< ਗਿਣਤੀ 36 >

1 ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੂਸੁਫ਼ ਦੇ ਪੁੱਤਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਟੱਬਰ ਤੋਂ ਸਨ, ਨੇੜੇ ਆ ਕੇ ਮੂਸਾ ਅਤੇ ਉਨ੍ਹਾਂ ਪ੍ਰਧਾਨ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।
گەورەی بنەماڵەکانی خێڵی نەوەی گلعادی کوڕی ماکیر کوڕی مەنەشە کە لە خێڵەکانی نەوەی یوسفن، هاتنە پێش و لەبەردەم موسا و بەردەم گەورەی بنەماڵەکانی نەوەی ئیسرائیل دوان و
2 ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਮੀਨ ਦੀ ਧਰਤੀ ਚਿੱਠੀ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ।
گوتیان: «کاتێک یەزدان فەرمانی بە گەورەم کرد، کە خاکەکە بە میرات بە تیروپشک بداتە نەوەی ئیسرائیل، هەروەها فەرمانی پێ کردیت کە میراتەکەی سەلۆفحادی برامان بدەیتە کچەکانی.
3 ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੀ ਜ਼ਮੀਨ ਤੋਂ ਖ਼ਤਮ ਹੋ ਜਾਵੇਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਜਾਵੇਗਾ।
جا ئەگەر گریمان بوونە ژنی پیاوێک لە هۆزەکانی نەوەی ئیسرائیل، ئەوا میراتەکەیان لە میراتی باوکانمان دەبردرێت و دەخرێتە سەر میراتی ئەو هۆزە کە بۆ ئەوان بوون، جا بەشێک لە تیروپشکی میراتەکەمان دەبردرێت.
4 ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ।
کاتێک بووە ساڵی یۆبیل بۆ نەوەی ئیسرائیل، ئەوا میراتەکەیان دەچێتە سەر میراتی ئەو هۆزەی کە بۆیان بوون و لە میراتی هۆزی باوکانمان میراتیان دەبردرێت.»
5 ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕਿ ਯੂਸੁਫ਼ ਦੇ ਪੁੱਤਰਾਂ ਦਾ ਗੋਤ ਠੀਕ ਆਖਦਾ ਹੈ।
جا موسا بەگوێرەی فەرمایشتی یەزدان فەرمانی بە نەوەی ئیسرائیل کرد و گوتی: «هۆزی نەوەی یوسف ڕاستیان گوت.
6 ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ, ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਉਹ ਉਸ ਦੇ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰਾਉਣ।
یەزدان فەرمانی ئەمەی کرد سەبارەت بە کچانی سەلۆفحاد و فەرمووی، ئەوەی ئەوان پێیان خۆشە با شووی پێ بکەن، بە مەرجێک لە خێڵی هۆزی باوکانیان بێت.
7 ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ।
میراتی نەوەی ئیسرائیل لە هۆزێکەوە بۆ هۆزێکی دیکە ناگوازرێتەوە، بەڵکو نەوەی ئیسرائیل هەریەکە پابەندی میراتی هۆزی باوکانی دەبێت.
8 ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ।
هەر کچێکیش لە هۆزەکانی نەوەی ئیسرائیل میراتی وەرگرت، ئەوا دەبێتە ژنی یەکێک لە خێڵی هۆزی باوکی، هەتا نەوەی ئیسرائیل هەریەکە ببێتە میراتگری میراتی باوکانی.
9 ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ-ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ।
هیچ میراتێک لە هۆزێکەوە بۆ هۆزێکی دیکە ناگوازرێتەوە، بەڵکو هۆزەکانی نەوەی ئیسرائیل هەریەکە پابەندی میراتی خۆی دەبێت.»
10 ੧੦ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ।
وەک یەزدان فەرمانی بە موسا کرد، کچانی سەلۆفحاد ئاوایان کرد.
11 ੧੧ ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ, ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤਰਾਂ ਨਾਲ ਵਿਆਹੀਆਂ ਗਈਆਂ।
مەحلە و تیرزە و حۆگلە و میلکە و نۆعا کە کچانی سەلۆفحادن بوونە ژنی ئامۆزاکانیان؛
12 ੧੨ ਉਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁੱਤਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ। ਇਸ ਤਰ੍ਹਾਂ ਉਨ੍ਹਾਂ ਦੀ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਦੇ ਗੋਤ ਵਿੱਚ ਬਣੀ ਰਹੀ।
بوونە ژن لە خێڵەکانی نەوەی مەنەشەی کوڕی یوسف، ئیتر میراتەکەیان لە خێڵ و هۆزی باوکانیان مایەوە.
13 ੧੩ ਇਹ ਉਹ ਹੁਕਮ ਅਤੇ ਫ਼ੈਸਲੇ ਹਨ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਨਦੀ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।
ئەمە ئەو فەرمان و ڕێسایانەیە کە یەزدان فەرمانی بە نەوەی ئیسرائیل کرد، بە دەستی موسا لە دەشتی مۆئاب لەسەر ڕووباری ئوردون بەرامبەر ئەریحا.

< ਗਿਣਤੀ 36 >