< ਗਿਣਤੀ 3 >
1 ੧ ਇਹ ਹਾਰੂਨ ਅਤੇ ਮੂਸਾ ਦੀ ਵੰਸ਼ਾਵਲੀ ਹੈ, ਜਿਸ ਦਿਨ ਯਹੋਵਾਹ ਸੀਨਈ ਪਰਬਤ ਉੱਤੇ ਮੂਸਾ ਨਾਲ ਬੋਲਿਆ।
여호와께서 시내 산에서 모세와 말씀하실 때에 아론과 모세의 낳은 자가 이러하니라
2 ੨ ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ।
아론의 아들들의 이름은 장자는 나답이요, 다음은 아비후와, 엘르아살과, 이다말이니
3 ੩ ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ।
이는 아론의 아들들의 이름이며 그들은 기름을 발리우고 거룩히 구별되어 제사장 직분을 위임받은 제사장들이라
4 ੪ ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।
나답과 아비후는 시내 광야에서 다른 불을 여호와 앞에 드리다가 여호와 앞에서 죽었고 무자하였고 엘리아살과, 이다말이 그 아비 아론 앞에서 제사장의 직분을 행하였더라
5 ੫ ਯਹੋਵਾਹ ਨੇ ਮੂਸਾ ਨੂੰ ਆਖਿਆ
여호와께서 또 모세에게 일러 가라사대
6 ੬ ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ।
레위 지파로 나아와 제사장 아론 앞에 서서 그에게 시종하게 하라
7 ੭ ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ।
그들이 회막 앞에서 아론의 직무와 온 회중의 직무를 위하여 회막에서 시무하되
8 ੮ ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ।
곧 회막의 모든 기구를 수직하며 이스라엘 자손의 직무를 위하여 장막에서 시무할지니
9 ੯ ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ।
너는 레위인을 아론과 그 아들들에게 주라 그들은 이스라엘 자손중에서 아론에게 온전히 돌리운 자니라
10 ੧੦ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਈ ਲਈ ਠਹਿਰਾਈਂ ਤਾਂ ਜੋ ਉਹ ਆਪਣੀ ਜਾਜਕਾਈ ਨੂੰ ਸਾਂਭਣ ਅਤੇ ਜੇ ਕੋਈ ਅਜਨਬੀ ਨੇੜੇ ਆਵੇ ਉਹ ਮਾਰਿਆ ਜਾਵੇ।
너는 아론과 그 아들들을 세워 제사장 직분을 행하게 하라 외인이 가까이 하면 죽임을 당할 것이니라
11 ੧੧ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
여호와께서 모세에게 일러 가라사대
12 ੧੨ ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
보라 내가 이스라엘 자손 중에서 레위인을 택하여 이스라엘 자손 중 모든 첫 태에 처음 난 자를 대신케 하였은즉 레위인은 내 것이라!
