלְעָ֑ם וַיֵּצֵ֨א לִקְרָאתֹ֜ו אֶל־עִ֣יר מֹואָ֗ב אֲשֶׁר֙ עַל־גְּב֣וּל אַרְנֹ֔ן אֲשֶׁ֖ר בִּקְצֵ֥ה הַגְּבֽוּל׃
37 ੩੭ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?
וַיֹּ֨אמֶר בָּלָ֜ק אֶל־בִּלְעָ֗ם הֲלֹא֩ שָׁלֹ֨חַ שָׁלַ֤חְתִּי אֵלֶ֙יךָ֙ לִקְרֹא־לָ֔ךְ לָ֥מָּה לֹא־הָלַ֖כְתָּ אֵלָ֑י הַֽאֻמְנָ֔ם לֹ֥א אוּכַ֖ל כַּבְּדֶֽךָ׃
38 ੩੮ ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।
וַיֹּ֨אמֶר בִּלְעָ֜ם אֶל־בָּלָ֗ק הִֽנֵּה־בָ֙אתִי֙ אֵלֶ֔יךָ עַתָּ֕ה הֲיָכֹ֥ול אוּכַ֖ל דַּבֵּ֣ר מְא֑וּמָה הַדָּבָ֗ר אֲשֶׁ֨ר יָשִׂ֧ים אֱלֹהִ֛ים בְּפִ֖י אֹתֹ֥ו אֲדַבֵּֽר׃
39 ੩੯ ਫੇਰ ਬਿਲਆਮ ਬਾਲਾਕ ਨਾਲ ਚੱਲਿਆ ਗਿਆ ਅਤੇ ਉਹ ਕਿਰਯਤ-ਹਸੋਥ ਵਿੱਚ ਆਏ।
וַיֵּ֥לֶךְ בִּלְעָ֖ם עִם־בָּלָ֑ק וַיָּבֹ֖אוּ קִרְיַ֥ת חֻצֹֽות׃
40 ੪੦ ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ।
וַיִּזְבַּ֥ח בָּלָ֖ק בָּקָ֣ר וָצֹ֑אן וַיְשַׁלַּ֣ח לְבִלְעָ֔ם וְלַשָּׂרִ֖ים אֲשֶׁ֥ר אִתֹּֽו׃
41 ੪੧ ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।
וַיְהִ֣י בַבֹּ֔קֶר וַיִּקַּ֤ח בָּלָק֙ אֶת־בִּלְעָ֔ם וַֽיַּעֲלֵ֖הוּ בָּמֹ֣ות בָּ֑עַל וַיַּ֥רְא מִשָּׁ֖ם קְצֵ֥ה הָעָֽם׃

< ਗਿਣਤੀ 22 >