< ਗਿਣਤੀ 34 >
1 ੧ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
L'Eternel parla aussi à Moïse, en disant:
2 ੨ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ)
Commande aux enfants d'Israël, et leur dis: Parce que vous allez entrer au pays de Canaan, ce [sera] ici le pays qui vous écherra en héritage, le pays de Canaan selon ses limites.
3 ੩ ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ।
Votre frontière du côté du Midi sera depuis le désert de Tsin, le long d'Edom; tellement que votre frontière du côté du Midi commencera au bout de la mer Salée vers l'Orient.
4 ੪ ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ।
Et cette frontière tournera du Midi vers la montée de Hakrabbim, et passera jusqu'à Tsin; et elle aboutira du côté du Midi, à Kadès-barné, et sortira aussi en Hatsar-addar, et passera jusqu'à Hatsmon.
5 ੫ ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ।
Et cette frontière tournera depuis Hatsmon jusqu'au torrent d'Egypte; et elle aboutira à la mer.
6 ੬ ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ।
Et quant à la frontière d'Occident, vous aurez la grande mer, et ses limites; ce vous sera la frontière Occidentale.
7 ੭ ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ।
Et ce sera [ici] votre frontière du Septentrion; depuis la grande mer vous marquerez pour vos limites la montagne de Hor.
8 ੮ ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ।
Et de la montagne de Hor vous marquerez pour vos limites l'entrée de Hamath; et cette frontière se rendra vers Tsédad.
9 ੯ ਫੇਰ ਹੱਦ ਜ਼ਿਫਰੋਨ ਤੱਕ ਜਾਵੇ ਅਤੇ ਉਹ ਦਾ ਫੈਲਾਓ ਹਸਰ-ਏਨਾਨ ਤੱਕ ਹੋਵੇ। ਇਹ ਤੁਹਾਡੀ ਉੱਤਰ ਦੀ ਹੱਦ ਹੋਵੇ।
Et cette frontière passera jusqu'à Ziphron, et elle aboutira à Hatsar-hénan; telle sera votre frontière du Septentrion.
10 ੧੦ ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੱਕ ਨਿਸ਼ਾਨ ਲਾਓ।
Puis vous marquerez pour vos limites vers l'Orient depuis Hatsar-hénan vers Sepham.
11 ੧੧ ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿੰਨਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ।
Et cette frontière descendra de Sepham à Riblat, du côté de l'Orient de Hajin; et cette frontière descendra et s'étendra le long de la mer de Kinnereth vers l'Orient.
12 ੧੨ ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ।
Et cette frontière descendra au Jourdain, et se rendra à la mer salée; tel sera le pays que vous aurez selon ses limites tout autour.
13 ੧੩ ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ।
Et Moïse commanda aux enfants d'Israël, en disant: C'est là le pays que vous hériterez par sort, lequel l'Eternel a commandé de donner à neuf Tribus, et à la moitié d'une Tribu.
14 ੧੪ ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ।
Car la Tribu des enfants de Ruben selon les familles de leurs pères, et la Tribu des enfants de Gad, selon les familles de leurs pères, ont pris leur héritage; [et] la demi-Tribu de Manassé a pris aussi son héritage.
15 ੧੫ ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ।
Deux tribus, [dis-je], et la moitié d'une Tribu, ont pris leur héritage au deçà du Jourdain de Jéricho, du côté du Levant.
16 ੧੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
Et l'Eternel parla à Moïse, en disant:
17 ੧੭ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ।
Ce sont ici les noms des hommes qui vous partageront le pays, Eléazar, le Sacrificateur, et Josué, fils de Nun.
18 ੧੮ ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ।
Vous prendrez aussi un des principaux de chaque Tribu pour faire le partage du pays.
19 ੧੯ ਅਤੇ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹੋਣ, ਯਹੂਦਾਹ ਦੇ ਗੋਤ ਲਈ ਯਫ਼ੁੰਨਹ ਦਾ ਪੁੱਤਰ ਕਾਲੇਬ
Et ce sont ici les noms de ces hommes-là. Pour la Tribu de Juda, Caleb, fils de Jéphunné.
20 ੨੦ ਸ਼ਿਮਓਨੀਆਂ ਦੇ ਗੋਤ ਲਈ ਅੰਮੀਹੂਦ ਦਾ ਪੁੱਤਰ ਸ਼ਮੂਏਲ
Pour la Tribu des enfants de Siméon, Samuel, fils de Hammiud.
21 ੨੧ ਬਿਨਯਾਮੀਨ ਦੇ ਗੋਤ ਲਈ ਕਿਸਲੋਨ ਦਾ ਪੁੱਤਰ ਅਲੀਦਾਦ
Pour la Tribu de Benjamin, Elidad, fils de Kislon.
22 ੨੨ ਦਾਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਯਾਗਲੀ ਦਾ ਪੁੱਤਰ ਬੁੱਕੀ
Pour la Tribu des enfants de Dan, celui qui en est le chef, Bukki, fils de Jogli.
23 ੨੩ ਯੂਸੁਫ਼ ਦੇ ਪੁੱਤਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪ੍ਰਧਾਨ ਏਫ਼ੋਦ ਦਾ ਪੁੱਤਰ ਹੰਨੀਏਲ
Des enfants de Joseph, pour la Tribu des enfants de Manassé, celui qui en est le chef, Hanniel, fils d'Ephod.
24 ੨੪ ਅਤੇ ਇਫ਼ਰਾਈਮੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਿਫ਼ਟਾਨ ਦਾ ਪੁੱਤਰ ਕਮੂਏਲ
Pour la Tribu des enfants d'Ephraïm, celui qui en est le chef, Kémuel, fils de Siphthan.
25 ੨੫ ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਪਰਨਾਕ ਦਾ ਪੁੱਤਰ ਅਲੀਸਾਫ਼ਾਨ
Pour la Tribu des enfants de Zabulon, celui qui en est le chef, Elitsaphan, fils de Parnac.
26 ੨੬ ਅਤੇ ਯਿੱਸਾਕਾਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੱਜ਼ਾਨ ਦਾ ਪੁੱਤਰ ਪਲਟੀਏਲ
Pour la Tribu des enfants d'Issacar, celui qui en est le chef, Paltiel, fils de Hazan.
27 ੨੭ ਅਤੇ ਆਸ਼ੇਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਲੋਮੀ ਦਾ ਪੁੱਤਰ ਅਹੀਹੂਦ
Pour la Tribu des enfants d'Aser, celui qui en est le chef, Ahihud, fils de Sélomi.
28 ੨੮ ਅਤੇ ਨਫ਼ਤਾਲੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੰਮੀਹੂਦ ਦਾ ਪੁੱਤਰ ਪਦਹੇਲ
Et pour la Tribu des enfants de Nephthali, celui qui en est le chef, Pédahel, fils de Hammiud.
29 ੨੯ ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਉਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਜ਼ਮੀਨ ਵੰਡਣ।
Ce sont là ceux auxquels l'Eternel commanda de partager l'héritage aux enfants d'Israël dans le pays de Canaan.