13 ੧੩ ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।
처음 난 자는 다 내 것임은 내가 애굽 땅에서 그 처음 난 자를 다 죽이던 날에 이스라엘의 처음 난 자는 사람이나 짐승을 다 거룩히 구별하였음이니 그들은 내 것이 될 것임이니라
14 ੧੪ ਫੇਰ ਯਹੋਵਾਹ ਮੂਸਾ ਨਾਲ ਸੀਨਈ ਦੀ ਉਜਾੜ ਵਿੱਚ ਬੋਲਿਆ,
여호와께서 시내 광야에서 모세에게 일러 가라사대
15 ੧੫ ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।
레위 자손을 그들의 종족과 가족을 따라 계수하되 일개월 이상의 남자를 다 계수하라
16 ੧੬ ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ।
모세가 여호와의 말씀을 좇아 그 명하신 대로 계수하니라
17 ੧੭ ਇਹ ਲੇਵੀ ਦੇ ਪੁੱਤਰਾਂ ਦੇ ਨਾਮ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।
레위의 아들들의 이름은 이러하니 게르손과, 고핫과, 므라리요
18 ੧੮ ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।
게르손의 아들들의 이름은 그 가족대로 이러하니 립니와, 시므이요
19 ੧੯ ਕਹਾਥ ਦੇ ਪੁੱਤਰ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।
고핫의 아들들은 그 가족대로 이러하니 아므람과, 이스할과, 헤브론과, 웃시엘이요
20 ੨੦ ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ।
므라리의 아들들은 그 가족대로 말리와, 무시니 이는 그 종족대로된 레위인의 가족들이니라
21 ੨੧ ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ। ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ।
게르손에게서는 립니 가족과, 시므이 가족이 났으니 이들이 곧 게르손의 가족들이라
22 ੨੨ ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ।
계수함을 입은 자의 수효 곧 일개월 이상 남자의 수효 합계가 칠천 오백명이며
23 ੨੩ ਗੇਰਸ਼ੋਨੀਆਂ ਦੇ ਪਰਿਵਾਰ ਡੇਰੇ ਦੇ ਮਗਰ ਪੱਛਮ ਵਾਲੇ ਪਾਸੇ ਡੇਰਾ ਲਾਉਣ।
게르손 가족들은 장막 뒤 곧 서편에 진을 칠 것이요
24 ੨੪ ਅਤੇ ਗੇਰਸ਼ੋਨੀਆਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਲਾਏਲ ਦਾ ਪੁੱਤਰ ਅਲਯਾਸਾਫ਼ ਹੋਵੇ।
라엘의 아들 엘리아삽은 게르손 사람의 종족의 족장이 될것이며
25 ੨੫ ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।
게르손 자손의 회막에 대하여 맡을 것은 성막과, 장막과, 그 덮개와, 회막 문장과,
26 ੨੬ ਨਾਲ ਹੀ ਵਿਹੜੇ ਦੀ ਕਨਾਤ ਅਤੇ ਵਿਹੜੇ ਦੇ ਦਰਵਾਜ਼ੇ ਦਾ ਪਰਦਾ ਜਿਹੜਾ ਡੇਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ-ਦੁਆਲੇ ਅਤੇ ਉਹ ਦੀਆਂ ਡੋਰੀਆਂ ਜੋ ਉਸ ਦੇ ਕੰਮ ਆਉਂਦੀਆਂ ਸਨ।
뜰의 휘장과, 및 성막과, 단 사면에 있는 뜰의 문장과, 그 모든 것에 쓰는 줄들이니라
27 ੨੭ ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।
고핫에게서는 아므람 가족과, 이스할 가족과, 헤브론 가족과, 웃시엘 가족이 났으니 이들이 곧 고핫 가족들이라
28 ੨੮ ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ।
계수함을 입은 일개월 이상 모든 남자의 수효가 팔천 육백명인데 성소를 맡을 것이며
29 ੨੯ ਕਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ।
고핫 자손의 가족들은 성막 남편에 진을 칠 것이요
30 ੩੦ ਕਹਾਥੀਆਂ ਦੇ ਟੱਬਰਾਂ ਅਨੁਸਾਰ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਹੋਵੇ।
웃시엘의 아들 엘리사반은 고핫 사람의 가족과, 종족의 족장이 될것이며
31 ੩੧ ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ।
그들의 맡을 것은 증거궤와, 상과, 등대와, 단들과, 성소에서 봉사하는데 쓰는 기구들과 휘장과 그것에 쓰는 모든 것이며
32 ੩੨ ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ।
