< ਗਿਣਤੀ 30 >

1 ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ।
וידבר משה אל ראשי המטות לבני ישראל לאמר זה הדבר אשר צוה יהוה
2 ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ।
איש כי ידר נדר ליהוה או השבע שבעה לאסר אסר על נפשו--לא יחל דברו ככל היצא מפיו יעשה
3 ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ।
ואשה כי תדר נדר ליהוה ואסרה אסר בבית אביה בנעריה
4 ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
ושמע אביה את נדרה ואסרה אשר אסרה על נפשה והחריש לה אביה--וקמו כל נדריה וכל אסר אשר אסרה על נפשה יקום
5 ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ।
ואם הניא אביה אתה ביום שמעו--כל נדריה ואסריה אשר אסרה על נפשה לא יקום ויהוה יסלח לה כי הניא אביה אתה
6 ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ।
ואם היו תהיה לאיש ונדריה עליה או מבטא שפתיה אשר אסרה על נפשה
7 ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
ושמע אישה ביום שמעו והחריש לה וקמו נדריה ואסרה אשר אסרה על נפשה--יקמו
8 ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
ואם ביום שמע אישה יניא אותה והפר את נדרה אשר עליה ואת מבטא שפתיה אשר אסרה על נפשה--ויהוה יסלח לה
9 ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ
ונדר אלמנה וגרושה--כל אשר אסרה על נפשה יקום עליה
10 ੧੦ ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ।
ואם בית אישה נדרה או אסרה אסר על נפשה בשבעה
11 ੧੧ ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ।
ושמע אישה והחרש לה לא הניא אתה--וקמו כל נדריה וכל אסר אשר אסרה על נפשה יקום
12 ੧੨ ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
ואם הפר יפר אתם אישה ביום שמעו--כל מוצא שפתיה לנדריה ולאסר נפשה לא יקום אישה הפרם ויהוה יסלח לה
13 ੧੩ ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ।
כל נדר וכל שבעת אסר לענת נפש--אישה יקימנו ואישה יפרנו
14 ੧੪ ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ।
ואם החרש יחריש לה אישה מיום אל יום והקים את כל נדריה או את כל אסריה אשר עליה--הקים אתם כי החרש לה ביום שמעו
15 ੧੫ ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ।
ואם הפר יפר אתם אחרי שמעו--ונשא את עונה
16 ੧੬ ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।
אלה החקים אשר צוה יהוה את משה בין איש לאשתו--בין אב לבתו בנעריה בית אביה

< ਗਿਣਤੀ 30 >