< ਗਿਣਤੀ 23 >
1 ੧ ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।
И рече Валаам к Валаку: созижди мне зде седмь требищ, и уготовай мне зде седмь телцев и седмь овнов.
2 ੨ ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ।
И сотвори Валак, якоже рече ему Валаам: и вознесе телца и овна на требище.
3 ੩ ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਦ ਉਹ ਇੱਕ ਪਰਬਤ ਉੱਤੇ ਗਿਆ।
И рече Валаам к Валаку: стани у требы своея, и пойду, аще явится мне Бог в сретение, и слово, еже мне укажет, повем тебе. И ста Валак у требы своея.
4 ੪ ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ।
И Валаам иде вопросити Бога, и иде прямо: и явися Бог Валааму. И рече к нему Валаам: седмь требищ изготових и возложих телца и овна на требище.
5 ੫ ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ।
И вложи Бог слово во уста Валааму и рече: возвратився к Валаку тако глаголи.
6 ੬ ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ।
И возвратися к нему: он же стояше у всесожжений своих, и вси князи Моавли с ним: и бысть Дух Божий на нем.
7 ੭ ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ!
И восприим притчу свою рече: от Месопотамии приведе мя Валак царь Моавль, от гор восточных, глаголя: гряди, проклени ми Иакова, и гряди, проклени ми Израиля:
8 ੮ ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ?
что проклену, егоже не кленет Господь? Или что зло реку, егоже не злословит Бог?
9 ੯ ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ।
Яко от верха гор узрю его и от холм проуразумею его: се, людие едини населятся и со языки не вменятся:
10 ੧੦ ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!
кто изследит семя Иаковле? И кто изочтет сонмы Израиля? Да умрет душа моя в душах праведных, и буди семя мое, якоже семя их.
11 ੧੧ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ!
И рече Валак к Валааму: что сотворил еси ми? На проклятие враг моих призвах тя, и се, благословил еси (я) благословением.
12 ੧੨ ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?
И рече Валаам к Валаку: не елика ли вложит Бог во уста моя, сие сохраню глаголати?
13 ੧੩ ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।
И рече к нему Валак: пойди еще со мною на место ино, с негоже не узриши их оттуду, но разве часть некую их узриши, всех же не узриши, и проклени ми их оттуду.
14 ੧੪ ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
И поя его на стражу села, на верх Истесанаго, и созда тамо седмь требищ, и возложи телца и овна на требище.
15 ੧੫ ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
И рече Валаам к Валаку: стани у требы своея, аз же пойду вопросити Бога.
16 ੧੬ ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
И срете Бог Валаама, и вложи слово во уста ему и рече: возвратися к Валаку, и речеши сия.
17 ੧੭ ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,
И возвратися к нему: он же стояше у всесожжений своих, и вси князи Моавли с ним. И рече ему Валак: что глагола Господь?
18 ੧੮ ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।
И восприим притчу свою, рече: востани, Валак, и послушай, внуши свидетель, сыне Сепфоров:
19 ੧੯ ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
не яко человек Бог колеблется, ниже яко сын человеческий изменяется: Той глаголаше, не сотворит ли? Речет, и не пребудет ли?
20 ੨੦ ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।
Се, благословляти приведен есмь: благословлю, и не отвращу:
21 ੨੧ ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
не будет труда во Иакове, ниже узрится болезнь во Израили: Господь Бог его с ним, слава царская на нем:
22 ੨੨ ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ।
Бог изведый его из Египта, якоже слава единорога в нем:
23 ੨੩ ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
несть бо вражбы во Иакове, ниже волхвования во Израили: во время наречется Иакову и Израилю, что совершит Бог:
24 ੨੪ ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।
се, людие яко львичища востанут, и яко лев вознесется: не уснет, дондеже снест лов и кровь посеченых испиет.
25 ੨੫ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!
И рече Валак к Валааму: ни клятвами мне клени их, ниже благословением благослови их.
26 ੨੬ ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?
И отвещав Валаам, рече к Валаку: не рех ли ти, глаголя: слово, еже аще возглаголет Бог, сие сотворю?
27 ੨੭ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।
И рече Валак к Валааму: гряди, пойму тя на место ино, аще угодно будет Богу, и проклени ми их оттуду.
28 ੨੮ ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ।
И поя Валак Валаама на верх Фогора, простирающася в пустыню.
29 ੨੯ ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ।
И рече Валаам к Валаку: созижди мне зде седмь требищ, и уготовай мне зде седмь телцев и седмь овнов.
30 ੩੦ ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
И сотвори Валак, якоже рече ему Валаам: и вознесе телца и овна на требище.