제사장 아론의 아들 엘리아살은 레위인의 족장들의 어른이 되고 또 성소를 맡을 자를 통할할 것이니라
33 ੩੩ ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ। ਇਹ ਮਰਾਰੀ ਦੇ ਪਰਿਵਾਰ ਸਨ।
므라리에게서는 말리 가족과 무시 가족이 났으니 이들이 곧 므라리 가족들이라
34 ੩੪ ਸਾਰੇ ਪੁਰਖਾਂ ਦੀ ਗਿਣਤੀ ਜੋ ਇੱਕ ਮਹੀਨੇ ਜਾਂ ਇੱਕ ਮਹੀਨੇ ਤੋਂ ਉੱਪਰ ਦੇ ਸੀ, ਛੇ ਹਜ਼ਾਰ ਦੋ ਸੌ ਸਨ।
그 계수함을 입은 자 곧 일개월 이상 남자의 수효 총계가 육천 이백명이며
35 ੩੫ ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ।
아비하일의 아들 수리엘이 므라리 가족과 종족의 족장이 될 것이요 이 가족은 장막 북편에 진을 칠 것이며
36 ੩੬ ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।
므라리 자손의 맡을 것은 성막의 널판과, 그 띠와, 그 기둥과, 그 받침과, 그 모든 기구와, 그것에 쓰는 모든 것이며,
37 ੩੭ ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ।
뜰 사면 기둥과, 그 받침과, 그 말뚝과, 그 줄들이니라
38 ੩੮ ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ।
장막 앞 동편 곧 회막 앞 해 돋는 편에는 모세와, 아론과, 아론의 아들들이 진을 치고 이스라엘 자손의 직무를 대신하여 성소의 직무를 지킬 것이며 외인이 가까이 하면 죽일지니라!
39 ੩੯ ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।
모세와 아론이 여호와의 명을 좇아 레위인을 각 가족대로 계수한즉 일개월 이상 남자의 수효가 이만 이천명이었더라
40 ੪੦ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ।
여호와께서 또 모세에게 이르시되 이스라엘 자손의 처음 난 남자를 일개월 이상으로 다 계수하여 그 명수를 기록하라
41 ੪੧ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।
나는 여호와라! 이스라엘 자손 중 모든 처음 난 자의 대신에 레위인을 내게 돌리고 또 이스라엘 자손의 가축 중 모든 처음 난 것의 대신에 레위인의 가축을 내게 돌리라
42 ੪੨ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ।
모세가 여호와께서 자기에게 명하신 대로 이스라엘 자손 중 모든 처음 난 자를 계수하니
43 ੪੩ ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ।
일개월 이상으로 계수함을 입은 처음 난 남자의 명수의 총계가 이만 이천 이백 칠십 삼명이었더라
44 ੪੪ ਯਹੋਵਾਹ ਨੇ ਮੂਸਾ ਨੂੰ ਆਖਿਆ,
여호와께서 모세에게 일러 가라사대
45 ੪੫ ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ।
이스라엘 자손 중 모든 처음 난 자의 대신에 레위인을 취하고 또 그들의 가축 대신에 레위인의 가축을 취하라 레위인은 내 것이라 나는 여호와니라!
46 ੪੬ ਅਤੇ ਉਨ੍ਹਾਂ ਦੋ ਸੌ ਤਿਹੱਤਰ ਇਸਰਾਏਲੀ ਪਹਿਲੌਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ,
이스라엘 자손의 처음 난 자가 레위인보다 이백 칠십 삼인이 더 한즉 속하기 위하여
47 ੪੭ ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)
매명에 오세겔씩 취하되 성소의 세겔대로 취하라 한 세겔은 이십 게라니라
48 ੪੮ ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ।
그 더한 자의 속전을 아론과 그 아들들에게 줄 것이니라
49 ੪੯ ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ।
모세가 레위인으로 대속한 이외의 사람들에게서 속전을 받았으니
50 ੫੦ ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ।
곧 이스라엘 자손의 처음 난 자에게서 받은 돈이 성소의 세겔대로 일천 삼백 육십 오 세겔이라
51 ੫੧ ਮੂਸਾ ਨੇ ਛੁਡਾਏ ਹੋਇਆਂ ਦੀ ਚਾਂਦੀ, ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਦੇ ਆਖੇ ਅਨੁਸਾਰ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
이 속전을 여호와의 말씀대로 아론과 그 아들들에게 주었으니 여호와께서 모세에게 명하심과 같았느니라