< ਗਿਣਤੀ 5 >
1 ੧ ਯਹੋਵਾਹ ਨੇ ਮੂਸਾ ਨੂੰ ਆਖਿਆ,
И рече Господь к Моисею, глаголя:
2 ੨ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,
повели сыном Израилевым, и да изгонят из полка всякаго прокаженнаго, и всякаго проливающаго семя, и всякаго нечистаго душею:
3 ੩ ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।
от мужеска полу до женска, изгоните вне полка, и да не осквернят полков своих, в нихже Аз пребываю.
4 ੪ ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
И сотвориша сынове Израилевы тако, и изгнаша их вне полка: якоже глагола Господь Моисею, тако сотвориша сынове Израилевы.
5 ੫ ਯਹੋਵਾਹ ਨੇ ਮੂਸਾ ਨੂੰ ਆਖਿਆ,
И рече Господь к Моисею, глаголя:
6 ੬ ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,
рцы сыном Израилевым, глаголя: муж или жена, иже аще сотворит от всех грехов человеческих и презирая презрит Господа, и преступит душа она:
7 ੭ ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।
да исповесть грех, егоже сотвори, и да отдаст преступление истое, пятую часть его да приложит к тому, и да отдаст, емуже согреши.
8 ੮ ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।
Аще же несть человеку ужика, яко отдати ему преступление, преступление отдаемое Господу, жерцу да будет, кроме овна очищения, имже помолится о нем.
9 ੯ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ।
И всяк начаток, и вся освящаемая в сынех Израилевых, елика аще приносят Господу, жерцу самому да будут:
10 ੧੦ ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ।
и коегождо освященая, тому да будут и муж аще даст жерцу, тому да будет.
11 ੧੧ ਯਹੋਵਾਹ ਨੇ ਮੂਸਾ ਨੂੰ ਆਖਿਆ,
И рече Господь к Моисею, глаголя:
12 ੧੨ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ।
глаголи сыном Израилевым и речеши к ним: мужа, мужа аще преступит жена его, и презирающи презрит его,
13 ੧੩ ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।
и будет кто с нею ложем семене, и утаится от очию мужа ея, и укрыется, она же будет осквернена, и свидетеля не будет на ню и сия несть ята,
14 ੧੪ ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।
и приидет на него дух ревнования, и возревнует к жене своей, она же осквернена есть, или приидет ему дух ревнования, и возревнует к жене своей, она же не будет осквернена,
15 ੧੫ ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ।
и да приведет муж жену свою к жерцу, и да принесет дар за ню, десятую часть меры ефи муки ячныя: да не возлиет на ню елеа, ниже да возложит на ню ливана: жертва бо ревнования есть, жертва памяти воспоминающая грех.
16 ੧੬ ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ।
И приведет ю жрец и поставит ю пред Господем:
17 ੧੭ ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ।
и да возмет жрец воду живу чисту в сосуде глиняне, и от персти на земли сущия у скинии свидения, и взем жрец да всыплет в воду:
18 ੧੮ ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।
и да поставит жрец жену пред Господем, и да открыет главу жене, и да даст в руце ея жертву памяти, жертву ревнования: в руце же жерца да будет вода обличения клятвенная сия.
19 ੧੯ ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।
И да закленет ю жрец и речет жене: аще никтоже бысть с тобою, и неси преступила осквернитися под мужем твоим, невинна буди от воды обличения клятвенныя сея:
20 ੨੦ ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।
аще же преступила еси, мужата сущи, или осквернена еси, и даде кто тебе ложе свое, кроме мужа твоего.
21 ੨੧ ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।
И закленет жрец жену клятвами клятвы сея, и речет жрец жене: да даст тя Господь в клятву и проклятие среди людий твоих, внегда дати Господу стегну твоему отпасти и чреву твоему разсестися:
22 ੨੨ ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।”
и внидет вода клятвенная сия во чрево твое, еже расторгнути утробу твою, и отпасти стегну твоему. И отвещает жена:
23 ੨੩ ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ।
и да напишет жрец клятвы сия в книзе, и изгладит в воде обличения клятвеннаго:
24 ੨੪ ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ।
и напоит жену водою обличения клятвенною, и внидет в ню вода клятвенная обличения.
25 ੨੫ ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।
И да возмет жрец от руки женски жертву ревнования, и да возложит жертву пред Господем, и да принесет ю ко олтарю:
26 ੨੬ ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।
и да возмет жрец горстию от жертвы память ея, и да принесет ю на олтарь, и по сем напоит водою жену.
27 ੨੭ ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।
И будет аше есть осквернена, и аще утаением утаися от мужа своего, и внидет в ню вода клятвенная обличения, и надмет чрево ея, и отпадет стегно ея, и будет жена в проклятие в людех своих:
28 ੨੮ ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।
аще же не будет осквернена жена, и чиста есть, и невинна будет, и плодствовати будет семя.
29 ੨੯ ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।
Сей закон ревнования, комулибо аще преступит жена, мужата сущи, и осквернится:
30 ੩੦ ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।
или человек, емуже аще найдет нань дух ревнования, и возревнует к жене своей, и поставит жену свою пред Господем, и да сотворит ей жрец весь закон сей:
31 ੩੧ ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।
и чист будет человек от греха, и жена та возмет грех свой.