< ਗਿਣਤੀ 31 >
1 ੧ ਯਹੋਵਾਹ ਨੇ ਮੂਸਾ ਨੂੰ ਬੋਲਿਆ ਕਿ
여호와께서 모세에게 일러 가라사대
2 ੨ ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫਿਰ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਂਗਾ।
이스라엘 자손의 원수를 미디안에게 갚으라 그 후에 네가 네 조상에게로 돌아가리라
3 ੩ ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ।
모세가 백성에게 일러 가로되 `너희 중에서 사람을 택하여 싸움에 나갈 준비를 시키고 미디안을 치러 보내어서 여호와의 원수를 미디안에게 갚되
4 ੪ ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਵਿੱਚੋਂ ਤੁਸੀਂ ਇੱਕ-ਇੱਕ ਹਜ਼ਾਰ ਆਦਮੀ ਯੁੱਧ ਕਰਨ ਲਈ ਭੇਜੋ।
이스라엘 모든 지파에 대하여 각 지파에서 일천인씩을 싸움에 보낼지니라' 하매
5 ੫ ਤਦ ਇਸਰਾਏਲ ਦੇ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਆਦਮੀ ਚੁਣੇ ਗਏ ਅਰਥਾਤ ਯੁੱਧ ਲਈ ਬਾਰਾਂ ਹਜ਼ਾਰ ਸ਼ਸਤਰ ਧਾਰੀ ਸਨ।
매 지파에서 일천인씩 이스라엘 천만인 중에서 일만 이천인을 택하여 무장을 시킨지라
6 ੬ ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ।
모세가 매 지파에 일천인씩 싸움에 보내되 제사장 엘르아살의 아들 비느하스에게 성소의 기구와 신호 나팔을 들려서 그들과 함께 싸움에 보내매
7 ੭ ਸੋ ਉਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।
그들이 여호와께서 모세에게 명하신 대로 미디안을 쳐서 그 남자를 다 죽였고
8 ੮ ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।
그 죽인 자 외에 미디안의 다섯 왕을 죽였으니 미디안의 왕들은 에위와, 레겜과, 수르와, 후르와, 레바이며 또 브올의 아들 발람을 칼로 죽였더라
9 ੯ ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ।
이스라엘 자손이 미디안의 부녀들과 그 아이들을 사로잡고 그 가축과 양떼와 재물을 다 탈취하고
10 ੧੦ ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਅਤੇ ਸਾਰੀਆਂ ਛਾਉਣੀਆਂ ਨੂੰ, ਜਿਨ੍ਹਾਂ ਵਿੱਚ ਉਹ ਵੱਸਦੇ ਸਨ, ਅੱਗ ਨਾਲ ਫੂਕ ਦਿੱਤਾ।
그 거처하는 성읍들과 촌락을 다 불사르고
11 ੧੧ ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਗੁਲਾਮ ਕੀ ਮਨੁੱਖ, ਕੀ ਡੰਗਰ ਸਭ ਕੁਝ ਲੈ ਲਏ।
탈취한 것, 노략한 것, 사람과, 짐승을 다 취하니라
12 ੧੨ ਅਤੇ ਉਹ ਮੂਸਾ, ਅਲਆਜ਼ਾਰ ਜਾਜਕ, ਇਸਰਾਏਲੀਆਂ ਦੀ ਮੰਡਲੀ ਕੋਲ ਗੁਲਾਮਾਂ ਨੂੰ, ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮੈਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ, ਲੈ ਆਏ।
그들이 사로잡은 자와 노략한 것과 탈취한 것을 가지고 여리고 맞은편 요단 가 모압 평지의 진에 이르러 모세와 제사장 엘르아살과 이스라엘 자손의 회중에게로 나아오니라
13 ੧੩ ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ।
모세와 제사장 엘르아살과 회중의 족장들이 다 진 밖에 나가서 영접하다가
14 ੧੪ ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ।
모세가 군대의 장관 곧 싸움에서 돌아온 천부장들과 백부장들에게 노하니라
15 ੧੫ ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ?
