< ਗਿਣਤੀ 33 >

1 ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ।
Hæ sunt mansiones filiorum Israel, qui egressi sunt de Ægypto per turmas suas in manu Moysi et Aaron,
2 ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ
quas descripsit Moyses iuxta castrorum loca, quæ Domini iussione mutabant.
3 ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।
Profecti igitur de Ramesse mense primo, quintadecima die mensis primi, altera die Phase filii Israel in manu excelsa videntibus cunctis Ægyptiis,
4 ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ।
et sepelientibus primogenitos, quos percusserat Dominus (nam et in diis eorum exercuerat ultionem)
5 ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ।
castrametati sunt in Soccoth.
6 ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ।
Et de Soccoth venerunt in Etham, quæ est in extremis finibus solitudinis.
7 ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ।
Inde egressi venerunt contra Phihahiroth, quæ respicit Beelsephon, et castrametati sunt ante Magdalum.
8 ਤਦ ਪੀ-ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ।
Profectique de Phihahiroth, transierunt per medium mare in solitudinem: et ambulantes tribus diebus per desertum Etham, castrametati sunt in Mara.
9 ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ।
Profectique de Mara venerunt in Elim, ubi erant duodecim fontes aquarum, et palmæ septuaginta: ibique castrametati sunt.
10 ੧੦ ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ।
Sed et inde egressi, fixerunt tentoria super Mare rubrum. Profectique de Mari rubro,
11 ੧੧ ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ।
castrametati sunt in deserto Sin.
12 ੧੨ ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ।
Unde egressi, venerunt in Daphca.
13 ੧੩ ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ।
Profectique de Daphca, castrametati sunt in Alus.
14 ੧੪ ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।
Egressique de Alus, in Raphidim fixere tentoria, ubi populo defuit aqua ad bibendum.
15 ੧੫ ਫੇਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ।
Profectique de Raphidim, castrametati sunt in deserto Sinai.
16 ੧੬ ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਾਵਾਹ ਵਿੱਚ ਡੇਰੇ ਲਾਏ
Sed et de solitudine Sinai egressi, venerunt ad sepulchra concupiscentiæ.
17 ੧੭ ਤਾਂ ਕਿਬਰੋਥ-ਹੱਤਾਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ
Profectique de sepulchris concupiscentiæ, castrametati sunt in Haseroth.
18 ੧੮ ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ।
Et de Haseroth venerunt in Rethma.
19 ੧੯ ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ।
Profectique de Rethma, castrametati sunt in Remmomphares.
20 ੨੦ ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ
Unde egressi venerunt in Lebna.
21 ੨੧ ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ
De Lebna castrametati sunt in Ressa.
22 ੨੨ ਤਾਂ ਰਿੱਸਾਹ ਤੋਂ ਕੂਚ ਕਰ ਕੇ ਕਹੇਲਾਥਾਹ ਵਿੱਚ ਡੇਰੇ ਲਾਏ।
Egressique de Ressa, venerunt in Ceelatha.
23 ੨੩ ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਰਬਤ ਵਿੱਚ ਡੇਰੇ ਲਾਏ
Unde profecti castrametati sunt in monte Sepher.
24 ੨੪ ਤਾਂ ਸ਼ਾਫ਼ਰ ਪਰਬਤ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ
Egressi de monte Sepher, venerunt in Arada.
25 ੨੫ ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲੋਥ ਵਿੱਚ ਡੇਰੇ ਲਾਏ।
Inde proficiscentes, castrametati sunt in Maceloth.
26 ੨੬ ਫੇਰ ਮਕਹੇਲੋਥ ਤੋਂ ਕੂਚ ਕਰ ਕੇ ਤਹਥ ਵਿੱਚ ਡੇਰੇ ਲਾਏ
Profectique de Maceloth, venerunt in Thahath.
27 ੨੭ ਅਤੇ ਤਹਥ ਤੋਂ ਕੂਚ ਕਰ ਕੇ ਤਾਰਹ ਵਿੱਚ ਡੇਰੇ ਲਾਏ।
De Thahath castrametati sunt in Thare.
