< ਗਿਣਤੀ 25 >
1 ੧ ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਵਿਭਚਾਰ ਕਰਨ ਲੱਗ ਪਏ।
И живљаше Израиљ у Ситиму, и народ стаде чинити прељубу са кћерима моавским.
2 ੨ ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ।
Оне позиваху народ на жртве својих богова, и народ јеђаше, и клањаше се боговима њиховим.
3 ੩ ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।
И Израиљ приону уз Велфегора; и разгневи се Господ на Израиља.
4 ੪ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
И рече Господ Мојсију: Узми све кнезове народне, и обеси их Господу према сунцу, да се одврати гнев Господњи од Израиља.
5 ੫ ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!
И рече Мојсије судијама Израиљевим: Побијте сваки своје који су прионули уз Велфегора.
6 ੬ ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।
И гле, један између синова Израиљевих дође и доведе к браћи својој једну Мадијанку на очи Мојсију и на очи свему збору синова Израиљевих; а они заплакаше на вратима шатора од састанка.
7 ੭ ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।
А кад то виде Финес, син Елеазара сина Арона свештеника, уста исред збора и узе копље у руку;
8 ੮ ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।
И уђе за човеком Израиљцем у шатор, и прободе их обоје, човека Израиљца и ону жену, кроз трбух, и преста погибија међу синовима Израиљевим.
9 ੯ ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।
И изгибе их од те погибије двадесет и четири хиљаде.
10 ੧੦ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
Тада рече Господ Мојсију говорећи:
11 ੧੧ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ।
Финес, син Елеазара сина Арона свештеника одврати гнев мој од синова Израиљевих отворивши ревност за ме међу њима, да не бих истребио синове Израиљеве у ревности својој.
12 ੧੨ ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ।
Зато му кажи: Ево дајем му свој завет мирни.
13 ੧੩ ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।
И имаће он и семе његово након њега завет свештенства вечног, јер ревнова за Бога свог и очисти синове Израиљеве.
14 ੧੪ ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।
А човеку Израиљцу убијеном, који би убијен с Мадијанком, беше име Замрије, син Салманов, кнез од дома оца свог од племена Симеуновог.
15 ੧੫ ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।
А убијеној жени Мадијани беше име Хазвија, кћи Сура кнеза народног у дому оца свог међу Мадијанима.
16 ੧੬ ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ,
И рече Господ Мојсију говорећи:
17 ੧੭ ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਜਾਨੋਂ ਮਾਰੋ।
Завојштите на Мадијане, и бијте их;
18 ੧੮ ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।
Јер они завојштише на вас преварама својим, и претворише вас Велфегором и Хазвијом кћерју кнеза мадијанског, сестром својом, која би убијена у дан погибије која дође с Фегора.