< ਗਿਣਤੀ 30 >
1 ੧ ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ।
၁မောရှေသည်သစ္စာပြုခြင်းနှင့်ဆိုင်သောပညတ် များကို ဣသရေလအနွယ်များခေါင်းဆောင် တို့အားအောက်ပါအတိုင်းညွှန်ကြားလေ သည်။-
2 ੨ ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ।
၂တစ်စုံတစ်ယောက်သောသူသည်ထာဝရ ဘုရားအား တစ်စုံတစ်ခုကိုဆက်သရန် ကတိပြုလျှင်သော်လည်းကောင်း၊ တစ်စုံ တစ်ရာကိုရှောင်ကြဉ်ရန်သစ္စာဆိုလျှင်သော် လည်းကောင်း ထိုသစ္စာကတိကိုမချိုးဖောက် ရ။ ကတိသစ္စာပြုထားသည့်အတိုင်းတစ် သဝေမတိမ်းဆောင်ရွက်ရမည်။
3 ੩ ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ।
၃အဖ၏အုပ်ထိန်းမှုအောက်တွင်ရှိနေသေး သောမိန်းမပျိုတစ်ဦးသည် ထာဝရဘုရား အားတစ်စုံတစ်ခုကိုဆက်သရန်ကတိပြု လျှင်သော်လည်းကောင်း၊ တစ်စုံတစ်ရာကို ရှောင်ကြဉ်ရန်သစ္စာဆိုလျှင်သော်လည်း ကောင်း၊-
4 ੪ ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
၄သူ၏ဖခင်ကြား၍မတားမြစ်လျှင် သူသည် ကတိသစ္စာပြုထားသည်အတိုင်းတစ်သဝေ မတိမ်းဆောင်ရွက်ရမည်။-
5 ੫ ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ।
၅သို့ရာတွင်သူ၏ဖခင်ကြား၍တားမြစ်ပါမူ သူသည်ကတိသစ္စာအတိုင်းဆောင်ရွက်ရန်မ လို။ ဖခင်၏တားမြစ်မှုကြောင့်ကတိသစ္စာပျက် ခြင်းကိုထာဝရဘုရားခွင့်လွှတ်တော်မူမည်။
6 ੬ ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ।
၆အိမ်ထောင်မကျသေးသောအမျိုးသမီးတစ် ဦးသည် သိလျက်နှင့်သော်လည်းကောင်း၊ အမှတ် တမဲ့သော်လည်းကောင်းတစ်စုံတစ်ရာကိုရှောင် ကြဉ်ရန် ကတိသစ္စာပြုပြီးနောက်အိမ်ထောင် ကျလျှင် သူ၏ခင်ပွန်းသည်ကြား၍မတား မြစ်သော်၊-
7 ੭ ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
၇သူသည်ကတိသစ္စာပြုထားသည်အတိုင်း တစ်သဝေမတိမ်းဆောင်ရွက်ရမည်။-
8 ੮ ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
၈သူ၏ခင်ပွန်းကြား၍တားမြစ်လျှင်မူကား သူသည်ကတိသစ္စာအတိုင်းဆောင်ရွက်ရန် မလို။ ထာဝရဘုရားသည်သူ့ကိုခွင့်လွှတ် တော်မူမည်။
9 ੯ ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ
၉မုဆိုးမဖြစ်စေ၊ လင်ကွာမိန်းမဖြစ်စေ မိမိ ပြုခဲ့သမျှသောကတိသစ္စာကိုတည်စေ ရမည်။
10 ੧੦ ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ।
၁၀လင်ရှိမိန်းမသည်တစ်စုံတစ်ရာကိုရှောင် ကြဉ်ရန် ကတိသစ္စာပြုခဲ့သော်သူ၏ခင်ပွန်း ကြား၍မတားမြစ်လျှင်၊-
11 ੧੧ ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ।
၁၁သူသည်မိမိ၏ကတိသစ္စာကိုတည်စေရမည်။-
12 ੧੨ ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
၁၂သို့ရာတွင်သူ၏ခင်ပွန်းကြား၍တားမြစ်ပါ မူ သူသည်ကတိသစ္စာအတိုင်းဆောင်ရွက်ရန် မလို။ ခင်ပွန်း၏တားမြစ်မှုကြောင့်ကတိပျက် ခြင်းကို ထာဝရဘုရားခွင့်လွှတ်တော်မူမည်။-
13 ੧੩ ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ।
၁၃သူ၏ခင်ပွန်းသည်သူပြုခဲ့သောကတိ သစ္စာကို တည်စေနိုင်ခွင့်နှင့်ပယ်ဖျက်ပိုင်ခွင့် ရှိ၏။-
14 ੧੪ ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ।
၁၄သို့ရာတွင်ခင်ပွန်းသည်ဇနီး၏ကတိသစ္စာ အကြောင်းကိုကြားရသောနေ့၌မတားမြစ် လျှင် ဇနီးသည်မိမိ၏ကတိသစ္စာကိုတည် စေရမည်။ ခင်ပွန်းသည်ကြားရသောနေ့၌ မတားမြစ်သဖြင့်သဘောတူရာရောက် သည်။-
15 ੧੫ ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ।
၁၅သူသည်တစ်ရက်လွန်ပြီးမှဇနီး၏ကတိ သစ္စာကိုပယ်ဖျက်လျှင် ကတိသစ္စာပျက်ခြင်း အပြစ်ဒဏ်ကိုခံစေရမည်။
16 ੧੬ ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।
၁၆ဤပညတ်များသည်ကားဖခင်၏အုပ်ထိန်း မှုအောက်တွင် ရှိနေသေးသောမိန်းမပျိုနှင့် အိမ်ထောင်ကျပြီးသောအမျိုးသမီးတို့ ကတိသစ္စာပြုခြင်းနှင့်ဆိုင်သည့်ပညတ် များဖြစ်သတည်း။