28 ੨੮ ਅਤੇ ਤਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ
Unde egressi, fixere tentoria in Methca.
29 ੨੯ ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ
Et de Methca castrametati sunt in Hesmona.
30 ੩੦ ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ
Profectique de Hesmona, venerunt in Moseroth.
31 ੩੧ ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ
Et de Moseroth castrametati sunt in Beneiaacan.
32 ੩੨ ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ।
Profectique de Beneiaacan, venerunt in montem Gadgad.
33 ੩੩ ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ
Unde profecti, castrametati sunt in Ietebatha.
34 ੩੪ ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ
Et de Ietebatha venerunt in Hebrona.
35 ੩੫ ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ
Egressique de Hebrona, castrametati sunt in Asiongaber.
36 ੩੬ ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ
Inde profecti, venerunt in desertum Sin, hæc est Cades.
37 ੩੭ ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਰਬਤ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ
Egressique de Cades, castrametati sunt in monte Hor, in extremis finibus Terræ Edom.
38 ੩੮ ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
Ascenditque Aaron sacerdos in montem Hor iubente Domino: et ibi mortuus est anno quadragesimo egressionis filiorum Israel ex Ægypto, mense quinto, prima die mensis,
39 ੩੯ ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਰਬਤ ਉੱਤੇ ਮਰ ਗਿਆ।
cum esset annorum centum viginti trium.
40 ੪੦ ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ।
Audivitque Chananæus rex Arad, qui habitabat ad meridiem, in Terram Chanaan venisse filios Israel.
41 ੪੧ ਅਤੇ ਉਨ੍ਹਾਂ ਨੇ ਹੋਰ ਪਰਬਤ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ।
Et profecti de monte Hor, castrametati sunt in Salmona.
42 ੪੨ ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੂਨੋਨ ਵਿੱਚ ਡੇਰੇ ਲਾਏ।
Unde egressi, venerunt in Phunon.
43 ੪੩ ਤਾਂ ਫ਼ੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ।
Profectique de Phunon, castrametati sunt in Oboth.
44 ੪੪ ਅਤੇ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ।
Et de Oboth, venerunt in Iieabarim, quæ est in finibus Moabitarum.
45 ੪੫ ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ ਗਾਦ ਵਿੱਚ ਡੇਰੇ ਲਾਏ।
Profectique de Iieabarim, fixere tentoria in Dibongad.
46 ੪੬ ਅਤੇ ਦੀਬੋਨ ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ।
Unde egressi, castrametati sunt in Helmondeblathaim.
47 ੪੭ ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ।
Egressique de Helmondeblathaim, venerunt ad montes Abarim contra Nabo.
48 ੪੮ ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ।
Profectique de montibus Abarim, transierunt ad campestria Moab, supra Iordanem contra Iericho.
49 ੪੯ ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ।
Ibique castrametati sunt de Bethsimoth usque ad Abelsatim in planioribus locis Moabitarum,
50 ੫੦ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ,
ubi locutus est Dominus ad Moysen:
51 ੫੧ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ
Præcipe filiis Israel, et dic ad eos: Quando transieritis Iordanem, intrantes Terram Chanaan,
52 ੫੨ ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।
disperdite cunctos habitatores Terræ illius: confringite titulos, et statuas comminuite, atque omnia excelsa vastate,
53 ੫੩ ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ।
mundantes terram, et habitantes in ea. ego enim dedi vobis illam in possessionem,
54 ੫੪ ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।
quam dividetis vobis sorte. Pluribus dabitis latiorem, et paucis angustiorem. Singulis ut sors ceciderit, ita tribuetur hereditas. Per tribus et familias possessio dividetur.
55 ੫੫ ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।
Sin autem nolueritis interficere habitatores Terræ: qui remanserint, erunt vobis quasi clavi in oculis, et lanceæ in lateribus, et adversabuntur vobis in Terra habitationis vestræ:
56 ੫੬ ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ!
et quidquid illis cogitaveram facere, vobis faciam.

< ਗਿਣਤੀ 33 >