< ਗਿਣਤੀ 24 >
1 ੧ ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।
καὶ ἰδὼν Βαλααμ ὅτι καλόν ἐστιν ἔναντι κυρίου εὐλογεῖν τὸν Ισραηλ οὐκ ἐπορεύθη κατὰ τὸ εἰωθὸς εἰς συνάντησιν τοῖς οἰωνοῖς καὶ ἀπέστρεψεν τὸ πρόσωπον αὐτοῦ εἰς τὴν ἔρημον
2 ੨ ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।
καὶ ἐξάρας Βαλααμ τοὺς ὀφθαλμοὺς αὐτοῦ καθορᾷ τὸν Ισραηλ ἐστρατοπεδευκότα κατὰ φυλάς καὶ ἐγένετο πνεῦμα θεοῦ ἐν αὐτῷ
3 ੩ ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
καὶ ἀναλαβὼν τὴν παραβολὴν αὐτοῦ εἶπεν φησὶν Βαλααμ υἱὸς Βεωρ φησὶν ὁ ἄνθρωπος ὁ ἀληθινῶς ὁρῶν
4 ੪ ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
φησὶν ἀκούων λόγια θεοῦ ὅστις ὅρασιν θεοῦ εἶδεν ἐν ὕπνῳ ἀποκεκαλυμμένοι οἱ ὀφθαλμοὶ αὐτοῦ
5 ੫ ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
ὡς καλοί σου οἱ οἶκοι Ιακωβ αἱ σκηναί σου Ισραηλ
6 ੬ ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,
ὡσεὶ νάπαι σκιάζουσαι καὶ ὡσεὶ παράδεισοι ἐπὶ ποταμῶν καὶ ὡσεὶ σκηναί ἃς ἔπηξεν κύριος ὡσεὶ κέδροι παρ’ ὕδατα
7 ੭ ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।
ἐξελεύσεται ἄνθρωπος ἐκ τοῦ σπέρματος αὐτοῦ καὶ κυριεύσει ἐθνῶν πολλῶν καὶ ὑψωθήσεται ἢ Γωγ βασιλεία αὐτοῦ καὶ αὐξηθήσεται ἡ βασιλεία αὐτοῦ
8 ੮ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
θεὸς ὡδήγησεν αὐτὸν ἐξ Αἰγύπτου ὡς δόξα μονοκέρωτος αὐτῷ ἔδεται ἔθνη ἐχθρῶν αὐτοῦ καὶ τὰ πάχη αὐτῶν ἐκμυελιεῖ καὶ ταῖς βολίσιν αὐτοῦ κατατοξεύσει ἐχθρόν
9 ੯ ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!
κατακλιθεὶς ἀνεπαύσατο ὡς λέων καὶ ὡς σκύμνος τίς ἀναστήσει αὐτόν οἱ εὐλογοῦντές σε εὐλόγηνται καὶ οἱ καταρώμενοί σε κεκατήρανται
10 ੧੦ ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।
καὶ ἐθυμώθη Βαλακ ἐπὶ Βαλααμ καὶ συνεκρότησεν ταῖς χερσὶν αὐτοῦ καὶ εἶπεν Βαλακ πρὸς Βαλααμ καταρᾶσθαι τὸν ἐχθρόν μου κέκληκά σε καὶ ἰδοὺ εὐλογῶν εὐλόγησας τρίτον τοῦτο
11 ੧੧ ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ।
νῦν οὖν φεῦγε εἰς τὸν τόπον σου εἶπα τιμήσω σε καὶ νῦν ἐστέρησέν σε κύριος τῆς δόξης
12 ੧੨ ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।
καὶ εἶπεν Βαλααμ πρὸς Βαλακ οὐχὶ καὶ τοῖς ἀγγέλοις σου οὓς ἀπέστειλας πρός με ἐλάλησα λέγων
13 ੧੩ ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।