모세가 그들에게 이르되 너희가 여자들을 다 살려두었느냐?
16 ੧੬ ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।
보라 이들이 발람의 꾀를 좇아 이스라엘 자손으로 브올의 사건에 여호와 앞에 범죄케 하여 여호와의 회중에 염병이 일어나게 하였느니라
17 ੧੭ ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।
그러므로 아이들 중에 남자는 다 죽이고 남자와 동침하여 사내를 안 여자는 다 죽이고
18 ੧੮ ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ।
남자와 동침하지 아니하여 사내를 알지 못하는 여자들은 다 너희를 위하여 살려둘 것이니라
19 ੧੯ ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ।
너희는 칠일동안 진 밖에 주둔하라 무릇 살인자나 죽임을 당한 시체를 만진 자나 제 삼일과 제 칠일에 몸을 깨끗케 하고 너희의 포로도 깨끗케 할 것이며
20 ੨੦ ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।
무릇 의복과 무릇 가죽으로 만든 것과 무릇 염소 털로 만든 것과 무릇 나무로 만든 것을 다 깨끗케 할지니라
21 ੨੧ ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
제사장 엘르아살이 싸움에 나갔던 군인들에게 이르되 `이는 여호와께서 모세에게 명하신 법률이니라
22 ੨੨ ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ।
금, 은, 동, 철과 상납과 납의
23 ੨੩ ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।
무릇 불에 견딜 만한 물건은 불을 지나게 하라 그리하면 깨끗하려니와 오히려 정결케 하는 물로 그것을 깨끗케 할 것이며 무릇 불에 견디지 못할 모든 것은 물을 지나게 할 것이니라
24 ੨੪ ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।
너희는 제 칠일에 옷을 빨아서 깨끗케 한 후에 진에 들어 올지니라'
25 ੨੫ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
여호와께서 모세에게 일러 가라사대
26 ੨੬ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਤੂੰ ਆਪਣੇ ਨਾਲ ਲੈ ਕੇ, ਲੁੱਟ ਦੇ ਮਾਲ ਦਾ ਆਦਮੀਆਂ ਅਤੇ ਡੰਗਰਾਂ ਸਮੇਤ, ਲੇਖਾ ਕਰ।
너는 제사장 엘르아살과 회중의 족장들을 더불어 이 탈취한 사람과 짐승을 계수하고
27 ੨੭ ਤੂੰ ਲੁੱਟ ਨੂੰ ਦੋ ਹਿੱਸਿਆਂ ਵਿੱਚ ਅਰਥਾਤ ਸੂਰਮਿਆਂ ਦੇ ਹਿੱਸੇ ਵਿੱਚ ਜਿਹੜੇ ਲੜਾਈ ਵਿੱਚ ਗਏ ਅਤੇ ਮੰਡਲੀ ਦੇ ਹਿੱਸੇ ਵਿੱਚ ਵੰਡ।
그 얻은 물건을 반분하여 그 절반은 싸움에 나갔던 군인들에게 주고 절반은 회중에게 주고
28 ੨੮ ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ।
싸움에 나갔던 군인들로는 사람이나 소나 나귀나 양떼의 오백분지 일을 여호와께 드리게 하되
29 ੨੯ ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ।
곧 이를 그들의 절반에서 취하여 여호와의 거제로 제사장 엘르아살에게 주고
30 ੩੦ ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।
또 이스라엘 자손의 얻은 절반에서는 사람이나 소나 나귀나 양떼나 각종 짐승을 오십분지 일을 취하여 여호와의 성막을 맡은 레위인에게 주라
31 ੩੧ ਜਿਹੜਾ ਹੁਕਮ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ, ਅਲਆਜ਼ਾਰ ਜਾਜਕ ਅਤੇ ਮੂਸਾ ਨੇ ਉਸੇ ਦੇ ਅਨੁਸਾਰ ਹੀ ਕੀਤਾ।
모세와 제사장 엘르아살이 여호와께서 모세에게 명하신 대로 하니라
