< ਗਿਣਤੀ 28 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
És szólt az Örökkévaló Mózeshez, mondván:
2 ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।
Parancsold meg Izrael fiainak és mondd nekik: Áldozatomat, kenyeremet, tűzáldozataim szerint, kellemes illatul számomra, őrizzétek meg, hogy bemutassátok nekem a maga idejében.
3 ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।
Mondd meg nekik: Ez a tűzáldozat, melyet az Örökkévalónak bemutassatok: egyéves juhokat, épeket, kettőt napjában égőáldozatul, állandóan.
4 ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
Az egyik juhot készítsd el reggel, a másik, juhot készítsd el estefelé.
5 ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ।
És egy tized éfo lánglisztet ételáldozatul, elegyítve egy negyed hin törött olajjal.
6 ਇਹ ਸਦੀਪਕਾਲ ਹੋਮ ਬਲੀ ਹੈ ਜਿਹੜੀ ਸੀਨਈ ਦੀ ਪਰਬਤ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ।
Állandó égőáldozat, melyet elkészítettek a Szináj hegyén kellemes illatul, tűzáldozat az Örökkévalónak.
7 ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।
És italáldozata egy negyed hin egy juhhoz, a szentélyben öntsd ki a részegítő italt italáldozatul az Örökkévalónak.
8 ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।
A második juhot pedig készítsd el estefelé; mint a reggelinek ételáldozatát és italáldozatát készítsd el kellemes illatú tűzáldozat gyanánt az Örökkévalónak.
9 ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।
A szombat napján pedig két juhot, egyéveset, épeket, meg két tized lánglisztet ételáldozatul, elegyítve olajjal, és italáldozatát.
10 ੧੦ ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।
A szombat égőáldozata ez szombatonként, az állandó égőáldozat és annak italáldozata mellett.
11 ੧੧ ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।
Hónapjaitok elején pedig mutassatok be égőáldozatot az Örökkévalónak, két fiatal tulkot és egy kost, hét egyéves juhot, épeket.
12 ੧੨ ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ।
És három tized lánglisztet ételáldozatul, elegyítve olajjal, egy tulokhoz és két tized lánglisztet ételáldozatul, elegyítve olajjal, egy koshoz.
13 ੧੩ ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ।
És egy-egy tized lánglisztet ételáldozatul, elegyítve olajjal, egy juhhoz; égőáldozat az, kellemes illatul, tűzáldozat az Örökkévalónak.
14 ੧੪ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।
Italáldozataik pedig egy fél hin legyen a tulokhoz, egyharmad hin a koshoz és egynegyed hin bor a juhhoz; ez az újhold égőáldozata újholdanként, az év hónapjai szerint.
15 ੧੫ ਅਤੇ ਯਹੋਵਾਹ ਲਈ ਪਾਪ ਬਲੀ ਇੱਕ ਬੱਕਰਾ ਹੋਵੇ। ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।
Meg egy kecskebak vétekáldozat gyanánt az Örökkévalónak; az állandó égőáldozaton kívül készíttessék el és italáldozata.
16 ੧੬ ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ।
Az első hónapban, a hónap tizennegyedik napján, peszách van az Örökkévalónak.
17 ੧੭ ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ।
És tizenötödik napján ennek a hónapnak ünnep; hét napon át kovásztalant egyenek.
18 ੧੮ ਪਹਿਲੇ ਦਿਨ ਇੱਕ ਪਵਿੱਤਰ ਸਭਾ ਹੋਵੇ। ਜਿਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
Az első napon szent gyülekezés legyen, semmi szolgai munkát ne végezzetek.
19 ੧੯ ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।
És mutassatok be tűzáldozatul égőáldozatot az Örökkévalónak: két fiatal tulkot, meg egy kost és hét egyéves juhot, épek legyenek nálatok.
20 ੨੦ ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰੇਕ ਵੱਛੇ ਲਈ ਤਿੰਨ ਦਸਵੰਧ, ਹਰੇਕ ਮੇਂਢੇ ਲਈ ਦੋ ਦਸਵੰਧ ਚੜ੍ਹਾਓ।
Ételáldozatuk pedig lángliszt, elegyítve olajjal; három tizedet a tulokhoz és két tizedet készítsetek a koshoz;
21 ੨੧ ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ
egy-egy tizedet készíts egy juhhoz, a hét juhhoz.
22 ੨੨ ਅਤੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਪਾਪ ਬਲੀ ਹੋਵੇ।
És egy bakot vétekáldozatnak, hogy engesztelést szerezzen értetek.
23 ੨੩ ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ।
A reggeli égőáldozaton kívül, mely az állandó égőáldozatra való, készítsétek el ezeket.
24 ੨੪ ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।
Ezek szerint készítsétek el naponta, hét napon át a kellemes illatú tűzáldozat kenyerét az Örökkévalónak; az állandó égőáldozat mellett készítsétek el, meg italáldozatát.
25 ੨੫ ਸੱਤਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
És a hetedik napon szent gyülekezés legyen nálatok, semmi szolgai munkát ne végezzetek.
26 ੨੬ ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
A zsengék napján, midőn bemutattok új ételáldozatot az Örökkévalónak, heteitek ünnepén szent gyülekezés legyen nálatok, semmi szolgai munkát ne végezzetek.
27 ੨੭ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ
Mutassatok be égőáldozatot kellemes illatul az Örökkévalónak: két fiatal tulkot, egy kost, hét juhot, egyéveset.
28 ੨੮ ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ।
És ételáldozatuk gyanánt lánglisztet, elegyítve olajjal, három tizedet egy tulokhoz, két tizedet egy koshoz;
29 ੨੯ ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ।
egy-egy tizedet egy juhhoz, a hét juhhoz.
30 ੩੦ ਨਾਲੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਚੜ੍ਹਾਇਆ ਜਾਵੇ।
Egy kecskebakot, hogy engesztelést szerezzen értetek.
31 ੩੧ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।
Az állandó égőáldozaton és annak ételáldozatán kívül készítsétek el, épek legyenek nálatok, és azok ételáldozatát.

< ਗਿਣਤੀ 28 >