ἐάν μοι δῷ Βαλακ πλήρη τὸν οἶκον αὐτοῦ ἀργυρίου καὶ χρυσίου οὐ δυνήσομαι παραβῆναι τὸ ῥῆμα κυρίου ποιῆσαι αὐτὸ πονηρὸν ἢ καλὸν παρ’ ἐμαυτοῦ ὅσα ἐὰν εἴπῃ ὁ θεός ταῦτα ἐρῶ
14 ੧੪ ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।
καὶ νῦν ἰδοὺ ἀποτρέχω εἰς τὸν τόπον μου δεῦρο συμβουλεύσω σοι τί ποιήσει ὁ λαὸς οὗτος τὸν λαόν σου ἐπ’ ἐσχάτου τῶν ἡμερῶν
15 ੧੫ ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
καὶ ἀναλαβὼν τὴν παραβολὴν αὐτοῦ εἶπεν φησὶν Βαλααμ υἱὸς Βεωρ φησὶν ὁ ἄνθρωπος ὁ ἀληθινῶς ὁρῶν
16 ੧੬ ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
ἀκούων λόγια θεοῦ ἐπιστάμενος ἐπιστήμην παρὰ ὑψίστου καὶ ὅρασιν θεοῦ ἰδὼν ἐν ὕπνῳ ἀποκεκαλυμμένοι οἱ ὀφθαλμοὶ αὐτοῦ
17 ੧੭ ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
δείξω αὐτῷ καὶ οὐχὶ νῦν μακαρίζω καὶ οὐκ ἐγγίζει ἀνατελεῖ ἄστρον ἐξ Ιακωβ καὶ ἀναστήσεται ἄνθρωπος ἐξ Ισραηλ καὶ θραύσει τοὺς ἀρχηγοὺς Μωαβ καὶ προνομεύσει πάντας υἱοὺς Σηθ
18 ੧੮ ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।
καὶ ἔσται Εδωμ κληρονομία καὶ ἔσται κληρονομία Ησαυ ὁ ἐχθρὸς αὐτοῦ καὶ Ισραηλ ἐποίησεν ἐν ἰσχύι
19 ੧੯ ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ।
καὶ ἐξεγερθήσεται ἐξ Ιακωβ καὶ ἀπολεῖ σῳζόμενον ἐκ πόλεως
20 ੨੦ ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ।
καὶ ἰδὼν τὸν Αμαληκ καὶ ἀναλαβὼν τὴν παραβολὴν αὐτοῦ εἶπεν ἀρχὴ ἐθνῶν Αμαληκ καὶ τὸ σπέρμα αὐτῶν ἀπολεῖται
21 ੨੧ ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,
καὶ ἰδὼν τὸν Καιναῖον καὶ ἀναλαβὼν τὴν παραβολὴν αὐτοῦ εἶπεν ἰσχυρὰ ἡ κατοικία σου καὶ ἐὰν θῇς ἐν πέτρᾳ τὴν νοσσιάν σου
22 ੨੨ ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।
καὶ ἐὰν γένηται τῷ Βεωρ νεοσσιὰ πανουργίας Ἀσσύριοί σε αἰχμαλωτεύσουσιν
23 ੨੩ ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?
καὶ ἰδὼν τὸν Ωγ καὶ ἀναλαβὼν τὴν παραβολὴν αὐτοῦ εἶπεν ὦ ὦ τίς ζήσεται ὅταν θῇ ταῦτα ὁ θεός
24 ੨੪ ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।
καὶ ἐξελεύσεται ἐκ χειρὸς Κιτιαίων καὶ κακώσουσιν Ασσουρ καὶ κακώσουσιν Εβραίους καὶ αὐτοὶ ὁμοθυμαδὸν ἀπολοῦνται
25 ੨੫ ਤਾਂ ਬਿਲਆਮ ਉੱਠ ਕੇ ਚਲਾ ਗਿਆ ਅਤੇ ਆਪਣੇ ਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪੈ ਗਿਆ।
καὶ ἀναστὰς Βαλααμ ἀπῆλθεν ἀποστραφεὶς εἰς τὸν τόπον αὐτοῦ καὶ Βαλακ ἀπῆλθεν πρὸς ἑαυτόν