< ਗਿਣਤੀ 29 >
1 ੧ ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।
2 ੨ ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਦੋਸ਼ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ।
3 ੩ ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
4 ੪ ਅਤੇ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
5 ੫ ਨਾਲੇ ਤੁਹਾਡੇ ਪ੍ਰਾਸਚਿਤ ਲਈ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
6 ੬ ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ।
7 ੭ ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੀਨ ਕਰੋ, ਪਰ ਕੋਈ ਕੰਮ-ਧੰਦਾ ਨਾ ਕਰੋ।
8 ੮ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ। ਤੁਹਾਡੇ ਚੜ੍ਹਾਵੇ ਦੋਸ਼ ਰਹਿਤ ਹੋਣ
9 ੯ ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ। ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
10 ੧੦ ਅਤੇ ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਇੱਕ ਭੇਡ ਦੇ ਬੱਚੇ ਲਈ ਇੱਕ ਦਸਵੰਧ ਹੋਵੇ।
11 ੧੧ ਅਤੇ ਪ੍ਰਾਸਚਿਤ ਲਈ ਪਾਪ ਬਲੀ ਅਤੇ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
12 ੧੨ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ।
13 ੧੩ ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਰਹਿਤ ਹੋਣ।
14 ੧੪ ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ
15 ੧੫ ਅਤੇ ਉਨ੍ਹਾਂ ਚੌਦਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
16 ੧੬ ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
17 ੧੭ ਦੂਜੇ ਦਿਨ ਬਾਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
18 ੧੮ ਅਤੇ ਵਹਿੜਿਆਂ, ਭੇਡੂਆਂ ਅਤੇ ਲੇਲਿਆਂ ਦੇ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
19 ੧੯ ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
20 ੨੦ ਤੀਜੇ ਦਿਨ ਗਿਆਰ੍ਹਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
21 ੨੧ ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
22 ੨੨ ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਦੀ ਭੇਟ ਲਈ ਚੜ੍ਹਾਇਆ ਜਾਵੇ।
23 ੨੩ ਚੌਥੇ ਦਿਨ ਦਸ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
24 ੨੪ ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
25 ੨੫ ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
26 ੨੬ ਪੰਜਵੇਂ ਦਿਨ ਨੌ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
27 ੨੭ ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
28 ੨੮ ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
29 ੨੯ ਛੇਵੇਂ ਦਿਨ ਅੱਠ ਵਹਿੜੇ, ਦੋ ਭੇਡੂ, ਚੌਦਾਂ ਇੱਕ ਸਾਲ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
30 ੩੦ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
31 ੩੧ ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
32 ੩੨ ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
33 ੩੩ ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
34 ੩੪ ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
35 ੩੫ ਅੱਠਵੇਂ ਦਿਨ ਤੁਹਾਡੀ ਮਹਾਂ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ।
36 ੩੬ ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ।
37 ੩੭ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
38 ੩੮ ਅਤੇ ਹੋਮ ਬਲੀ ਅਤੇ ਉਸ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
39 ੩੯ ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ। ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹੋਣ।
40 ੪੦ ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ।