< ਗਿਣਤੀ 5 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
Eyi ne mmara a Awurade san hyɛ maa Mose:
2 ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,
“Ka kyerɛ Israelfo no se, ɛsɛ sɛ wɔpam akwatafo nyinaa fi atenae hɔ. Wɔn a kuru atutu wɔn ne wɔn a wɔde wɔn nsa akɔka funu nti wɔn ho agu fi nyinaa no, ɛsɛ sɛ wɔpam wɔn.
3 ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।
Mmarima ne mmea nyinaa ka ho. Yi wɔn nyinaa fi hɔ, sɛnea ɛbɛyɛ na atenae a me ne mo bɛtena no ho rengu fi.”
4 ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
Wodii Awurade mmara no so.
5 ਯਹੋਵਾਹ ਨੇ ਮੂਸਾ ਨੂੰ ਆਖਿਆ,
Afei, Awurade ka kyerɛɛ Mose se,
6 ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,
“Ka kyerɛ Israelfo no se, sɛ ɔbarima o, ɔbea o, odi Awurade huammɔ a, ɛyɛ bɔne.
7 ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।
Ɛsɛ sɛ ɔka ne bɔne na ade a owiae no, otua ho ka nyinaa na ɔsan de ɛho ka no nkyɛmu ɔha mu aduonu ka ho de ma onipa ko a ɔbɔɔ no korɔn no.
8 ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।
Na sɛ onipa ko a wɔyɛɛ no bɔne no awu na onni obusuani biara a ɔbɛn no a wobetua ho ka ama no, na ɛsɛ sɛ wotua ma ɔsɔfo a, ɛsɛ sɛ wɔde odwennini ka ho sɛ mpatade. Ɛyɛ Awurade de.
9 ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ।
Akyɛde kronkron a Israelfo de bɛkyɛ ɔsɔfo no yɛ ne de.
10 ੧੦ ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ।
Ɔsɔfo biara bɛfa akyɛde kronkron biara a ne nsa bɛka.”
11 ੧੧ ਯਹੋਵਾਹ ਨੇ ਮੂਸਾ ਨੂੰ ਆਖਿਆ,
Awurade ka kyerɛɛ Mose se,
12 ੧੨ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ।
“Ka kyerɛ Israelfo no se, sɛ ɔbarima bi yere kɔbɔ aguaman
13 ੧੩ ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।
nanso onhu asɛm no mu nokware na onya ɔdanseni
14 ੧੪ ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।
na ɔtwe ho ninkunu na ɔnte ne ho ase a,
15 ੧੫ ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ।
ɔbarima no de ne yere no bɛkɔ ɔsɔfo anim a ɔbea no ho afɔrebɔde a ɛyɛ atokosiam a wɔmfaa ohuam ngo mfrae lita abien ka ho. Efisɛ ɛyɛ ninkutwe afɔrebɔ. Ɛno na ɛbɛma nokware ada adi ama wɔahu sɛ ɔbea no di fɔ anaa odi bem.
16 ੧੬ ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ।
“Ɔsɔfo no de ɔbea no bɛba Awurade anim,
17 ੧੭ ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ।
na wasaw Ahyiae Ntamadan no mu mfutuma de afra nsu kronkron a egu asuhina kɛse bi mu no.
18 ੧੮ ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।
Ɔbɛsan ne ti a wakyekyere no na ɔde ninkunu afɔrebɔde no agu ne nsam de ahwɛ sɛ ɔbarima no nsusuwii no yɛ nokware ampa ara anaasɛ ɛnyɛ nokware. Ɔsɔfo no begyina nʼanim a okura nsu nwenweenwen a ɛde mmusu ba no.
19 ੧੯ ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।
Ɔbɛma no aka ntam sɛ onnim asɛm no ho hwee na waka akyerɛ no se, sɛ wo ne ɔbarima biara nnae ka wo kunu nko ara ho de a, ɛno de, wo ho ntew mfi nsu nwenweenwen a ɛde mmusu ba yi ho. Na sɛ woabɔ aguaman a, ɛno de, Awurade bɛdome wo wɔ wo nkurɔfo mu. Ɔbɛma wo srɛ aporɔw na wo yafunu ahon. Na ɔbea no bɛka se, ‘Yiw, saa na ɛsɛ sɛ ɛba.’
20 ੨੦ ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।
21 ੨੧ ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।
22 ੨੨ ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।”
23 ੨੩ ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ।
“Ɔsɔfo no bɛkyerɛw nnome yi nyinaa agu nhoma bi mu na wahohoro agu nsu nwenweenwen no mu.
24 ੨੪ ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ।
Sɛ ɛsɛ sɛ ɔbea no nom nsu no na sɛ ɔnom wɔ bere a wayɛ bɔne a, ɛyɛ nwenweenwen wɔ ne mu.
25 ੨੫ ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।
Afei, ɔsɔfo no begye ninkunu afɔrebɔde no afi ɔbea no nsam na wahinhim wɔ Awurade anim na ɔde akɔ afɔremuka no so.
26 ੨੬ ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।
Ɔbɛsaw ne nsa ma de asi ne nyinaa anan na wahyew no wɔ afɔremuka no so na wama ɔbea no anom nsu no.
27 ੨੭ ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।
Sɛ ne ho agu fi na wabɔ aguaman atia ne kunu a, nsu a wanom no bɛyɛ nwenweenwen wɔ ne mu na ne yafunu ahon na ne srɛ aporɔw na wayɛ nnome wɔ ne nkurɔfo mu.
28 ੨੮ ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।
Sɛ ɔyɛ kronkron a ɔmmɔɔ aguaman a, wɔrenhaw no, na ɛrenkyɛ, obenyinsɛn.
29 ੨੯ ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।
“Eyi ne mmara a ɛfa ɔbea a ne bra nye na ne kunu twe ne ho ninkunu
30 ੩੦ ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।
de hwehwɛ mu hu sɛ odi ne kunu nokware anaa onni no nokware no ho. Ɔde no bɛba Awurade anim na ɔsɔfo no adi dwuma a wɔabobɔ so no nyinaa.
31 ੩੧ ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।
Wɔrenni ne kunu no asɛm wɔ baabiara sɛ wama ɔyare bɔne bi aba ne yere so, efisɛ ɛyɛ ɔno ara na ɔma ɛbaa saa.”

< ਗਿਣਤੀ 5 >