32 ੩੨ ਮਾਲ ਡੰਗਰ ਤੋਂ ਬਿਨ੍ਹਾਂ ਜੋ ਸੂਰਮਿਆਂ ਨੇ ਲੁੱਟਿਆ, ਉਸ ਵਿੱਚ ਛੇ ਲੱਖ ਪੰਝੱਤਰ ਹਜ਼ਾਰ ਭੇਡਾਂ,
그 탈취물 곧 군인들의 다른 탈취물 외에 양이 육십 칠만 오천이요
35 ੩੫ ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ,
사람은 남자와 동침하지 아니하여서 사내를 알지 못하는 여자가 도합 삼만 이천이니
36 ੩੬ ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ,
그 절반 곧 싸움에 나갔던 자들의 소유가 양이 삼십 삼만 칠천 오백이라
37 ੩੭ ਅਤੇ ਯਹੋਵਾਹ ਦਾ ਲਗਾਨ ਇਹ ਸੀ, ਜਿਹਨਾਂ ਵਿੱਚੋਂ ਛੇ ਸੌ ਪੰਝੱਤਰ ਭੇਡਾਂ ਅਤੇ ਬੱਕਰੀਆਂ,
여호와께 세로 드린 양이 육백 칠십 오요
38 ੩੮ ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ
소가 삼만 육천이라 그 중에서 여호와께 세로 드린 것이 칠십 이두요
39 ੩੯ ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇੱਕਾਹਠ ਸਨ
나귀가 삼만 오백이라 그 중에서 여호와께 세로 드린 것이 육십 일이요
40 ੪੦ ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ
사람이 일만 육천이라 그 중에서 여호와께 세로 드린 자가 삼십 이명이니
41 ੪੧ ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
여호와께 거제의 세로 드린 것을 모세가 제사장 엘르아살에게 주었으니 여호와께서 모세에게 명하심과 같았더라
42 ੪੨ ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਯੁੱਧ ਕਰਨ ਵਾਲਿਆਂ ਤੋਂ ਵੰਡਿਆ
모세가 싸움에 나갔던 자에게서 나누어 취하여 이스라엘 자손에게 준 절반
43 ੪੩ ਅਤੇ ਮੰਡਲੀ ਦਾ ਹਿੱਸਾ ਇਹ ਸੀ, ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ,
곧 회중의 얻은 절반은 양이 삼십 삼만 칠천 오백이요
44 ੪੪ ਗਾਂ-ਬਲ਼ਦ ਛੱਤੀ ਹਜ਼ਾਰ,
소가 삼만 육천이요
45 ੪੫ ਗਧੇ ਤੀਹ ਹਜ਼ਾਰ ਪੰਜ ਸੌ,
나귀가 삼만 오백이요
47 ੪੭ ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ।
이스라엘 자손의 그 절반에서 모세가 사람이나 짐승의 오십분지 일을 취하여 여호와의 장막을 맡은 레위인에게 주었으니 여호와께서 모세에게 명하심과 같았더라
48 ੪੮ ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ
군대의 장관들 곧 천부장과 백부장들이 모세에게 나아와서
49 ੪੯ ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ।
그에게 고하되 `당신의 종들의 영솔한 군인을 계수한즉 우리 중 한 사람도 축나지 아니하였기로
50 ੫੦ ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।
우리 각 사람의 얻은 바 금 패물 곧 발목고리, 손목고리, 인장반지, 귀고리, 팔고리들을 여호와의 예물로 우리의 생명을 위하여 여호와 앞에 속죄하려고 가져왔나이다'
51 ੫੧ ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ
모세와 제사장 엘르아살이 그들에게서 그 금으로 만든 모든 패물을 취한즉
52 ੫੨ ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।
천부장과 백부장들이 여호와께 드린 거제의 금의 도합이 일만 육천 칠백 오십 세겔이니
53 ੫੩ ਯੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ
군인들이 각기 자기를 위하여 탈취한 것이라
54 ੫੪ ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।
모세와 제사장 엘르아살이 천부장과 백부장들에게서 금을 취하여 회막에 드려서 여호와 앞에 이스라엘 자손의 기념을 삼았더라