< ਗਿਣਤੀ 27 >
1 ੧ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ
И пришедшя дщери Салпаада сына Оферова, сына Галаадова, сына Махирова, сонма Манассиина, сынов Иосифовых, и сия имена их: Маала и Нуа, и Егла и Мелха и Ферса,
2 ੨ ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ,
и ставшя пред Моисеом и пред Елеазаром жерцем, и пред князи и пред всем сонмом у дверий скинии свидения, глаголаша:
3 ੩ ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ।
отец наш умре в пустыни, и сей не бе среде сонма воставшаго на Господа в сонме Кореове, яко греха ради своего умре, и сынове не быша ему:
4 ੪ ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ।
да не погибнет имя отца нашего от среды сонма своего, яко несть сына ему: дадите нам наследие посреде братии отца нашего.
5 ੫ ਤਾਂ ਮੂਸਾ ਉਨ੍ਹਾਂ ਦੀ ਬੇਨਤੀ ਨੂੰ ਯਹੋਵਾਹ ਅੱਗੇ ਲੈ ਗਿਆ।
И принесе Моисей суд их пред Господа.
6 ੬ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
И рече Господь к Моисею, глаголя:
7 ੭ ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ।
право глаголаша дщери Салпаадовы: даяние да даси им одержание наследия посреде братий отца их, и да приложиши им жребий отца их:
8 ੮ ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ।
и сыном Израилевым да речеши, глаголя: человек аще умрет, и не будет сына ему, дадите наследие его дщери его:
9 ੯ ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ।
аще же дщери не будет ему, дадите наследие его брату его:
10 ੧੦ ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ।
аще же не будут ему братия, дадите наследие брату отца его:
11 ੧੧ ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
аще же не будут братия отца его, дадите наследие ужику ближнему его от племене его наследити яже его: и да будет сие сыном Израилевым оправдание суда, якоже заповеда Господь Моисею.
12 ੧੨ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਰਬਤ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ।
И рече Господь к Моисею: взыди на гору, яже об ону страну Иордана, сия гора Навав, и виждь землю Ханааню, юже Аз даю сыном Израилевым во одержание:
13 ੧੩ ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ।
и узриши ю, и приложишися к людем своим и ты, якоже приложися Аарон брат твой на горе Ор:
14 ੧੪ ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।
понеже преступисте слово Мое в пустыни Син, внегда супротивитися сонму освятити Мя, не освятисте Мене у воды пред ними: сия есть вода Пререкания в Кадисе в пустыни Син.
15 ੧੫ ਫਿਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ
И рече Моисей ко Господу:
16 ੧੬ ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।
да изберет Господь Бог духов и всякия плоти человека над сонмом сим,
17 ੧੭ ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ।
иже изыдет пред лицем их, иже внидет пред лицем их, и иже изведет их и иже введет их, и да не будет сонм Господень, яко овцы не имущя пастыря.
18 ੧੮ ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।
И рече Господь к Моисею, глаголя: поими к себе Иисуса сына Навина, человека, иже имать Духа в себе: и да возложиши руце твои на него:
19 ੧੯ ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਉਹ ਨੂੰ ਅਧਿਕਾਰ ਦੇ।
и поставиши его пред Елеазаром жерцем, и заповеждь ему пред всем сонмом, и заповеждь о нем пред ними:
20 ੨੦ ਅਤੇ ਤੂੰ ਉਸ ਨੂੰ ਆਪਣੀ ਪਦਵੀ ਤੋਂ ਦੇ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ।
и даси на него от славы твоея, яко да послушают его вси сынове Израилевы:
21 ੨੧ ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ।
и пред Елеазаром жерцем да станет, и да вопросят от него суда явленных пред Господем: по словеси его да исходят, и по словеси его да входят сам и сынове Израилевы вкупе, и весь сонм.
22 ੨੨ ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ।
И сотвори Моисей, якоже повеле ему Господь Бог: и взем Иисуса постави его пред Елеазаром жерцем и пред всем сонмом:
23 ੨੩ ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।
и возложи руце свои на него, и устрои его, якоже повеле Господь Моисею.