< ਗਿਣਤੀ 25 >

1 ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਵਿਭਚਾਰ ਕਰਨ ਲੱਗ ਪਏ।
וישב ישראל בשטים ויחל העם לזנות אל בנות מואב׃
2 ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ।
ותקראן לעם לזבחי אלהיהן ויאכל העם וישתחוו לאלהיהן׃
3 ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।
ויצמד ישראל לבעל פעור ויחר אף יהוה בישראל׃
4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
ויאמר יהוה אל משה קח את כל ראשי העם והוקע אותם ליהוה נגד השמש וישב חרון אף יהוה מישראל׃
5 ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!
ויאמר משה אל שפטי ישראל הרגו איש אנשיו הנצמדים לבעל פעור׃
6 ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।
והנה איש מבני ישראל בא ויקרב אל אחיו את המדינית לעיני משה ולעיני כל עדת בני ישראל והמה בכים פתח אהל מועד׃
7 ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
וירא פינחס בן אלעזר בן אהרן הכהן ויקם מתוך העדה ויקח רמח בידו׃
8 ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।
ויבא אחר איש ישראל אל הקבה וידקר את שניהם את איש ישראל ואת האשה אל קבתה ותעצר המגפה מעל בני ישראל׃
9 ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।
ויהיו המתים במגפה ארבעה ועשרים אלף׃
10 ੧੦ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר׃
11 ੧੧ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ।
פינחס בן אלעזר בן אהרן הכהן השיב את חמתי מעל בני ישראל בקנאו את קנאתי בתוכם ולא כליתי את בני ישראל בקנאתי׃
12 ੧੨ ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ।
לכן אמר הנני נתן לו את בריתי שלום׃
13 ੧੩ ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।
והיתה לו ולזרעו אחריו ברית כהנת עולם תחת אשר קנא לאלהיו ויכפר על בני ישראל׃
14 ੧੪ ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।
ושם איש ישראל המכה אשר הכה את המדינית זמרי בן סלוא נשיא בית אב לשמעני׃
15 ੧੫ ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।
ושם האשה המכה המדינית כזבי בת צור ראש אמות בית אב במדין הוא׃
16 ੧੬ ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר׃
17 ੧੭ ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਜਾਨੋਂ ਮਾਰੋ।
צרור את המדינים והכיתם אותם׃
18 ੧੮ ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।
כי צררים הם לכם בנכליהם אשר נכלו לכם על דבר פעור ועל דבר כזבי בת נשיא מדין אחתם המכה ביום המגפה על דבר פעור׃

< ਗਿਣਤੀ 25 >