< ਗਿਣਤੀ 24 >

1 ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।
Men da Bileam så, at HERRENS Hu stod til at velsigne Israel, gik han ikke som de forrige Gange hen for at søge Varsler, men vendte sig mod Ørkenen
2 ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।
og Bileam så op og fik Øje på Israel; som lå lejret Stamme for Stamme. Da kom Guds Ånd over ham,
3 ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
og han fremsatte sit Sprog: Så siger Bileam, Beors Søn, så siger Manden, hvis Øje er lukket,
4 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
så siger han, der hører Guds Ord og kender den Højestes Viden, som skuer den Almægtiges Syner, hensunken, med opladt Øje:
5 ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
Hvor herlige er dine Telte, JIakob, og dine Boliger, Israel!
6 ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,
Som Dale, der strækker sig vidt, som Haver langs med en Flod, som Aloetræer, HERREN har plantet, som Cedre ved Vandets Bred.
7 ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।
Dets Spande flyder over med Vand, dets Korn fåt rigelig Væde. Mægtigere end Agagerdets Konge, og ophøjet er dets kongedømme.
8 ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
Gud førte det ud af Ægypten, det har en Vildokses Horn; det opæder de Folkeslag der står det imod, søndrer deres Ben og knuser deres Lænder
9 ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!
Det lægger sig, hviler som en Løve, ja, som en Løvinde, hvo tør vække det! Velsignet, hvo dig velsigner, forbandet, hvo dig forbander!
10 ੧੦ ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।
Da blussede Balaks Vrede op mod Bileam, og han slog Hænderne sammen; og Balak sagde til Bileam: "For at forbande mine Fjender bad jeg dig komme, og se, nu har du velsignet dem tre Gange!
11 ੧੧ ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ।
Skynd dig derhen, hvor du kom fra! Jeg lovede dig rigelig Løn, men mon har HERREN unddraget dig den!"
12 ੧੨ ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।
Men Bileam sagde til Balak: "Sagde jeg ikke allerede til Sendebudene, du sendte mig:
13 ੧੩ ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।
Om Balak så giver mig alt det Sølv og Guld, han har i sit Hus, kan jeg ikke være ulydig mod HERREN og gøre noget som helst af egen Vilje; hvad HERREN siger, vil jeg sige!
14 ੧੪ ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।
Vel, jeg drager til mit Folk, men kom, jeg vil lade dig vide, hvad dette Folk skal gøre ved dit Folk i de sidste Dage."
15 ੧੫ ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
Derpå fremsatte han sit Sprog: Så siger Bileam, Beors Søn, så siger Manden, hvis Øje er lukket,
16 ੧੬ ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
så siger han, der hører Guds Ord og kender den Højestes Viden, som skuer den Almægtiges Syner, hensunken, med opladt Øje:
17 ੧੭ ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
Jeg ser ham, dog ikke nu, jeg skuer ham, dog ikke nær! En Sterne opgår af Jakob, et Herskerspir løfter sig fra Israel! Han knuser Moabs Tindinger og alle Setsønnernes Isse.
18 ੧੮ ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।
Edom bliver et Lydland, og Seirs undslupne går til Grunde, Israel udfolder sin Magt,
19 ੧੯ ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ।
og Jakob kuer sine Fjender.
20 ੨੦ ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ।
Men da han så Amalekiterne, fremsatte han sit Sprog: Det første af Folkene er Amalek, men til sidst vies det til Undergang!
21 ੨੧ ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,
Og da han så Keniterne, fremsatte han sit Sprog: Urokkelig er din Bolig, din Rede bygget på Klippen.
22 ੨੨ ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।
Kain er dog hjemfalden til Undergang! Hvor længe? Assur skal føre dig bort!
23 ੨੩ ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?
Derpå fremsatte han sit Sprog: Ve! Hvo bliver i Live, når Gud lader det ske!
24 ੨੪ ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।
Der kommer Skibe fra Kittæernes Kyst; de kuer Assur, de kuer Eber men også han er viet til Undergang!
25 ੨੫ ਤਾਂ ਬਿਲਆਮ ਉੱਠ ਕੇ ਚਲਾ ਗਿਆ ਅਤੇ ਆਪਣੇ ਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪੈ ਗਿਆ।
Så drog Bileam tilbage til sin Hjemstavn; og Balak gik også bort.

< ਗਿਣਤੀ 24 >