< ਗਿਣਤੀ 28 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ,
Y habló Jehová a Moisés, diciendo:
2 ੨ ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।
Manda a los hijos de Israel, y díles: Mi ofrenda, mi pan con mis ofrendas encendidas en olor de mi holganza guardaréis, ofreciéndomelo a su tiempo.
3 ੩ ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।
Ítem, decirles has: Esta es la ofrenda encendida, que ofreceréis a Jehová: Dos corderos perfectos de un año, cada un día, será el holocausto continuo.
4 ੪ ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
El un cordero harás a la mañana, y el otro cordero harás entre las dos tardes;
5 ੫ ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ।
Y una diezma de un efa de flor de harina amasada con una cuarta de un hin de aceite molido, en presente:
6 ੬ ਇਹ ਸਦੀਪਕਾਲ ਹੋਮ ਬਲੀ ਹੈ ਜਿਹੜੀ ਸੀਨਈ ਦੀ ਪਰਬਤ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ।
Holocausto continuo, que fue hecho en el monte de Sinaí en olor de holganza, ofrenda encendida a Jehová.
7 ੭ ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।
Y su derramadura será una cuarta de un hin con cada un cordero: derramarás derramadura de vino a Jehová, en el santuario.
8 ੮ ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।
Y el segundo cordero harás entre las dos tardes: conforme a la ofrenda de la mañana, y conforme a su derramadura harás, ofrenda encendida en olor de holganza a Jehová.
9 ੯ ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।
Mas el día del sábado, dos corderos sin mancha de un año, y dos diezmas de flor de harina amasada con aceite por presente, con su derramadura.
10 ੧੦ ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।
Este será el holocausto del sábado cada sábado, allende del holocausto continuo y su derramadura.
11 ੧੧ ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।
Ítem, en los principios de vuestros meses ofreceréis en holocausto a Jehová, dos becerros hijos de vaca, y un carnero, y siete corderos perfectos de un año.
12 ੧੨ ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ।
Y tres diezmas de flor de harina amasada con aceite por presente con cada becerro; y dos diezmas de flor de harina amasada con aceite por presente con cada carnero.
13 ੧੩ ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ।
Y una diezma de flor de harina amasada con aceite en ofrenda por presente con cada cordero. Holocausto de olor de holganza, ofrenda encendida a Jehová,
14 ੧੪ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।
Y sus derramaduras de vino serán medio hin con cada becerro, y una tercia de un hin con cada carnero, y una cuarta de un hin con cada cordero. Esto será el holocausto de cada mes por todos los meses del año.
15 ੧੫ ਅਤੇ ਯਹੋਵਾਹ ਲਈ ਪਾਪ ਬਲੀ ਇੱਕ ਬੱਕਰਾ ਹੋਵੇ। ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।
Y un macho de cabrío en expiación se hará a Jehová, allende del holocausto continuo, con su derramadura.
16 ੧੬ ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ।
Mas en el mes primero, a los catorce del mes será la pascua de Jehová.
17 ੧੭ ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ।
Y a los quince días de aqueste mes la solemnidad: por siete días se comerán panes cenceños:
18 ੧੮ ਪਹਿਲੇ ਦਿਨ ਇੱਕ ਪਵਿੱਤਰ ਸਭਾ ਹੋਵੇ। ਜਿਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
El primer día habrá santa convocación; ninguna obra servil haréis.
19 ੧੯ ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।
Y ofreceréis en ofrenda encendida, en holocausto a Jehová, dos becerros hijos de vaca, y un carnero, y siete corderos de un año, sin defecto los tomaréis.
20 ੨੦ ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰੇਕ ਵੱਛੇ ਲਈ ਤਿੰਨ ਦਸਵੰਧ, ਹਰੇਕ ਮੇਂਢੇ ਲਈ ਦੋ ਦਸਵੰਧ ਚੜ੍ਹਾਓ।
Y su presente amasado con aceite, tres diezmas con cada becerro, y dos diezmas con cada carnero haréis.
21 ੨੧ ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ
Con cada uno de los siete corderos haréis una diezma.
22 ੨੨ ਅਤੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਪਾਪ ਬਲੀ ਹੋਵੇ।
Y un macho cabrío por expiación para reconciliaros.
23 ੨੩ ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ।
Esto haréis allende del holocausto de la mañana, que es el holocausto continuo.
24 ੨੪ ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।
Conforme a esto haréis el pan de la ofrenda encendida en olor de holganza a Jehová cada uno de los siete días, hacerse ha allende del holocausto continuo, con su derramadura.
25 ੨੫ ਸੱਤਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
Y el séptimo día tendréis santa convocación: ninguna obra servil haréis.
26 ੨੬ ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
Ítem, el día de las primicias cuando ofreciereis presente nuevo a Jehová en vuestras semanas, tendréis santa convocación, ninguna obra servil haréis.
27 ੨੭ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ
Y ofreceréis en holocausto en olor de holganza a Jehová dos becerros hijos de vaca, un carnero, siete corderos de un año.
28 ੨੮ ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ।
Y el presente de ellos, flor de harina amasada con aceite, tres diezmas con cada becerro, dos diezmas con cada carnero.
29 ੨੯ ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ।
Con cada uno de los siete corderos una diezma.
30 ੩੦ ਨਾਲੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਚੜ੍ਹਾਇਆ ਜਾਵੇ।
Un macho de cabrío para reconciliaros.
31 ੩੧ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।
Esto haréis allende del holocausto continuo y sus presentes, y sus derramaduras: sin tacha los tomaréis.