< ਗਿਣਤੀ 35 >
1 ੧ ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ,
И рече Господь к Моисею на западе Моавли у Иордана при Иерихоне, глаголя:
2 ੨ ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।
заповеждь сыном Израилевым, да дадят левитом от жребий одержания своего грады вселитися, и предградия градская окрест их да дадят левитом:
3 ੩ ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ।
и будут им грады вселятися, и участия их да будут скотом их и всем четвероножным их:
4 ੪ ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।
и прилежащая градом, ихже дадите левитом, от стены града и вне, две тысящы лакот окрест:
5 ੫ ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।
и да измериши страну вне града, яже на восток, две тысящы лакот, и страну, яже к ливе, две тысящы лакот, и страну, яже к морю, две тысящы лакот, и страну, яже к северу, две тысящы лакот, и град посреде сего будет вам, и пределы градов:
6 ੬ ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।
и грады яже дадите левитом, шесть градов (да будут) убежных, ихже дадите убегати в ня убившему, и к сим четыредесять и два града:
7 ੭ ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ।
всех градов дадите левитом четыредесять и осмь градов, сия и предградия их:
8 ੮ ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।
и грады, ихже дадите от одержания сынов Израилевых, от многих многа, а от малых мала: кийждо по наследию своему, еже наследят, да дадят от градов левитом.
9 ੯ ਯਹੋਵਾਹ ਨੇ ਮੂਸਾ ਨੂੰ ਆਖਿਆ,
И рече Господь к Моисею, глаголя:
10 ੧੦ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ
глаголи сыном Израилевым и речеши к ним: вы преходите Иордан в землю Ханааню:
11 ੧੧ ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ।
и разделите сами себе грады убежища да будут вам убегати в ня убийце, всяк убивый душу нехотяй:
12 ੧੨ ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।
и будут гради вам убежища от ужика крове, и да не умрет убивый, дондеже станет пред сонмом на суде:
13 ੧੩ ਅਤੇ ਜਿਹੜੇ ਨਗਰ ਤੁਸੀਂ ਦਿਓ ਉਹ ਤੁਹਾਡੇ ਲਈ ਛੇ ਨਗਰ ਪਨਾਹ ਦੇ ਨਗਰ ਹੋਣ।
и грады, яже дадите, шесть градов, убежища да будут вам.
14 ੧੪ ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।
Три грады дадите об ону страну Иордана, и три грады дадите в земли Ханаани:
15 ੧੫ ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।
убежище да будет сыном Израилевым, и пришелцу, и обиталнику иже в вас, да будут гради сии во убежище убегати тамо всякому убившему душу нехотением.
16 ੧੬ ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।
Аще же орудием железным убиет его, и умрет, убийца есть: смертию да умрет убийца.
17 ੧੭ ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
Аще же камением из руки убиет его, и умрет от него, убийца есть: смертию да умрет убийца.
18 ੧੮ ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
Аще же орудием древяным из руки, от негоже умрет, убиет его, и умрет, убийца есть: смертию да умрет убийца.
19 ੧੯ ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ।
Ужик крове, сей да убиет убившаго: егда усрящет его, сей да убиет его.
20 ੨੦ ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ
Аще же вражды ради ринет его и вержет на него всяк сосуд по навету, и умрет,
21 ੨੧ ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ।
или от ненависти поразил его рукою, и умрет, смертию да умрет убивый, убийца есть: смертию да умрет убиваяй: ужик крове да убиет убийцу, егда сретится с ним.
22 ੨੨ ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ।
Аще же внезапу не вражды ради ринет его, или вержет на него всяк сосуд не по навету,
23 ੨੩ ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।
или всяким каменем, имже вержет не ведый, и падет на него, и умрет, он же враг его не бе, ниже ищяй зла ему творити,
24 ੨੪ ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ।
и да судит сонм между убившим и между ужиком крове, по судбам сим,
25 ੨੫ ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।
и избавит сонм убившаго от ужика крове, и да возвратит его сонм во град убежища его, в оньже убежа, и да поживет тамо, дондеже умрет жрец великий, егоже помазаша елеем святым.
26 ੨੬ ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ।
Аще же исходом изыдет убивый вне предел града, в оньже убежа тамо,
27 ੨੭ ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।
и обрящет его ужик крове вне предел града убежища его, и убиет ужик крове убившаго, несть повинен:
28 ੨੮ ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ
во граде бо убежания да живет, дондеже умрет жрец великий, и по умертвии жерца великаго да возвратится убивый в землю одержания своего.
29 ੨੯ ਅਤੇ ਇਹ ਤੁਹਾਡੇ ਲਈ ਨਿਆਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ।
И да будут сия вам во оправдание суда в роды вашя во всех селениих ваших.
30 ੩੦ ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।
Всякаго убившаго душу, пред свидетелми да убиеши убившаго: и свидетель един да не свидетелствует на смерть души.
31 ੩੧ ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।
И да не возмете искупа за душу от убившаго, повинна суща убиению: смертию бо умрет:
32 ੩੨ ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।
ниже да возмете искупа убежания во град убежища, да паки живет на земли, дондеже умрет жрец великий.
33 ੩੩ ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।
И да не убиете земли, на нейже вы обитаете: кровь бо сия убивает землю, и не очистится земля от крове пролиянныя на ней, но токмо кровию проливающаго:
34 ੩੪ ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।
и да не оскверните земли, на нейже живете, на нейже Аз вселяюся посреде вас: Аз бо есмь Господь вселяяйся посреде сынов Израилевых.